ਮੇਅਰ ਸ਼ਿਵ ਸੂਦ ਨੇ ਰਿਆਤ ਬਾਹਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਪੇਸ਼ ਕੀਤੇ ਨਾਟਕ ਦੀ ਸ਼ਲਾਘਾ

ਹੁਸ਼ਿਆਰਪੁਰ: ਪਲਾਸਟਿਕ ਮੁੱਕਤ ਹੁਸ਼ਿਆਰਪੁਰ ਬਣਾਉਣ ਦੀ ਮੁਹਿੰਮ ਤਹਿਤ ਨਗਰ ਨਿਗਮ ਦੇ ਦਫਤਰ ਵਿਖੇ ਇਕ ਜਾਗਰੁੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰਿਆਤ ਬਾਹਰਾ ਕਾਲਜ ਦੇ ਵਿਦਿਆਰਥੀਆਂ ਨੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋ ਨਾ ਕਰਨ ਸਬੰਧੀ ਨਾਟਕਾਂ ਅਤੇ ਜਾਗਰੂਕਤਾ ਬੈਨਰਾਂ ਰਾਹੀਂ ਨਗਰ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ, ਕੌਂਸਲਰਾਂ, ਵੱਖ ਵੱਖ ਸੰਸਥਾਂਵਾ ਦੇ ਨੁੰਮਾਇਦਿੰਆਂ ਅਤੇ ਸ਼ਹਿਰ ਦੇ ਪਤਵੰਤਿਆਂ ਨੂੰ ਪਾਬੰਧੀ ਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਘਰਾਂ ਵਿਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਇਕੱਠਾ ਕਰਨ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਤੇ ਨਗਰ ਨਿਗਮ ਦੇ ਮੇਅਰ ਸ਼ਿਵ ਸਦੂ, ਕਮਿਸ਼ਨਰ ਬਲਬੀਰ ਰਾਜ ਸਿੰਘ, ਸਕੱਤਰ ਅਮਰਦੀਪ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਰਿਆਤ ਬਾਹਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਪੇਸ਼ ਕੀਤੇ ਨਾਟਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਗਰ ਨਿਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸ਼ਹਿਰ ਵਾਸੀ ਆਪਣਾ ਸਹਿਯੋਗ ਦੇਣ। ਇਸ ਮੌਕੇ ਤੇ ਉਹਨਾਂ ਨੇ ਨਗਰ ਨਿਗਮ ਵਲੋਂ ਪ੍ਰਦੂਸ਼ਣ ਰਹਿਤ ਥੈਲਿਆਂ ਦੀ ਵੰਡ ਵੀ ਕੀਤੀ ਅਤੇ ਪਾਬੰਧੀਸ਼ੁਦਾ ਪਲਾਸਟਿਕ ਲਿਫਾਫਿਆ ਦੀ ਵਰਤੋਂ ਨਾ ਕਰਨ ਸਬੰਧੀ ਸੁੰਹ ਵੀ ਚੁਕਾਈ ਗਈ।

ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਕੌਂਸਲਰਾਂ, ਵੱਖ ਵੱਖ ਸੰਸਥਾਂਵਾ ਦੇ ਨੁੰਮਾਇਦਿੰਆਂ ਅਤੇ ਸ਼ਹਿਰ ਦੇ ਪਤਵੰਤਿਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਂ ਕਰਨ ਸਬੰਧੀ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਣ ਵਿੱਚ ਪਲਾਸਟਿਕ ਦੇ ਵੱਧ ਰਹੇ ਪ੍ਰਦੂਸ਼ਨ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਾਬੰਦੀਸ਼ੂਦਾ ਲਿਫਾਫਿਆਂ ਦੀ ਵਰਤੋ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਦੇ ਨਾਲ ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Related posts

Leave a Reply