8 ਅਗਸਤ ਤੋਂ 27 ਅਗਸਤ ਤੱਕ ਜ਼ਿਲ•ੇ ਦੇ ਸਾਰੇ ਬਲਾਕਾਂ ਨੂੰ ਕੀਤਾ ਜਾਵੇਗਾ ਕਵਰ, ਨੌਜਵਾਨਾਂ ਨੂੰ ਲੋਨ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਣ ਦੀ ਕੀਤੀ ਅਪੀਲ
ਹੁਸ਼ਿਆਰਪੁਰ,(ਵਿਕਾਸ ਜੁਲਕਾ, ਸੁਖਵਿੰਦਰ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ•ਾ ਹੁਸ਼ਿਆਰਪੁਰ ਵਿਖੇ ਹਰ ਬਲਾਕ ਪੱਧਰ ‘ਤੇ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਮੇਲੇ ਆਯੋਜਿਤ ਕੀਤੇ ਜਾਣਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 8 ਅਗਸਤ 2019 ਨੂੰ ਬੀ.ਡੀ.ਪੀ.ਓ. ਬਲਾਕ ਹੁਸ਼ਿਆਰਪੁਰ-1 ਵਿੱਚ ਸਰਕਾਰੀ ਹਾਈ ਸਕੂਲ ਭੀਖੋਵਾਲ, 8 ਅਗਸਤ ਨੂੰ ਬੀ.ਡੀ.ਪੀ.ਓ. ਬਲਾਕ ਹੁਸ਼ਿਆਰਪੁਰ-2 ਪਿੰਡ ਫਗਲਾਣਾ ਦੇ ਕੰਮਿਊਨਿਟੀ ਸੈਂਟਰ, 13 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ, 19 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ, 20 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਗੜ•ਸ਼ੰਕਰ, 21 ਅਗਸਤ ਨੂੰ ਬੀ.ਡੀ.ਪੀ.ਓ. ਬਲਾਕ ਦੇ ਪਿੰਡ ਜਾਜਾ ਦੀ ਸੋਸਾਇਟੀ ਬਿਲਡਿੰਗ, 22 ਅਗਸਤ ਨੂੰ ਦਸੂਹਾ ਬਲਾਕ ਦੇ ਪਿੰਡ ਉਚੀ ਬਸੀ ਕਮਿਊਨਿਟੀ ਹਾਲ, 23 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ, 26 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਹਾਜੀਪੁਰ ਅਤੇ 27 ਅਗਸਤ ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਲੋਨ ਮੇਲੇ ਆਯੋਜਿਤ ਕੀਤੇ ਜਾਣਗੇ।
ਉਨ•ਾਂ ਦੱਸਿਆ ਕਿ ਇਹ ਸਾਰੇ ਲੋਨ ਮੇਲੇ ਸਵੇਰੇ 10 ਵਜੇ ਸ਼ੁਰੂ ਹੋਇਆ ਕਰਨਗੇ। ਉਨ•ਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ•ਾਂ ਨੂੰ ਇਨ•ਾਂ ਲੋਨ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਉਠਾਉਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਬੇਰੋਜ਼ਗਾਰਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ•ਾਂ ਦੱਸਿਆ ਕਿ ਇਸ ਬਿਊਰੋ ਵਿਖੇ ਨੌਜਵਾਨਾਂ ਦੀ ਗਰੁੱਪ ਕੌਂਸਲਿੰਗ ਅਤੇ ਵਿਅਕਤੀਗਤ ਕੌਂਸਲਿੰਗ ਕਰਕੇ ਸਹੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਹਰ ਮਹੀਨੇ ਪਲੇਸਮੈਂਟ ਕੈਂਪ ਲਗਾ ਕੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਸ ਬਿਊਰੋ ਵਿਖੇ ਬੈਠ ਕੇ ਸਵੈ-ਰੋਜ਼ਗਾਰ ਸਕੀਮਾਂ ਤਹਿਤ ਦਿੱਤੇ ਜਾਂਦੇ ਕਰਜ਼ੇ ਬਾਰੇ ਜਾਣਕਾਰੀ ਦਿੰਦੇ ਹਨ।
ਉਨ•ਾਂ ਦੱਸਿਆ ਕਿ ਬਿਊਰੋ ਵਿਖੇ ਮੁਫ਼ਤ ਇੰਟਰਨੈਟ ਸੁਵਿਧਾ ਉਪਲਬੱਧ ਹੈ, ਜੋ ਕਿ ਜਲੰਧਰ ਰੋਡ ਹੁਸ਼ਿਆਰਪੁਰ, ਨੇੜੇ ਸਰਕਾਰੀ ਆਈ.ਟੀ.ਆਈ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਬਿਲਡਿੰਗ ਦੀ ਮਹਿਲੀ ਮੰਜ਼ਿਲ ‘ਤੇ ਸਥਿਤ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp