ਹੁਸ਼ਿਆਰਪੁਰ,(ਵਿਕਾਸ ਜੁਲਕਾ) : ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਪ੍ਰਾਪਰਟੀ ਸੀਲ ਕਰਨ ਲਈ ਨਗਰ ਨਿਗਮ ਦੇ ਸੁਪਰਡੰਟ ਸੁਆਮੀ ਸਿੰਘ ਦੀ ਅਗਵਾਈ ਵਿਚ ਟੀਮ ਨੂੰ ਭੇਜਿਆ ਗਿਆ ਹੈ ਇਹ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਹਰਿਆਣਾ ਰੋਡ ਤੇ ਸਥਿਤ ਇੱਕ ਦੁਕਾਨਦਾਰ ਵੱਲੋਂ ਸਾਲ 2013-14 ਤੋਂ 2017-18 ਤੱਕ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਕਾਰਨ ਉਸ ਦੀ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ ਹੈ।
ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਲ 2013-14 ਤੋਂ 2018-19 ਤੱਕ ਦੀ ਬਣਦੀ ਪ੍ਰਾਪਰਟੀ ਟੈਕਸ ਦੀ ਰਾਸ਼ੀ ਨਗਰ ਨਿਗਮ ਦੇ ਦਫਤਰ ਵਿਖੇ ਤੁਰੰਤ ਜਮਾਂ ਕਰਵਾਉਣ ਇਹ ਰਾਸ਼ੀ ਜਮਾਂ ਨਾ ਕਰਵਾਉਣ ਵਾਲੇ ਪ੍ਰਾਪਰਟੀ ਦੇ ਮਾਲਕਾਂ ਨੂੰ 112 ਏ ਦੇ ਨੋਟਿਸ ਭੇਜੇ ਜਾ ਰਹੇ ਹਨ ਜਿਸ ਵਿਚ 7 ਦਿਨ ਦਾ ਸਮਾਂ ਦਿੱਤਾ ਜਾਵੇਗਾ ਇਸ ਉਪਰੰਤ 138 ਸੀ ਦੇ ਨੋਟਿਸ ਭੇਜੇ ਜਾਣਗੇ ਜਿਸ ਵਿਚ 7 ਦਿਨ ਦਾ ਸਮਾਂ ਦਿੱਤਾ ਜਾਵੇਗਾ ਇਸ ਸਮੇਂ ਦੌਰਾਨ ਪ੍ਰਾਰਥੀ ਵਲੋਂ ਟੈਕਸ ਨਾ ਜਮਾਂ ਕਰਵਾਉਣ ਦੀ ਸੂਰਤ ਵਿਚ ਪ੍ਰਾਪਰਟੀ ਸੀਲ ਕਰਨ ਸਬੰਧੀ ਲੋਂੜੀਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਹੋਰ ਦੱਸਿਆ ਕਿ 2019-20 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਨਗਰ ਨਿਗਮ ਦੇ ਦਫਤਰ ਵਿਚ ਜਮਾਂ ਕਰਵਾਉਣ ਤੇ 10# ਰਿਬੇਟ ਦਿੱਤਾ ਜਾਵੇਗਾ।
ਪ੍ਰਾਪਰਟੀ ਸੀਲ ਕਰਨ ਵਾਲੀ ਟੀਮ ਵਿਚ ਇੰਸਪੈਕਟਰ ਮੁਕਲ ਕੇਸਰ, ਸੰਜੀਵ ਅਰੋੜਾ, ਕੁਲਵਿੰਦਰ ਸਿੰਘ, ਸੰਦੀਪ ਕੁਮਾਰ, ਕੇਸ਼ਵ ਕਾਂਤ, ਅਨਮੋਲ ਧੀਰ ਅਤੇ ਪ੍ਰਦੀਪ ਕੁਮਾਰ ਵੀ ਸ਼ਾਮਿਲ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp