ਜਲੰਧਰ : ਬਹੁਜਨ ਸਮਾਜ ਪਾਰਟੀ BSP ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ’ਚ ਵਸਦੇ ਬਾਬਾ ਸਾਹਿਬ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਪ੍ਰਸ਼ਾਸਨ ਨੂੰ ਇਸ ਮਾਮਲੇ ’ਚ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਘਟਨਾ ਪੰਜਾਬ ਦੀ ਆਪ ਸਰਕਾਰ ਦੀ ਕਾਨੂੰਨ ਵਿਵਸਥਾ ਪੱਧਰ ’ਤੇ ਫੇਲ੍ਹ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਕਰੀਮਪੁਰੀ ਨੇ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਕੱਲ ਗੱਲ ਕਰਕੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਲਈ ਕਿਹਾ ਹੈ, ਤਾਂ ਕਿ ਭਵਿੱਖ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਇਹ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਇਸ ਘਟਨਾ ਦੇ ਸਬੰਧ ’ਚ ਪ੍ਰਸ਼ਾਸਨ ਨੂੰ ਹੋਰ ਅਲਰਟ ਹੋਣ ਦੀ ਲੋੜ ਹੈ। ਇਸ ਲਈ ਜ਼ਰੂਰੀ ਹੈ ਕਿ ਪ੍ਰਸ਼ਾਸਨ ਸੂਬੇ ’ਚ ਬਾਬਾ ਸਾਹਿਬ ਦੇ ਬੁੱਤਾਂ ਨੂੰ ਸੁਰੱਖਿਅਤ ਕਰੇ। ਅਜਿਹੀਆਂ ਤਾਕਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
Police on Sunday arrested a man hailing from Moga district of Punjab, who allegedly attempted to damage the statue of Ambedkar at the Town Hall on Heritage Street that leads to the Golden Temple.
- ਵੱਡੀ ਖ਼ਬਰ :: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਚ ਜ਼ਬਰਦਸਤ ਫਾਇਰਿੰਗ, ਅਮਰੀਕਾ-ਅਧਾਰਤ ਜੈਸਲ ਅਤੇ ਕੈਨੇਡਾ-ਅਧਾਰਤ ਸੱਤਾ ਨੌਸ਼ਹਿਰਾ ਗ੍ਰਿਫ਼ਤਾਰ
- #NEWS_HOSHIARPUR :: 16.63 crores to Civil Hospital for Critical Care Unit will enhance Health Services – Dr. Raj Chabbewal
- ਵੱਡੀ ਖ਼ਬਰ :: ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
- बड़ी ख़बर :: केजरीवाल के घर के बाहर स्वाति मालीवाल ने फेंक डाला कूड़ा-कचरा, ग्रिफ्तार
- ਵੱਡੀ ਖ਼ਬਰ :: ਕੁਝ ਦੇਰ ਪਹਿਲਾਂ : ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਮਾਰਿਆ ਛਾਪਾ
- #News_Hoshiarpur :: ਸਰਕਾਰੀ ਹਸਪਤਾਲਾਂ ਵਿਚ ਕੁਸ਼ਟ ਰੋਗ ਦਾ ਮੁਫ਼ਤ ਇਲਾਜ਼ ਕੀਤਾ ਜਾਂਦਾ ਹੈ :
EDITOR
CANADIAN DOABA TIMES
Email: editor@doabatimes.com
Mob:. 98146-40032 whtsapp