ਖਨੌਰੀ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ’ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਅੰਦੋਲਨ ਨੂੰ ਦਬਾਉਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਸੁਪਰੀਮ ਕੋਰਟ ਨੂੰ ਕਿਹਾ ਹੈ, ਕਿ ‘ਉਹ ਕੇਂਦਰ ਦੇ ਇਨ੍ਹਾਂ ਯਤਨਾਂ ਵਿਚ ਜਾਣੇ-ਅਣਜਾਣੇ ਭਾਈਵਾਲ ਨਾ ਬਣੇ।
ਓਹਨਾ ਕਿਹਾ ਹੈ ਕਿ ਜੇ ਕਿਸਾਨ ਅੰਦੋਲਨ ਨੂੰ ਦਬਾਉਣ ਦਾ ਹੁਕਮ ਦਿੱਤਾ ਜਾਂਦਾ ਹੈ ਤਾਂ ਜਾਨ-ਮਾਲ ਦਾ ਜਿੰਨਾ ਨੁਕਸਾਨ ਹੋਵੇਗਾ, ਉਸ ਦੇ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਉਹ ਸੰਵਿਧਾਨਕ ਸੰਸਥਾ ਵੀ ਜ਼ਿੰਮੇਵਾਰ ਹੋਵੇਗੀ, ਜੋ ਕਿ ਅਜਿਹੇ ਹੁਕਮ ਦੇ ਰਹੀ ਹੈ’। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਉਨ੍ਹਾਂ ਦੀਆਂ ਲਾਸ਼ਾਂ ਉੱਤੋਂ ਲੰਘ ਕੇ ਹੀ ਜਬਰੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਮੈਡੀਕਲ ਅਤੇ ਸਿਹਤ ਸੇਵਾਵਾਂ, ਵਿਆਹ ਸ਼ਾਦੀਆਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ ਹੈ। ਸਵੇਰ 7 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ।
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਸੱਦੇ ਤੇ ਸੋਮਵਾਰ ਨੂੰ ਕੀਤੇ ਬੰਦ ਦੇ ਐਲਾਨ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਿਆ ਹੈ। ਕਿਸਾਨਾਂ ਵੱਲੋਂ ਸਵੇਰ ਤੋਂ ਹੀ ਸੜਕਾਂ ‘ਤੇ ਆ ਕੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਹਨ.
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ‘ਤੇ ਅੱਜ ਹੁਸ਼ਿਆਰਪੁਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ । ਸ਼ਹਿਰ ਦੇ ਨਾਲ ਕਸਬਿਆਂ ਵਿਚ ਵੀ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਹਨ । ਬੱਸ ਸੇਵਾ ਪੂਰੀ ਤਰ੍ਹਾਂ ਬੰਦ ਰਹੀ। ਜੈਜੋਂ ਜਲੰਧਰ ਰੇਲ ਮਾਰਗ ਬੰਦ ਹੋਣ ਕਾਰਨ ਵੀ ਸਰਕਾਰੀ ਮੁਲਾਜ਼ਮ ਭਟਕਦੇ ਰਹੇ । ਕਿਸਾਨ ਵੱਲੋ ਹੁਸ਼ਿਆਰਪੁਰ ਜਲੰਧਰ, ਹੁਸ਼ਿਆਰਪੁਰ ਚੰਡੀਗੜ੍ਹ, ਹੁਸ਼ਿਆਰਪੁਰ ਪਠਾਨਕੋਟ, ਹੁਸ਼ਿਆਰਪੁਰ ਹਿਮਾਚਲ ਮਾਰਗ ਵੀ ਬੰਦ ਕਰ ਦਿੱਤੇ ਗਏ ਹਨ।
- ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ‘ਤੇ ਅੱਜ ਪੰਜਾਬ ਸਮੇਤ ਜ਼ਿਲ੍ਹਾ ਹੁਸ਼ਿਆਰਪੁਰ ਠੱਪ, ਕਿਸਾਨਾਂ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ, ਕਿ ‘ਉਹ
- Breaking news :: Tragic Plane Crash in South Korea Claims at Least 62 Lives
- ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਲਗਾਈ ਫਟਕਾਰ, ਕਿਹਾ, ਉਨ੍ਹਾਂ ਦੇ ਸ਼ੁਭਚਿੰਤਕ ਨਹੀਂ
- DC_Komal_Mittal :: ਪੰਜਾਬ ਇਲੈਕਸ਼ਨ ਕੁਇੱਜ਼-2025’ ਆਨਲਾਈਨ ਮੁਕਾਬਲੇ, 17 ਜਨਵਰੀ ਤੱਕ ਕਰਵਾਈ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ
- ਪੰਜਾਬ ਚ ਅਗਲੇ 72 ਘੰਟਿਆਂ ’ਚ ਸੰਘਣੀ ਧੁੰਦ ਦੇ ਅਸਾਰ
- Trai New Rule 2025 : ਟਰਾਈ ਦੇ ਨਵੇਂ ਨਿਯਮ 2025 ਦੇ ਤਹਿਤ, ਹੁਣ ₹ 10 ਦੇ ਛੋਟੇ ਰੀਚਾਰਜ ਦੇ ਨਾਲ ਵੀ ਮੋਬਾਈਲ ਸੇਵਾਵਾਂ ਦੀ ਵਰਤੋਂ ਕਰਨਾ ਸੰਭਵ
EDITOR
CANADIAN DOABA TIMES
Email: editor@doabatimes.com
Mob:. 98146-40032 whtsapp