ਭਾਸ਼ਾ ਵਿਭਾਗ ਵੱਲੋਂ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਤਾਕੀਦ

ਭਾਸ਼ਾ ਵਿਭਾਗ ਵੱਲੋਂ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ ਚ ਲਿਖੇ ਜਾਣ ਦੀ ਤਾਕੀਦ

– ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਰੱਖਿਆ ਜਾਵੇ ਵਿਸ਼ੇਸ਼ ਧਿਆਨ

Advertisements

ਹੁਸ਼ਿਆਰਪੁਰ, 30 ਜਨਵਰੀ: (CDT NEWS)

Advertisements

ਭਾਸ਼ਾ ਵਿਭਾਗ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਤਾਕੀਦ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕਨੀ ਬਣਾਉਣ।ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Advertisements
Advertisements

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਕਿਰਤ ਵਿਭਾਗ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ  ਅਦਾਰਿਆਂ ਦੇ ਨਾਮ ਬੋਰਡ ਪੰਜਾਬੀ ਗੁਰਮੁਖੀ ਲਿਪੀ ਵਿੱਚ ਲਿਖੇ ਜਾਣੇ ਲਾਜ਼ਮੀ ਹਨ ਅਤੇ ਜਿੱਥੇ ਹੋਰ ਭਾਸ਼ਾਵਾਂ ਵਿਚ ਨਾਂ ਬੋਰਡ ਲਿਖਣ ਦੀ ਲੋੜ ਹੈ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖੀਆਂ ਜਾਣਗੀਆਂ। ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇ।

Posted By: Jagmohan Singh

22555
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply