ਹੁਸ਼ਿਆਰਪੁਰ, (ਸੁਖਵਿੰਦਰ, ਅਜੈ) : ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਦੀਆਂ ਮੰਗਾਂ ਅਨੁਸਾਰ ਕੰਮ ਕਰਵਾ ਕੇ ਪਿੰਡਾਂ ਦੀ ਦਿੱਖ ਬਦਲੀ ਜਾ ਸਕੇ। ਪਿੰਡ ਆਦਮਵਾਲ ਵਿਖੇ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈਕ ਸੌਂਪਦਿਆਂ ਸ਼ੀ੍ਰ ਅਰੋੜਾ ਨੇ ਕਿਹਾ ਕਿ ਉਨ•ਾਂ ਵਲੋਂ ਪਿੰਡਾਂ ਦੇ ਦੌਰੇ ਇਸੇ ਤਰ•ਾਂ ਜਾਰੀ ਰਹਿਣਗੇ। ਉਨ•ਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਪਤਾ ਲੱਗਦਾ ਹੈ ਕਿ ਸਬੰਧਤ ਪਿੰਡਾਂ ਦੀਆਂ ਕੀ ਮੁਸ਼ਕਿਲਾਂ ਹਨ।
ਉਨ•ਾਂ ਕਿਹਾ ਕਿ ਜਿਥੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ, ਉਥੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਯੋਗ ਵਿਅਕਤੀਆਂ ਤੱਕ ਪਹੁੰਚਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਸਦਕਾ ਹੀ ਇਨ•ਾਂ ਸਕੀਮਾਂ ਦਾ ਫਾਇਦਾ ਚੁੱਕਿਆ ਜਾ ਸਕਦਾ ਹੈ। ਉਨ•ਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਿਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ।
ਸ਼੍ਰੀ ਅਰੋੜਾ ਨੇ ਕਿਹਾ ਕਿ ਉਨ•ਾਂ ਵਲੋਂ ਵਿਸ਼ੇਸ਼ ਤੌਰ ‘ਤੇ ਵਿਕਾਸ ਕਾਰਜਾਂ ਦੇ ਨਾਲ-ਨਾਲ ਖੇਡ ਸਟੇਡਅਮ ਲਈ ਵੀ ਪਿੰਡਾਂ ਨੂੰ ਚੈਕ ਸੌਂਪੇ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਇਆ ਜਾ ਸਕੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਪਿੰਡ ਵਾਸੀ ਨਸ਼ਿਆਂ ਖਿਲਾਫ ਇਕਜੁੱਟ ਹੋਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ਿਆਂ ਦੇ ਕੋਹੜ ਨੂੰ ਜੜ•ੋਂ ਪੁੱਟਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਲੜਕੀਆਂ ਨੂੰ ਵੀ ਪੜ•ਾਈ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਉਨ•ਾਂ ਕਿਹਾ ਕਿ ਮੌਕੇ ਮਿਲਣ ‘ਤੇ ਲੜਕੀਆਂ ਸਿੱਧ ਕਰ ਰਹੀਆਂ ਹਨ ਕਿ ਉਹ ਕੋਈ ਵੀ ਮੰਜ਼ਿਲ ਸਰ ਕਰ ਸਕਦੀਆਂ ਹਨ।
ਇਸ ਮੌਕੇ ਸਰਪੰਚ ਸ਼੍ਰੀਮਤੀ ਰਮਾ, ਸ਼੍ਰੀ ਸਤਵੀਰ ਸਿੰਘ, ਸ਼੍ਰੀ ਸਾਧੂ ਰਾਮ, ਸ਼੍ਰੀ ਮਨਪ੍ਰੀਤ ਸਿੰਘ, ਸ਼੍ਰੀ ਬੂਟਾ ਰਾਮ, ਸ਼੍ਰੀ ਹਰਪਾਲ ਸਿੰਘ, ਸ੍ਰੀ ਅਨਿਲ ਕੁਮਾਰ, ਸ਼੍ਰੀ ਐਸ.ਪੀ. ਸਿੰਘ, ਸ਼੍ਰੀ ਕਰਮ ਚੰਦ, ਸ਼੍ਰੀ ਕੁਲਦੀਪ ਅਰੋੜਾ, ਸ੍ਰੀ ਸੁਨੀਲ ਕੁਮਾਰ, ਸ਼੍ਰੀ ਕਮਲ ਕੁਮਾਰ ਅਤੇ ਸ਼੍ਰੀ ਮਹਿੰਦਰ ਪਾਲ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp