ਅਧਿਆਪਕਾਂ ਨੇ ਕੈਬਨਿਟ ਦੇ ਇਸ ਫੈਸਲੇ ਨੂੰ ਅੰਸ਼ਕ ਜਿੱਤ ਕਰਾਰ………..

 

ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਤੱਕ ਪੱਕਾ-ਮੋਰਚਾ ਜਾਰੀ ਰੱਖਣ ਦਾ ਐਲਾਨ

ਚੰਡੀਗੜ੍ਹ, 20 ਦਸੰਬਰ – ਪੰਜਾਬ ਕੈਬਨਿਟ ਵੱਲੋਂ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਕੀਤੀ ਹੈ, ਜਿਸ ਮੁਤਾਬਿਕ ਸਿੱਖਿਆ ਵਿਭਾਗ ਨੇ ਐਲੀਮੈਂਟਰੀ ਅਧਿਆਪਕਾਂ ਦੀ ਭਰਤੀ ਲਈ ਮੁੱਢਲੀ ਯੋਗਤਾ ਗ੍ਰੈਜ਼ੂਏਸ਼ਨ ਹੋਣ ਤੋਂ ਬੀਐੱਡ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਸ਼ਨ ਵਿੱਚੋਂ ਲਾਜ਼ਮੀ 55 ਫੀਸਦੀ ਨੰਬਰ ਹੋਣ ਦੀ ਸ਼ਰਤ 31 ਮਾਰਚ 2022 ਤੱਕ ਖ਼ਤਮ ਕਰ ਦਿੱਤੀ ਹੈ। ਪਿਛਲੇ 119 ਦਿਨਾਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਕੈਬਨਿਟ ਦੇ ਇਸ ਫੈਸਲੇ ਨੂੰ ਅੰਸ਼ਕ ਜਿੱਤ ਕਰਾਰ ਦਿੰਦਿਆਂ ਸੰਘਰਸ਼ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਹੋਣ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ।  ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾਈ ਆਗੂਆਂ ਸੁਖਵਿੰਦਰ ਢਿੱਲਵਾਂ, ਦੀਪਕ ਕੰਬੋਜ਼, ਰਣਦੀਪ ਸੰਗਤਪੁਰਾ, ਸੰਦੀਪ ਸਾਮਾ, ਨਿੱਕਾ ਸਮਾਓਂ, ਦੀਪ ਬਨਾਰਸੀ ਨੇ ਕਿਹਾ ਕਿ ਪਿਛਲੇ 118 ਦਿਨਾਂ ਦੇ ਸੰਘਰਸ਼ ਦੌਰਾਨ ਪੰਜ ਵਾਰ ਬੇਰੁਜ਼ਗਾਰ ਬੀਐੱਡ ਅਧਿਆਪਕ ਲਾਠੀਚਾਰਜ ਦਾ ਸ਼ਿਕਾਰ ਹੋਏ ਹਨ।

Advertisements

 

ਜਿਸ ਕਰਕੇ ਪੰਜਾਬ ਭਰ ‘ਚ ਤੇਜ਼ ਕੀਤੀਆਂ ਸਰਗਰਮੀਆਂ ਦੇ ਚਲਦਿਆਂ ਪੰਜਾਬ ਸਰਕਾਰ ਨੂੰ ਅਧਿਆਪਕ ਭਰਤੀ ਲਈ ਲਾਈਆਂ ਨਜਾਇਜ ਸ਼ਰਤਾਂ ਵਾਪਿਸ ਲੈਣ ਲਈ ਮਜ਼ਬੂਰ ਹੋਣਾ ਪਿਆ ਹੈ। ਆਗੂਆਂ ਨੇ ਕਿਹਾ ਕਿ ਸਿਰਫ ਇੱਕ ਮੰਗ ਦਾ ਹੱਲ ਹੋ ਜਾਣ ਨਾਲ ਸੰਘਰਸ਼ ਸਮਾਪਤੀ ਦੀ ਕੋਈ ਤੁਕ ਨਹੀਂ ਬਣਦੀ, ਜਿਸ ਕਰਕੇ ਅਧਿਆਪਕ ਭਰਤੀ ਦੇ ਇਸ਼ਤਿਹਾਰ ਸਮੇਤ ਬਾਕੀ ਮੰਗਾਂ ਦੇ ਹੱਲ ਤੱਕ ਸੰਘਰਸ਼ ਨੂੰ ਵੱਖੋ-ਵੱਖਰੇ ਰੂਪਾਂ ‘ਚ ਜਾਰੀ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ,  ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 10 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ ‘ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ ‘ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ। ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਅਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਓਵਰ-ਏਜ਼ ਹੋ ਰਹੇ ਬੇਰੁਜ਼ਗਾਰ ਅਧਿਆਪਕਾਂ ਬਾਰੇ ਵਿਚਾਰ ਕਰਦਿਆਂ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ,  ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, 50 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ ‘ਚ ਵੀ ਹੈੱਡ-ਮਾਸਟਰ ਦੀ ਅਸਾਮੀ ਬਰਕਰਾਰ ਰੱਖੀ ਜਾਵੇ, ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30 :1 ਕਰਨ, ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।

Advertisements

 

ਇਹਨਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ। ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਯੂਨੀਅਨ ਨੇ 25 ਦਸੰਬਰ ਨੂੰ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਸੀ, ਜਿਸ ਪ੍ਰਤੀ ਵਿਚਾਰ ਕਰਨ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੰਗਰੂਰ ਵਿਖੇ 22 ਦਸੰਬਰ ਨੂੰ ਬੁਲਾਈ ਗਈ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply