ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਨੇ ਚਲਾਈ ਡੇਂਗੂ ਜਾਗਰੂਕਤਾ ਮੁਹਿੰਮ 

ਸਰਕਾਰੀ ਹਸਪਤਾਲ ‘ਚ ਮੁਫਤ ਕੀਤੇ ਜਾਂਦੇ ਨੇ ਡੇਂਗੂ ਅਤੇ ਮਲੇਰੀਆਂ ਦੇ ਟੈਸਟ ਅਤੇ ਇਲਾਜ
ਹੁਸ਼ਿਆਰਪੁਰ,(ਅਜੈ, ਸੁਖਵਿੰਦਰ) : ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ, ਨਗਰ ਕੌਂਸਲਾਂ ਦੀਆਂ ਟੀਮਾਂ ਵਲੋਂ ਵੱਡੇ ਪੱਧਰ ‘ਤੇ ਘਰਾਂ ਦੀ ਚੈਕਿੰਗ ਕਰਕੇ ਜਿਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਡੇਂਗੂ ਦੇ ਲਾਰਵੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਹੁਣ ਤੱਕ 51,418 ਘਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 597 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਇਸੇ ਤਰ•ਾਂ ਹੁਣ ਤੱਕ ਕੁੱਲ 2 ਲੱਖ 26 ਹਜ਼ਾਰ 568 ਕੰਟੇਨਰ ਚੈਕ ਕੀਤੇ ਗਏ, ਜਿਸ ਵਿਚੋਂ 666 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਉਨ•ਾਂ ਦੱਸਿਆ ਕਿ ਚੈਕਿੰਗ ਟੀਮਾਂ ਵਲੋਂ ਮੌਕੇ ‘ਤੇ ਹੀ ਲਾਰਵਾ ਨਸ਼ਟ ਕਰਵਾਇਆ ਗਿਆ। ਉਨ•ਾਂ ਦੱਸਿਆ ਕਿ ਪਿਛਲੇ ਸਾਲ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ ਸੀ, ਜਿਸ ਕਾਰਨ ਕਰੀਬ 63 ਫੀਸਦੀ ਡੇਂਗੂ ਦੀ ਬੀਮਾਰੀ ਨੂੰ ਰੋਕਿਆ ਜਾ ਸਕਿਆ ਸੀ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਟੀਮਾਂ ਵਲੋਂ 42 ਚਲਾਨ ਵੀ ਕੱਟੇ ਗਏ ਹਨ, ਜਿਸ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ 22, ਗੜ•ਸ਼ੰਕਰ ਦੇ 4 ਅਤੇ ਤਲਵਾੜਾ ਦੇ 16 ਚਲਾਨ ਸ਼ਾਮਲ ਹਨ। ਉਨ•ਾਂ ਦੱਸਿਆ ਕਿ ਡੇਂਗੂ ਦਾ ਲਾਰਵਾ ਸਾਹਮਣੇ ਆਉਣ ‘ਤੇ ਇਲਾਕਾ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਰਸਾਤਾਂ ਦੌਰਾਨ ਹੋਣ ਵਾਲੀਆ ਬਿਮਾਰੀਆਂ ਤੋਂ ਬਚਣ ਲਈ ਪਾਣੀ ਖੜ•ਾ ਨਾ ਹੋਣ ਦਿੱਤਾ ਜਾਵੇ। ਉਨ•ਾਂ ਦੱਸਿਆ ਕਿ ਇਸੇ ਅਭਿਆਨ ਤਹਿਤ ਅੱਜ ਸ਼ਹਿਰ ਦੇ ਵਾਰਡ ਨੰਬਰ 5,6,31,33,34 ਅਤੇ 35 ਵਿੱਚ ਵਿਸ਼ੇਸ਼ ਡੇਂਗੂ ਸਰਵੇ ਕਰਵਾਇਆ ਗਿਆ।

Advertisements


ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਰਿਸ਼ਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਅਤੇ ਡੇਂਗੂ ਦੀ ਰੋਕਥਾਮ ਲਈ ਆਪਣਾ ਘਰ ਅਤੇ ਆਲਾ-ਦੁਆਲਾ ਸਾਫ ਰੱਖਣਾ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਾਂਗ ਘਰਾਂ ਵਿੱਚ ਵੀ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ‘ਤੇ ਮਨਾਇਆ ਜਾਵੇ ਅਤੇ ਇਸ ਦਿਨ ਕੂਲਰਾਂ, ਫਰਿਜਾਂ ਦੀਆਂ ਟਰੇਆਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸਫਾਈ ਕੀਤੀ ਜਾਵੇ। ਉਨ•ਾਂ ਕਿਹਾ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫਤੇ ਦੇ ਹਰ ਸ਼ੁੱਕਰਵਾਰ ਨੂੰ ਸਾਫ ਕਰਕੇ ਸੁਕਾਇਆ ਜਾਵੇ।

Advertisements

ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਡੇਂਗੂ ਖੜ•ੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜ•ਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨੇ ਜਾਣ ਅਤੇ ਸੌਣ ਸਮੇਂ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਕਾਂਬੇ ਨਾਲ ਤੇਜ਼ ਬੁਖਾਰ, ਤੇਜ਼ ਸਿਰ ਦਰਦ ਜਾਂ ਜੋੜਾਂ ਵਿੱਚ ਦਰਦ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂਚ ਕਰਵਾਈ ਜਾਵੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply