ਪਿੰਡ ਸ਼ੇਰਗੜ ਦੀ ਪੰਚਾਇਤ ਨੂੰ ਸਟੇਡੀਅਮ ਲਈ ਸੌਂਪਿਆ ਢਾਈ ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ,(ਵਿਕਾਸ ਜੁਲਕਾ, ਸੁਖਵਿੰਦਰ) : ਸਮਾਜ ਦੇ ਆਰਥਿਕ ਰੂਪ ਤੋਂ ਕਮਜੋਰ ਵਰਗਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਕਿਉਂਕਿ ਸਰਕਾਰ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਸ਼ੀਰਵਾਦ ਯੋਜਨਾ ਤਹਿਤ 70.72 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ 33,677 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਹ ਵਿਚਾਰ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪਿੰਡ ਸ਼ੇਰਗੜ• ਦੀ ਪੰਚਾਇਤ ਨੂੰ ਸਟੇਡੀਅਮ ਲਈ ਢਾਈ ਲੱਖ ਰੁਪਏ ਦਾ ਚੈਕ ਸੌਂਪਦਿਆਂ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਦੇ ਤੁਰੰਤ ਬਾਅਦ ਆਪਣੇ ਵਾਅਦੇ ਪੂਰੇ ਕਰਨ ਲਈ ਕਦਮ ਵਧਾਏ ਹਨ, ਅਤੇ ਪਿਛਲੀ ਸਰਕਾਰ ਦੀ 15 ਹਜ਼ਾਰ ਰੁਪਏ ਦੀ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਕਰ ਦਿੱਤਾ ਹੈ।
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਯੋਗ ਵਿਅਕਤੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਹੈ, ਇਸ ਯੋਜਨਾ ਦਾ ਉਦੇਸ਼ ਉਨ•ਾਂ ਯੋਗ ਵਿਅਕਤੀਆਂ ਨੂੰ ਲਾਭ ਦੇਣਾ ਹੈ, ਜਿਨ•ਾਂ ਨੂੰ ਅਜੇ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਨਹੀਂ ਹੋਇਆ। ਉਨ•ਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਕੈਂਪ ਵੀ ਲਗਾਏ ਜਾ ਰਹੇ ਹਨ, ਤਾਂ ਜੋ ਮੌਕੇ ‘ਤੇ ਹੀ ਸਬੰਧਤ ਯੋਗ ਵਿਅਕਤੀਆਂ ਨੂੰ ਸਬੰਧਤ ਯੋਜਨਾ ਦਾ ਲਾਭ ਦਿੱਤਾ ਜਾ ਸਕੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਨੂੰ ਹੁਣ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਨਹੀਂ ਮਿਲਿਆ, ਤਾਂ ਉਹ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਜ਼ਰੂਰ ਲਾਭ ਲੈਣ।
ਕੈਬਨਿਟ ਮੰਤਰੀ ਅਰੋੜਾ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550 ਪੌਦੇ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਪਿੰਡ ਵਾਸੀ ਆਈ ਹਰਿਆਲੀ ਐਪ ਦੇ ਮਾਧਿਅਮ ਨਾਲ ਵੀ ਪੌਦੇ ਬੁੱਕ ਕਰ ਸਕਦੇ ਹਨ, ਇਸ ਤੋਂ ਇਲਾਵਾ ਉਨ•ਾਂ ਵਲੋਂ ਹੁਸ਼ਿਆਰਪੁਰ ਵਿੱਚ ਸੈਸ਼ਨ ਚੌਂਕ ਤੋਂ ਘੰਟਾਘਰ ਜਾਣ ਵਾਲੇ ਰੋਡ ‘ਤੇ (ਨੇੜੇ ਲਵਲੀ ਫਾਸਟ ਫੂਡ) ਸਾਂਝੀ ਬਗੀਚੀ ਦੀ ਸ਼ੁਰੂਆਤ ਕੀਤੀ ਗਈ ਹੈ, ਇਥੋ ਮੁਫ਼ਤ ਪੌਦੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ•ਾਂ ਕਿਹਾ ਕਿ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਇਹ ਯਤਨ ਕੀਤਾ ਗਿਆ ਹੈ, ਇਸ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਨ•ਾਂ ਦੀ ਸੰਭਾਲ ਕੀਤੀ ਜਾਵੇ।
ਇਸ ਮੌਕੇ ‘ਤੇ ਸਰਪੰਚ ਸ਼੍ਰੀਮਤੀ ਗੁਰਮੀਤ ਕੌਰ, ਸ਼੍ਰੀਮਤੀ ਕੈਲਾਸ਼ ਰਾਣੀ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਕਮਲਜੀਤ ਕੌਰ, ਸ਼੍ਰੀ ਮਲਕੀਤ ਸਿੰਘ, ਸ਼੍ਰੀ ਸੋਨੂੰ, ਸ਼੍ਰੀ ਰਜਿੰਦਰ ਕੁਮਾਰ, ਸ਼੍ਰੀ ਬਿਟੂ, ਸ਼੍ਰੀ ਟੇਕ ਚੰਦ, ਸ਼੍ਰੀ ਸੁਦੇਸ਼ ਕੁਮਾਰ, ਸ਼੍ਰੀ ਗੁਰਮੇਲ ਸਿੰਘ, ਸ਼੍ਰੀ ਰਜਿੰਦਰ ਕੁਮਾਰ, ਸ਼੍ਰੀ ਤਿਲਕ ਰਾਜ, ਸ਼੍ਰੀਮਤੀ ਆਸ਼ਾ ਰਾਣੀ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp