ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ

ਹੁਸ਼ਿਆਰਪੁਰ, 25 ਨਵੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ਹਿਰ ਦੇ ਵਾਰਡ ਨੰਬਰ 27, ਮੁਹੱਲਾ ਨਿਊ ਦੀਪ ਨਗਰ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਇਲਾਕਾ ਨਿਵਾਸੀਆਂ ਦੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਅਤੇ ਇਸ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ।
            ਵਿਧਾਇਕ ਜਿੰਪਾ ਨੇ ਦੱਸਿਆ ਕਿ ਇਲਾਕੇ ਵਿਚੋਂ ਟਿਊਬਵੈਲ ਦੀ ਮੰਗ ਆਈ ਸੀ ਜਿਸ ’ਤੇ ਲੋੜੀਂਦੀ ਮਨਜੂਰੀ ਉਪਰੰਤ ਟਿਊਬਵੈਲ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਰੇਕ ਨਾਗਰਿਕ ਬੁਨਿਆਦੀ ਸਹੂਲਤਾਂ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਪ੍ਰੋਜੈਕਟ ਨਾਲ ਖੇਤਰ ਵਿਚ ਪਾਣੀ ਦੀ ਉਪਲਬੱਧਤਾ ਦਾ ਲੋਕਾਂ ਨੂੰ ਫਾਇਦਾ ਪਹੁੰਚੇਗਾ।

Advertisements

          ਟਿਊਬਵੈਲ ਪ੍ਰੋਜੈਕਟ ਲਈ ਜ਼ਮੀਨ ਦਾਨ ਕਰਨ ਵਾਲੇ ਨੰਬਰਦਾਰ ਅਵਤਾਰ ਸਿੰਘ ਧਾਮੀ ਦੀ ਸ਼ਲਾਘਾ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਸਮਾਜ ਭਲਾਈ ਦੇ ਕੰਮਾਂ ਵਿਚ ਯੋਗਦਾਨ ਦੇਣ ਵਾਲੇ ਅਜਿਹੇ ਵਿਅਕਤੀਆਂ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਨਿਭਾਈ ਭੂਮਿਕਾ ਹਮੇਸ਼ਾ ਸਲਾਹੁਣਯੋਗ ਰਹਿੰਦੀ ਹੈ ।

Advertisements

 ਇਲਾਕਾ ਨਿਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਵਾਰਡ ਵਿਚ ਬੁਨਿਆਦੀ ਸਹੂਲਤਾਂ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੁਲਵਿੰਦਰ ਸਿੰਘ ਹੁੰਦਲ, ਕੌਂਸਲਰ ਜਸਵੰਤ ਕਾਲਾ, ਪ੍ਰੀਤਮ ਦਾਸ, ਰਵਿੰਦਰ ਲੋਹੀਆ, ਰਾਜਿੰਦਰ ਮੱਲੀ, ਓ.ਪੀ ਲੂਥਰਾ, ਰਵਿੰਦਰ ਰਤਨ, ਤੀਰਥ ਰਾਮ, ਹੰਸ ਰਾਜ, ਲਾਲ ਸਿੰਘ, ਸੁਦੇਸ਼ ਰਾਣੀ, ਐਸ.ਐਸ ਬਾਜਵਾ, ਜੋਗਿੰਦਰ, ਕ੍ਰਿਸ਼ਨ ਲਾਲ, ਦਲਬੀਰ ਕੌਰ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply