ਬੀਬੀ ਜਗੀਰ ਕੌਰ ਨੂੰ ਬੋਲੇ ਅਪਸ਼ਬਦ :: ਪੰਜ ਪਿਆਰਿਆਂ ਨੇ SGPC ਪ੍ਰਧਾਨ ਧਾਮੀ ਨੂੰ ਲਾਈ ਧਾਰਮਿਕ ਸਜ਼ਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ  ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ  ਹੋਏ।

ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ  ਕੀਤੀ।

Advertisements
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply