#LATEST_PUNJAB : Administration all set for voting on November 20, accomplished requisite arrangements: Deputy Commissioner

Administration all set for voting on November 20, accomplished requisite arrangements: Deputy Commissioner

 

  • Reviews preparations to dispatch polling parties and counting of votes

 

  • Deputy Commissioner, SSP lead flag march in Chabbewal, Counting to be held on  November 23

 

  • Protocol prior to 48 hours completion of voting starts at 6 pm on Monday, outsiders to leave constituency

 

  • Holiday in district on November 20, total 159432 voters in constituency including 83704 male, 75724 female & four transgenders

 

Hoshiarpur, November 18 (ADESH PARMINDER): In view of bypoll for Chabbewal assembly segment, the District Administration has accomplished the requisite arrangments for the voting to be held on November 20 i.e. Wednesday. The voting to be started at 07:00 am to 6:00 pm while the counting will be taking place on November 23. The polling parties would be dispatched for their respective polling stations on November 19 from Rayat Bahra Group of Institutes.

       While reviewing the preparation at polling parties dispatch and counting center, Deputy Commissioner-cum-District Election Officer Komal Mittal said that the administration was fully committed to ensure free, fair and peaceful poll process. The Deputy Commissioner and SSP Surendra Lamba also led the flag march at Chabbewal. SSP said that more than 1500 police officials were deployed in the constituency besides beefing up the checking and security arrangments.

Advertisements

 

       Giving information about the protocols starting 48-hours prior from the completion of voting time, Deputy Commissioner said that as per the protocols there should be no campaiging after 6 pm on Monday while the outsiders would have to leave the constituency. Similarly, the liqours shops/vends would remain closed after 6 pm while the marriage palaces/hotel oweners have also been directed to ensure the protocols as well as the model code of conduct. There would be a local holiday in the government offices, boards, corporations, educational institutions in the district on Wednesday. No use of loudspeakers is allowed during the 48 hours protocol, said Mittal adding there is also prohibition on exit poll and opinion poll during this period. The workers working in registered factories, shops and other establishments having votes in Chabbewal constituency would also get the opportunity to cast their votes on November 20.

Advertisements

       Deputy Commissioner pointed out that the polling booths were not allowed within the limits of 200 meter ambit from the polling station. She said that the approval of Media Certification and Monitoring Committee is necessary for giving advertisements in print media on poll day or pre-poll day.

Advertisements

 

       Pertinently, there are total 159432 voters in the constituency including 83704 male, 75724 female and four transgenders. As many as 600 service voters in the constituency including 571 male and 29 female while the number of polling stations are 205.

      

       Meanwhile, the Returning Officer Rahul Chaba held a meeting with the representative of candidates and oweners of hotels/marriage palaces located in the constituency directing them to adhere to the model code of conduct in letter and spirit. He instructed the owners of hotels/resorts not to provide rooms to anyone without taking their identity proof.

Deputy Commissioner Komal Mittal and SSP Surendra Lamba leading the flag march in Chabbewal, Hoshiarpur on Monday. 

 

ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਅਤੇ ਗਿਣਤੀ ਕੇਂਦਰ ’ਤੇ ਤਿਆਰੀਆਂ ਦਾ ਲਿਆ ਜਾਇਜ਼ਾ

ਵੋਟਿੰਗ ਖਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾ ਚੋਣ ਪ੍ਰਚਾਰ ਬੰਦ, ਬਾਹਰੀ ਨੁਮਾਇੰਦਿਆਂ ਨੂੰ ਛੱਡਣਾ ਪਵੇਗਾ ਹਲਕਾ

ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਹਲਕੇ ਦੇ ਹੋਟਲ/ਮੈਰਿਜ ਪੈਲੇਸਾਂ ਵਾਲਿਆਂ ਨੂੰ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼

ਹਲਕੇ ’ਚ ਕੁੱਲ 159432 ਵੋਟਰ, 83704 ਪੁਰਸ਼, 75724 ਔਰਤਾਂ ਅਤੇ 4 ਟ੍ਰਾਂਸਜੈਂਡਰ ਵੋਟਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਮੌਜੂਦਗੀ ’ਚ ਚੱਬੇਵਾਲ ਵਿਖੇ ਫਲੈਗ ਮਾਰਚ

20 ਨਵੰਬਰ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ’ਚ ਰਹੇਗੀ ਛੁੱਟੀ

ਹੁਸ਼ਿਆਰਪੁਰ, 18 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 044 ਚੱਬੇਵਾਲ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਜੋ 20 ਨਵੰਬਰ ਨੂੰ ਅਮਨ-ਅਮਾਨ ਨਾਲ ਵੋਟਿੰਗ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ 19 ਨਵੰਬਰ ਨੂੰ ਸਥਾਨਕ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਤੋਂ ਆਪੋ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਣਗੀਆਂ।

        ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ ਦੀ ਮੌਜੂਦਗੀ ਵਿਚ  ਚੱਬੇਵਾਲ ਵਿਖੇ ਫਲੈਗ ਮਾਰਚ ਕੱਢਿਆ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਵੋਟਿੰਗ ਕਰਵਾਉਣ ਲਈ ਵਚਨਬੱਧ ਹੈ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਦਿਆਂ 1500 ਤੋਂ ਵੱਧ ਪੁਲਿਸ ਮੁਲਾਜ਼ਮ ਹਲਕੇ ਵਿਚ ਤਾਇਨਾਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

        ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ ਲਈ ਸੋਮਵਾਰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਬਾਹਰੀ ਖੇਤਰਾਂ ਤੋਂ ਆਏ ਸਿਆਸੀ ਨੁਮਾਇੰਦਿਆਂ ਨੂੰ ਹਲਕਾ ਛੱਡਣਾ ਪਵੇਗਾ।ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਤੋਂ ਪਰੇ ਪੋਲਿੰਗ ਪਾਰਟੀਆਂ ਦੇ ਬੂਥ ਲਗਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਛੁੱਟੀ ਐਲਾਨੀ ਜਾ ਗਈ ਹੈ। ਇਸੇ ਤਰ੍ਹਾਂ 044 ਚੱਬੇਵਾਲ ਹਲਕੇ ਦੇ ਉਨ੍ਹਾਂ ਵੋਟਰਾਂ, ਜਿਹੜੇ ਪੰਜਾਬ ਦੀਆਂ ਰਜਿਟਰਡ ਫੈਕਟਰੀਆਂ, ਦੁਕਾਨਾਂ ਜਾਂ ਵਪਾਰਕ ਸੰਸਥਾਵਾਂ ਵਿਖੇ ਕੰਮ ਕਰ ਰਹੇ ਹਨ, ਨੂੰ ਵੀ ਵੋਟ ਪਾਉਣ ਲਈ ਕੰਮ ਤੋਂ ਛੋਟ ਰਹੇਗੀ।

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਤੱਕ ਲਾਊਡ ਸਪੀਕਰ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਜਾਂ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਮਾਧਿਅਮ ਰਾਹੀਂ ਐਗਜਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਸਿਆਸੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।

        ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਵੋਟਰਾਂ ਦੀ ਗਿਣਤੀ ਸਬੰਧੀ ਕੋਮਲ ਮਿੱਤਲ ਨੇ ਦੱਸਿਆ ਕਿ ਹਲਕੇ ਵਿਚ ਕੁੱਲ 159432 ਵੋਟਰ ਹਨ ਜਿਨ੍ਹਾਂ ਵਿਚ 83704 ਪੁਰਸ਼, 75724 ਔਰਤਾਂ ਅਤੇ 4 ਟ੍ਰਾਂਸਜੈਂਡਰ ਵੋਟਰ ਸਾਮਲ ਹਨ। ਹਲਕੇ ਵਿਚ ਸਰਵਿਸ ਵੋਟਰਾਂ ਦੀ ਗਿਣਤੀ 600 ਹੈ ਜਿਨ੍ਹਾਂ ਵਿਚ 571 ਪੁਰਸ਼ ਅਤੇ 29 ਔਰਤਾਂ ਸ਼ਾਮਲ ਹਨ ਅਤੇ ਹਲਕੇ ਵਿਚ 205 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

       

        ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਗਿਣਤੀ ਕੇਂਦਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ: ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ ਅਤੇ ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਸਬੰਧਤ ਅਧਿਕਾਰੀਆਂ ਸਮੇਤ ਅੱਜ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਵਿਖੇ 23 ਨਵੰਬਰ ਨੂੰ ਵੋਟਾਂ ਦੀ ਹੋਣ ਵਾਲੀ ਗਿਣਤੀ ਲਈ ਸਥਾਪਿਤ ਕੀਤੇ ਜਾ ਰਹੇ ਕੇਂਦਰ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪ੍ਰਬੰਧ ਅਮਲ ਵਿਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰਦਿਆਂ ਸੁਚੱਜੇ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਮੁਕੰਮਲ ਕੀਤਾ ਜਾ ਸਕੇ।

             

        ਰਿਟਰਨਿੰਗ ਅਫ਼ਸਰ ਵੱਲੋਂ ਅਮਨ-ਕਾਨੂੰਨ ਵਿਵਸਥਾ ਸਬੰਧੀ ਮੀਟਿੰਗ: ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਅਮਨ-ਕਾਨੂੰਨ ਵਿਵਸਥਾ ਦੇ ਸਬੰਧ ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਚੋਣ ਅਮਲ ਪੂਰੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਦੀ ਤਾਕੀਦ ਕੀਤੀ। ਇਸ ਮੌਕੇ ਪੁਲਿਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਦੀ ਹਦੂਦ ਅੰਦਰ ਪੈਂਦੇ ਹੋਟਲ/ਮੈਰਿਜ ਪੈਲੇਸ ਦੇ ਮਾਲਕ ਵੀ ਮੌਜੂਦ ਸਨ। ਰਿਟਰਨਿੰਗ ਅਫ਼ਸਰ ਨੇ ਹੋਟਲ/ਮੈਰਿਜ ਪੈਲੇਸ ਵਾਲਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰੀ ਵਿਅਕਤੀਆਂ ਦੀ ਸ਼ਨਾਖਤ ਦਾ ਸਬੂਤ ਲੈ ਕੇ ਹੀ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਡਰਾਈ ਡੇਅ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।

 

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply