ਚੰਡੀਗੜ੍ਹ (CANADIAN DOABA TIMES)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਐਲਾਨ ਕਰਦਿਆਂ ਕਿਹਾ ਕਿ ਹੁਣ 1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ ਅਤੇ ਆਫਲਾਈਨ ਵੈਰੀਫਿਕੇਸ਼ਨ ਬੰਦ ਹੋ ਜਾਵੇਗੀ।
ਅਮਨ ਅਰੋੜਾ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰੋਜੈਕਟ ਲਾਂਚ ਕੀਤਾ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿੱਚ ਮੁੱਖ ਤੌਰ ‘ਤੇ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨੀ ਸਰਟੀਫਿਕੇਟ, EWS ਸਰਟੀਫਿਕੇਟ ਅਤੇ ਡੋਗਰਾ ਸਰਟੀਫਿਕੇਟ ਸ਼ਾਮਲ ਹਨ। ਇਸ ਦੇ ਲਈ ਪੂਰਾ ਸੈੱਟਅੱਪ ਤਿਆਰ ਕਰ ਲਿਆ ਗਿਆ ਹੈ।
ਵਟਸਐਪ ਚੈਟ ਬੋਟ ਸੇਵਾ
ਸਰਕਾਰ ਵਟਸਐਪ ਚੈਟ ਬੋਟ ਸੇਵਾ ਵੀ ਸ਼ੁਰੂ ਕਰਨ ਜਾ ਰਹੀ ਹੈ। ਇਸ ‘ਚ ਲੋਕਾਂ ਨੂੰ ਆਪਣੇ ਮੋਬਾਈਲ ‘ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਮਾਂ ਮਿਲੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਆਨਲਾਈਨ ਟੋਕਨ ਵੀ ਜਾਰੀ ਕੀਤਾ ਜਾਵੇਗਾ। ਇਸ ਪ੍ਰਣਾਲੀ ਤਹਿਤ ਸਾਰੇ ਪਟਵਾਰੀ, ਪੰਚ, ਸਰਪੰਚ, ਕੌਂਸਲਰ ਅਤੇ ਨੰਬਰਦਾਰਾਂ ਨੂੰ ਜੋੜਿਆ ਗਿਆ ਹੈ। ਉਦਾਹਰਨ ਲਈ, ਕੋਈ ਵਿਅਕਤੀ ਕਿਸੇ ਸੇਵਾ ਲਈ ਔਨਲਾਈਨ ਅਰਜ਼ੀ ਦਿੰਦਾ ਹੈ। ਇਸ ਤੋਂ ਬਾਅਦ ਉਸ ਦੀ ਜਾਣਕਾਰੀ ਆਨਲਾਈਨ ਪਟਵਾਰੀ ਕੋਲ ਜਾਵੇਗੀ। ਪਟਵਾਰੀ ਅੱਗੇ ਇਸ ਨੂੰ ਸਬੰਧਤ ਖੇਤਰ ਦੇ ਸਰਪੰਚ, ਕੌਂਸਲਰ ਜਾਂ ਨਵੰਬਰਦਾਰ ਨੂੰ ਭੇਜੇਗਾ। ਇਸ ਤੋਂ ਬਾਅਦ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਹੋ ਜਾਵੇਗੀ।
- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ : IAS ਅਤੇ IPS ਅਧਿਕਾਰੀ ਭਾਜਪਾ ਉਮੀਦਵਾਰਾਂ ਖ਼ਿਲਾਫ਼ ਸਿਆਸੀ ਦਬਾਅ ਹੇਠ ਐਨਓਸੀ ਦੇਣ ਵਿੱਚ ਦੇਰੀ ਕਰ ਰਹੇ
- #CDT_LATEST_NEWS: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਾਰੇ ਖਾਦ ਡੀਲਰਾਂ ਨੂੰ ਸਖ਼ਤ ਹੁਕਮ ਜਾਰੀ
- #DC_Mittal : ਨੌਜਵਾਨਾਂ ਤੇ ਕਮਜ਼ੋਰ ਵਰਗਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਜ਼ੇ ਦੇਣ ਬੈਂਕਾਂ
- ਵੱਡੀ ਖ਼ਬਰ : ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਲੜਕੀ ਦੇ ਰੇਪ ਤੇ ਕਤਲ ਕੇਸ ਮਾਮਲੇ ‘ਚ ਮੁਕੱਦਮਾ ਦਰਜ
- ਡਾ: ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਫਗਵਾੜਾ ‘ਚ ਅਕਾਲੀ ਦਲ ਨੂੰ ਝਟਕਾ
EDITOR
CANADIAN DOABA TIMES
Email: editor@doabatimes.com
Mob:. 98146-40032 whtsapp