ਹੁਸ਼ਿਆਰਪੁਰ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮਾਨਤਾ ਰੱਦ ਕਰਨ ਲਈ ਦਾਇਰ ਰਿੱਟ ‘ਤੇ ਬਹਿਸ ਤੋਂ ਬਾਅਦ ਸੁਣਵਾਈ ਕਰਦਿਆਂ ਸਿਵਲ ਜੱਜ ਪਹਿਲੀ ਸ਼੍ਰੇਣੀ ਗੁਰਸ਼ੇਰ ਸਿੰਘ ਦੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 6 ਅਕਤੂਬਰ ਤੈਅ ਕੀਤੀ ਹੈ।
ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਾਨਤਾ ਰੱਦ ਕਰਨ ਸਬੰਧੀ ਰਿੱਟ ਦਿੱਲੀ ਹਾਈਕੋਰਟ ‘ਚ 20 ਫਰਵਰੀ 2009 ਨੂੰ ਕੀਤੀ ਸੀ। ਇਸ ਰਿੱਟ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਕਿਰਪਾਲ ਸਿੰਘ ਬਡੂੰਗਰ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸੁਰਿੰਦਰ ਸਿੰਘ ਸ਼ਿੰਦਾ ਖਿਲਾਫ ਕਈ ਗੰਭੀਰ ਦੋਸ਼ ਲਾਏ ਸਨ।
ਬਲਵੰਤ ਸਿੰਘ ਖੇੜਾ ਨੇ ਅਦਾਲਤ ਕੋਲ ਸ਼੍ਰੋਮਣੀ ਅਕਾਲੀ ਦਲ ਬਾਦਲ ਖਿਲਾਫ ਝੂਠਾ ਹਲਫਨਾਮਾ ਦੇਣ ਅਤੇ ਪਾਰਟੀ ਦੇ 2 ਵੱਖ-ਵੱਖ ਵਿਧਾਨ ਰੱਖਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਸ਼ਿਕਾਇਤ ‘ਚ ਦੋਸ਼ ਲਗਾਇਆ ਸੀ ਕਿ ਇਹ ਪਾਰਟੀ ਧਾਰਮਿਕ ਸੰਸਥਾ ਦੀਆਂ ਚੋਣਾਂ ‘ਚ ਭਾਗ ਲੈਂਦੀ ਹੈ ਅਤੇ ਆਪਣੇ-ਆਪ ਨੂੰ ਧਰਮ ਨਿਰਪੱਖ ਹੋਣ ਦਾ ਦਾਅਵਾ ਵੀ ਕਰਦੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp