ਵਿਜੀਲੈਂਸ ਬਿਊਰੋ ਪੰਜਾਬ
ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਹੁਸ਼ਿਆਰਪੁਰ / ਚੰਡੀਗੜ੍ਹ 1 ਫਰਵਰੀ 2025 (CDT NEWS) :
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
- DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਵੱਡੀ ਖ਼ਬਰ : Breaking News: #Vigilance_Bureau_Punjab : 7000 ਰੁਪਏ ਰਿਸ਼ਵਤ ਲੈਂਦਾ P.S.P.C.L. (ਬਿਜਲੀ ਬੋਰਡ) ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
- ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ
- 1994 batch UPSC topper Dharminder Sharma takes over as Principal Chief Conservator of Forests
- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp