ਜ਼ਿਲ•ੇ ‘ਚ ਅਮਨ ਸ਼ਾਂਤੀ ਅਤੇ ਭਾਈਚਾਰਾ ਸਾਂਝ ਬਰਕਰਾਰ ਰੱਖੀ ਜਾਵੇਗੀ : ਡਿਪਟੀ ਕਮਿਸ਼ਨਰ

ਪੀਸ ਕਮੇਟੀ ਦੀ ਮੀਟਿੰਗ ‘ਚ ਸਭ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ, ਪੱਖ ਅਤੇ ਵਿਰੋਧ ‘ਚ ਸੋਸ਼ਲ ਮੀਡੀਆ ਰਾਹੀਂ ਭਾਵਨਾਤਮਿਕ ਠੇਸ ਨਾ ਪਹੁੰਚਾਈ ਜਾਵੇ
ਹੁਸ਼ਿਆਰਪੁਰ,(ਅਜੈ, ਸੁਖਵਿੰਦਰ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇਗੀ। ਉਹ ਅੱਜ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਸਬੰਧੀ ਜ਼ਿਲ•ਾ ਪੀਸ ਕਮੇਟੀ ਦੀ ਮੀਟਿੰਗ ਕਰ ਰਹੇ ਸਨ ਅਤੇ ਮੀਟਿੰਗ ਦੌਰਾਨ ਸਭ ਧਿਰਾਂ ਨੇ ਜ਼ਿਲ•ੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਕਲਪ ਵੀ ਲਿਆ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਤੋਂ ਇਲਾਵਾ ਪ੍ਰਸਾਸ਼ਨਿਕ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਭਾਈਚਾਰਿਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਸਬੰਧੀ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਆਪਸੀ ਸਦਭਾਵਨਾ ਬਣਾਈ ਰੱਖਣ ਅਤੇ ਕੋਈ ਵੀ ਧਿਰ ਇਸ ਸਬੰਧੀ ਜਸ਼ਨ ਮਨਾਉਣ ਜਾਂ ਵਿਰੋਧ ਪ੍ਰਗਟ ਕਰਨ ਤੋਂ ਗੁਰੇਜ਼ ਕਰੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਜ਼ਿਲ•ਾ ਪੁਲਿਸ ਪੂਰੀ ਤਰ•ਾਂ ਨਾਲ ਮੁਸ਼ਤੈਦ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਮੁਤਾਬਕ ਜ਼ਿਲ•ੇ ਵਿਚ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

 

ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣਾ ਹੀ ਸਾਡੀ ਸਭ ਤੋਂ ਵੱਡੀ ਤਰਜ਼ੀਹ ਹੋਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਜੇਕਰ ਕੋਈ ਕਸ਼ਮੀਰੀ ਵਿਦਿਆਰਥੀ ਸਾਡੇ ਜ਼ਿਲ•ੇ ਵਿਚ ਹੋਵੇਗਾ, ਤਾਂ ਉਸ ਨੂੰ ਜ਼ਿਲ•ਾ ਪੁਲਿਸ ਵਲੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਨੈਸ਼ਨਲ ਹਾਈਵੇਅਜ਼ ‘ਤੇ ਚੌਕਸੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Advertisements


ਐਸ.ਐਸ.ਪੀ. ਸ੍ਰੀ ਗੌਰਵ ਗਰਗ ਨੇ ਕਿਹਾ ਕਿ ਜ਼ਿਲ•ਾ ਪੁਲਿਸ ਪੂਰੀ ਤਰ•ਾਂ ਚੌਕਸ ਹੈ, ਪਰ ਜ਼ਿਲ•ਾ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਹਾਈਵੇਅਜ਼ ‘ਤੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਜਿੱਥੇ ਜ਼ਿਲ•ਾ ਵਾਸੀਆਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ, ਉਥੇ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆ ‘ਤੇ ਕੋਈ ਵੀ ਭੜਕਾਊ ਜਾਂ ਅਜਿਹਾ ਸੁਨੇਹਾ ਨਾ ਪਾਇਆ ਜਾਵੇ, ਜਿਸ ਨਾਲ ਵੱਖ-ਵੱਖ ਫਿਰਕਿਆਂ ਵਿਚ ਨਫਰਤ ਪੈਦਾ ਹੁੰਦੀ ਹੋਵੇ। ਉਨ•ਾਂ ਕਿਹਾ ਕਿ ਜੇਕਰ ਕਿਸੇ ਨੇ ਸੋਸ਼ਲ ਮੀਡੀਆ ‘ਤੇ ਕੋਈ ਭੜਕਾਊ ਪੋਸਟ ਪਾਈ ਤਾਂ ਪੁਲਿਸ ਵਲੋਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisements

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਅਦਿਤਿਆ ਉਪਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਬੰਸ ਸਿੰਘ, ਐਸ.ਡੀ.ਐਮ ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਡੀ.ਐਸ.ਪੀਜ਼, ਵੱਖ-ਵੱਖ ਵਿਭਾਗਾਂ ਦੇ ਮੁਖੀ, ਰਾਜਨੀਤਕ ਪਾਰਟੀਆਂ ਦੇ ਜ਼ਿਲ•ਾ ਪ੍ਰਧਾਨ/ਨੁਮਾਇੰਦੇ ਅਤੇ ਪੀਸ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply