LATEST : ਪਰਾਲੀ ਸਾਂਭਣ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਸਹਾਇਤਾ

-ਪਹਿਲੇ ਪੜਾਅ ‘ਚ ਹਰ ਬਲਾਕ ‘ਚੋਂ ਕੀਤੀ ਜਾ ਰਹੀ ਹੈ 2 ਪਿੰਡਾਂ ਦੀ ਚੋਣ
-ਜ਼ਿਲ•ੇ ਦੇ 96 ਪਿੰਡਾਂ ‘ਚ ਨਹੀਂ ਬੀਜਿਆ ਜਾਂਦਾ ਝੋਨਾ : ਡਿਪਟੀ ਕਮਿਸ਼ਨਰ
-ਕਿਹਾ, 1449 ਪਿੰਡਾਂ ‘ਚੋਂ ਸਿਰਫ਼ 110 ਪਿੰਡਾਂ ‘ਚ ਹੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ
– ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨਾ ਸਾੜ ਕੇ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ‘ਤੇ ਦਿੱਤਾ ਜ਼ੋਰ
ਹੁਸ਼ਿਆਰਪੁਰ, 13 ਨਵੰਬਰ:
ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਉਨ•ਾਂ ਛੋਟੇ/ਸੀਮਾਂਤ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਣੀ ਹੈ, ਜਿਨ•ਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੰਭਾਲ ਕੀਤੀ ਹੈ। ਇਸ ਸਹਾਇਤਾ ਰਾਸ਼ੀ ਲਈ ਪਹਿਲੇ ਪੜਾਅ ਤਹਿਤ ਜ਼ਿਲ•ੇ ਦੇ ਹਰ ਬਲਾਕ ਵਿੱਚ 2 ਪਿੰਡਾਂ ਦੀ ਚੋਣ ਕੀਤੀ ਜਾ ਰਹੀ ਹੈ, ਉਪਰੰਤ ਦੂਜੇ ਪੜਾਅ ਵਿੱਚ ਸਮੂਹ ਪਿੰਡਾਂ ਵਿੱਚੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਲਈ ਖੇਤੀਬਾੜੀ ਵਿਭਾਗ ਵਲੋਂ ਪਹਿਲੇ ਪੜਾਅ ਵਿੱਚ ਹਰੇਕ ਬਲਾਕ ਵਿੱਚੋਂ 2 ਪਿੰਡਾਂ ਦੀ ਚੋਣ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਦੂਜੇ ਪੜਾਅ ਵਿੱਚ 10 ਬਲਾਕਾਂ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ।

Advertisements

 

ਉਨ•ਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ‘ਤੇ ਪਿੰਡ ਦੇ ਸਰਪੰਚ, ਪਟਵਾਰੀ ਅਤੇ ਕਲੱਸਟਰ ਕੁਆਰਡੀਨੇਟਰ ਵਲੋਂ ਵੈਰੀਫਾਈ ਕੀਤਾ ਜਾਵੇਗਾ, ਉਪਰੰਤ ਇਨ•ਾਂ ਅਰਜ਼ੀਆਂ ਨੂੰ ਸਹਿਕਾਰੀ ਸਭਾਵਾਂ ਦੇ ਸਕੱਤਰ ਵਲੋਂ ਇਸ ਮੰਤਵ ਲਈ ਬਣਾਈ ਗਈ ਵੈਬਸਾਈਟ ‘ਤੇ ਅਪਲੋਡ ਕਰਕੇ ਸਬੰਧਤ ਐਸ.ਡੀ.ਐਮ. ਨੂੰ ਭੇਜ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਸਬੰਧਤ ਐਸ.ਡੀ.ਐਮ. ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵਲੋਂ ਅੱਗ ਲੱਗਣ ਦੀਆਂ ਰਿਪੋਰਟਾਂ ਅਨੁਸਾਰ ਵੈਰੀਫਾਈ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਭੇਜਣਗੇ। ਇਸ ਤੋਂ ਬਾਅਦ ਇਨ•ਾਂ ਅਰਜ਼ੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੂੰ ਲੋੜੀਂਦੀ ਸਹਾਇਤਾ ਦੇਣ ਲਈ ਭੇਜ ਦਿੱਤਾ ਜਾਵੇਗਾ।

Advertisements

ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ੇ ਵਿੱਚ 70 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ 5 ਹਜ਼ਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਬੀਜੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ 1449 ਪਿੰਡਾਂ ਵਿੱਚੋਂ 96 ਪਿੰਡਾਂ ਵਿੱਚ ਝੋਨਾ/ਬਾਸਮਤੀ ਦੀ ਕਾਸ਼ਤ ਨਹੀਂ ਕੀਤੀ ਜਾਂਦੀ। ਉਨ•ਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਬਦਲਵੀਂ ਖੇਤੀ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਣਾਏ ਜਾਣ, ਤਾਂ ਜੋ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋ ਸਕੇ।

Advertisements


ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ•ੇ ਵਿੱਚ ਪਰਾਲੀ ਸਾੜਨ ਦੇ 64 ਮਾਮਲੇ ਸਾਹਮਣੇ ਆਏ ਹਨ, ਜਿਨ•ਾਂ ਵਿੱਚ 1 ਲੱਖ 90 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਲੋਂ ਭੇਜੀ ਗਈ ਰਿਪੋਰਟ ਅਨੁਸਾਰ ਜ਼ਿਲ•ੇ ਦੇ ਸਿਰਫ 110 ਪਿੰਡਾਂ ਵਿੱਚ ਹੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ। ਉਨ•ਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਕਿਹਾ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 76 ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕੀਤੇ ਗਏ ਹਨ, ਜਿਨ•ਾਂ ਵਿੱਚ 254 ਆਧੁਨਿਕ ਖੇਤੀ ਮਸ਼ੀਨਾਂ/ਸੰਦ ਉਪਲਬੱਧ ਹਨ। ਇਸ ਤੋਂ ਇਲਾਵਾ ਵਿਅਕਤੀਗਤ ਤੌਰ ‘ਤੇ 46 ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ। ਉਨ•ਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਨੂੰ ਵੀ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਪ੍ਰਬੰਧਨ ਕਰ ਸਕਣ। ਉਨ•ਾਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਕਿਸਾਨ ਆਧੁਨਿਕ ਖੇਤੀ ਮਸ਼ੀਨਾਂ/ਸੰਦ ‘ਫਾਰਮ ਮਸ਼ੀਨਰੀ ਬੈਂਕਾਂ’ ਤੋਂ ਕਿਰਾਏ ‘ਤੇ ਲੈ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply