ਹੁਸ਼ਿਆਰਪੁਰ,( ਸੁਖਵਿੰਦਰ, ਅਜੈ) : ਜ਼ਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ‘ਤੇ ਅੱਜ ਸੀ.ਜੇ.ਐਮ.-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸ ਪੁਰਹੀਰਾਂ ਅਤੇ ਲੀਗਲ ਏਡ ਕਲੀਨਿਕ ਨੇੜੇ ਐਸ.ਡੀ.ਐਮ ਦਫ਼ਤਰ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸਕੱਤਰ ਵਲੋਂ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਹੱਈਆ ਕਰਵਾਈ ਜਾ ਰਹੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਤੋਂ ਇਲਾਵਾ ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ 14 ਸਤੰਬਰ ਨੂੰ ਲਗਾਈ ਜਾ ਰਹੀ ਲੋਕ ਅਦਾਲਤ ਸਬੰਧੀ ਬੈਂਕਾਂ, ਬੀ.ਐਸ.ਐਨ.ਐਲ. ਅਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਵਿਅਕਤੀ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਕਿਉਂਕਿ ਇਸ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਲੋਕ ਅਦਾਲਤ ਨੂੰ ਦਿਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਜਿਸ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp