#DGP_PUNJAB :: PUNJAB POLICE ARRESTS THREE PERSONS IN BID TO DELIVER HEROIN CONSIGNMENT; 5KG HEROIN, ₹4.45L DRUG MONEY RECOVERED

— PUNJAB POLICE COMMITTED TO MAKING PUNJAB A DRUG-FREE STATE

Advertisements

— HEROIN CONSIGNMENT WAS DROPPED USING DRONES BY PAK-BASED SMUGGLERS, SAYS DGP GAURAV YADAV

Advertisements

— FURTHER INVESTIGATIONS ARE ON ESTABLISH FORWARD AND BACKWARD LINKAGES, IDENTIFY PAK-BASED SMUGGLERS

Advertisements
In a major breakthrough amidst the ongoing decisive war against drugs, Counter Intelligence (CI) Amritsar has apprehended three drug smugglers and recovered 5 kg heroin and Rs 4.45 lakh drug money from their possession, said Director General of Police (DGP) Punjab Gaurav Yadav here on Thursday.

Those arrested have been identified as Husanpreet Singh, a resident of Prime City at Chheharta in Amritsar, Karandeep Singha alias Manna and Maninder Singh, both residents of Attari Mandi in Amritsar. Apart from recovering heroin and drug money, Police teams have also impounded their Honda Activa (PB02DK8780) and Hero Deluxe HF (PB02EP5854), which they were riding.

DGP Gaurav Yadav said that team of CI Amritsar has received a tip-off that accused Karandeep Singh and Maninder Singh are indulged in the smuggling of heroin and recently retrieved a huge consignment of heroin dropped with the help of drones by Pakistan smugglers and are going to supply it further to drug smuggler Husanpreet Singh. 

The tip further revealed that both the accused persons are coming at the Amritsar-Attari Road near Punjabi Bagh Palace on a white Honda Activa to deliver this drug consignment to drug smuggler Husanpreet Singh, who is also reaching there on his black Motorcycle Hero Deluxe HF, he said.

The DGP said that acting swiftly, teams from CI Amritsar laid a special naka near Punjabi Bagh Resort at Attari Road and arrested all the accused persons after recovering heroin consignment and drug money from their possession. Further investigations are to establish forward and backward linkages in this case and identify Pak-based drug smugglers, he added. 

In this regard, a case FIR No. 67 dated 04.12.2024 has been registered under section 21, 25 and 29 of the NDPS Act at Police Station State Special Operations Cell (SSOC), Amritsar. Due to the recovery of drug money in this case from the accused, the severity of the offence in this FIR has been enhanced by incorporating section 27-A of the NDPS Act.

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ

  • ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ
  • ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ, ਪਾਕਿ-ਅਧਾਰਿਤ ਤਸਕਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ

ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ।

ਇਤਲਾਹ ਤੋਂ ਇਹ ਵੀ ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ.ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ।

ਡੀਜੀਪੀ ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫਆਈਆਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ  ਹੈ।

1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply