ਬੈਂਕਾਂ ਸਵੈ-ਰੋਜ਼ਗਾਰ ਲਈ ਪਹਿਲ ਦੇ ਆਧਾਰ ‘ਤੇ ਕਰਜ਼ਾ ਮੁਹੱਈਆ ਕਰਵਾਉਣ, ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਦਿੱਤੀ ਜਾ ਰਹੀ ਸੁਵਿਧਾ ਬਾਰੇ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ , ‘ਘਰ-ਘਰ ਰੋਜ਼ਗਾਰ ਯੋਜਨਾ’ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ,(Ajay,Sukhwinder) : ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਸਥਾਪਿਤ ਕਰਨ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਬੈਂਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੀਆਂ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਵੈ-ਰੋਜ਼ਗਾਰ ਲਈ ਪਹਿਲ ਦੇ ਅਧਾਰ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਨੌਜਵਾਨਾਂ ਨੂੰ ਪੈਰਾਂ ਸਿਰ ਖੜ•ਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮਾਧਿਅਮ ਨਾਲ ਬੇਰੋਜ਼ਗਾਰ ਨੌਜਵਾਨਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬਿਊਰੋ ਵਿੱਚ ਮੁਫ਼ਤ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਸ ਬਿਊਰੋ ਵਿੱਚ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਭਾਗਾਂ ਦੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ•ਾਂ ਕਿਹਾ ਕਿ ਕੈਰੀਅਰ ਕੌਂਸਲਿੰਗ ਸ਼ਾਖਾ ਦੁਆਰਾ ਜਿਥੇ ਪਲੇਸਮੈਂਟ ਅਤੇ ਰੋਜ਼ਗਾਰ ਮੇਲੇ ਆਯੋਜਿਤ ਕਰਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਉਥੇ ਵਿਦੇਸ਼ੀ ਰੋਜ਼ਗਾਰ ਅਤੇ ਪੜ•ਾਈ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਆਮ ਜਨਤਾ ਨੂੰ ਪਿੰਡ-ਪਿੰਡ ਜਾ ਕੇ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਨੌਜਵਾਨ ਇਸ ਬਿਊਰੋ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ। ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਸਤੰਬਰ-2019 ਦੌਰਾਨ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਪਿੰਡਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ, ਤਾਂ ਜੋ ਬੇਰੋਜ਼ਗਾਰ ਨੌਜਵਾਨ ਇਨ•ਾਂ ਮੇਲਿਆਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਲੈ ਸਕਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸਵੈ-ਰੋਜ਼ਗਾਰ ਅਪਣਾਉਣ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਉਣ ਲਈ ਬਲਾਕ ਪੱਧਰ ‘ਤੇ ਜਲਦੀ ਹੀ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਨੌਜਵਾਨ ਵੱਧ ਤੋਂ ਵੱਧ ਘਰ-ਘਰ ਰੋਜ਼ਗਾਰ ਯੋਜਨਾ ਦਾ ਲਾਹਾ ਲੈਣ, ਕਿਉਂਕਿ ਇਸ ਯੋਜਨਾ ਤਹਿਤ ਜਿਥੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਉਥੇ ਸਵੈ-ਰੋਜ਼ਗਾਰ ਅਪਣਾਉਣ ਲਈ ਕਰਜ਼ੇ ਦੀ ਸਹੂਲਤ ਅਸਾਨੀ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ‘ਤੇ ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ਼੍ਰੀ ਗੁਰਮੇਲ ਸਿੰਘ, ਕਰੀਅਰ ਕੌਂਸਲਰ ਸ਼੍ਰੀ ਅਦਿਤਿਆ ਰਾਣਾ, ਪਲੇਸਮੈਂਟ ਅਫ਼ਸਰ ਸ਼੍ਰੀਮਤੀ ਪੈਰੀ ਸੈਣੀ, ਲੀਡ ਬੈਂਕ ਮੈਨੇਜਰ ਆਰ.ਕੇ. ਚੋਪੜਾ, ਫੰਕਸ਼ਨਲ ਮੈਨੇਜਰ ਸ਼੍ਰੀ ਅਨਿਲ ਕੁਮਾਰ, ਡਾਇਰੈਕਟਰ ਆਰਸੇਟੀ ਸ੍ਰ੍ਰੀ ਕੇ.ਜੀ. ਸ਼ਰਮਾ, ਜ਼ਿਲ•ਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਸ਼੍ਰੀਮਤੀ ਸੁਰਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਬੈਂਕਾਂ ਦੇ ਨੁਮਾਇੰਦੇ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp