-8 ਤੋਂ ਲੈ ਕੇ ਉਚੇਰੀ ਯੋਗਤਾ ਵਾਲੇ ਯੋਗ ਨੌਜਵਾਨਾਂ ਦੀ ਉਦਯੋਗਿਕ ਅਤੇ ਵਪਾਰਕ ਅਦਾਰਿਆਂ ਵਲੋਂ ਕੀਤੀ ਜਾਵੇਗੀ ਪਲੇਸਮੈਂਟ
ਹੁਸ਼ਿਆਰਪੁਰ,
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ 24 ਸਤੰਬਰ ਨੂੰ ਦੂਸਰਾ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਉਦਯੋਗਿਕ ਅਤੇ ਵਪਾਰਕ ਅਦਾਰਿਆਂ ਵਲੋਂ ਯੋਗ ਨੌਜਵਾਨਾਂ ਦੀ ਮੌਕੇ ’ਤੇ ਹੀ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 8ਵੀਂ, 10ਵੀਂ, 12ਵੀਂ, ਡਿਪਲੋਮਾ ਆਈ.ਟੀ.ਆਈ. ਅਤੇ ਪੋਲੀਟੈਕਨਿਕ, ਬੀ. ਫਾਰਮੇਸੀ, ਨਰਸਿੰਗ, ਬੀ.ਏ., ਬੀ.ਕਾਮ, ਬੀ.ਐਸ.ਸੀ., ਐਮ.ਐਸ.ਸੀ., ਬੀ.ਟੈਕ, ਐਮ.ਏ. ਪਾਸ ਨੌਜਵਾਨਾਂ ਤੋਂ ਇਲਾਵਾ ਐਕਸ ਸਰਵਿਸ ਮੈਨ ਵੀ ਹਿੱਸਾ ਲੈ ਸਕਦੇ ਹਨ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਵਿੱਚ ਸੋਨਾਲੀਕਾ, ਵਰਧਮਾਨ, ਜੀ.ਐਨ.ਏ. ਐਕਸਲ, ਇਨਫੋਟੈਕ, ਲੀਡਿੰਗ ਈ-ਕਾਮਰਸ, ਸੀ.ਐਸ.ਸੀ., ਜਸਟ ਡਾਇਲ, ਵਰਮਾ ਹੁੰਡਈ, ਲਿਬੜਾ ਆਟੋ ਮੋਬਾਇਲਜ਼, ਹੌਕਿੰਗਜ਼ ਪ੍ਰੈਸ਼ਰ ਕੁੱਕਰ, ਐਲ.ਆਈ.ਸੀ., ਭਾਰਤੀ ਐਕਸਾ ਲਾਈਫ ਆਦਿ ਪ੍ਰਮੁੱਖ ਉਦਯੋਗਿਕ ਅਤੇ ਵਪਾਰਕ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਅਤੇ ਸਕੂਲਾਂ ਨੂੰ ਵੀ ਬੁਲਾਇਆ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਲਗਾਏ ਜਾ ਰਹੇ ਇਸ ਮੇਲੇ ਦੌਰਾਨ ਦਿਵਆਂਗਜਨ ਦੀ ਸਹੂਲਤ ਲਈ ਵਿਸ਼ੇਸ਼ ਕਾਉਂਟਰ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਨੌਜਵਾਨ ਯੋਗਤਾ ਸਰਟੀਫਿਕੇਟ ਨਾਲ ਲੈ ਕੇ ਸ਼ਿਰਕਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਜਿਥੇ ਨੌਜਵਾਨਾਂ ਦੀ ਵੱਖ-ਵੱਖ ਉਘੀਆਂ ਕੰਪਨੀਆਂ ਵਿੱਚ ਪਲੇਸਮੈਂਟ ਕਰਵਾਈ ਜਾ ਰਹੀ ਹੈ, ਉਥੇ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਰਜ਼ੇ ਆਦਿ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਅਪੀਲ ਕੀਤੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp