-ਕੈਬਨਿਟ ਮੰਤਰੀ ਨੇ ਐਸ.ਡੀ. ਕਾਲਜ ਦੇ ਹਾਲ ਲਈ ਸੌਂਪਿਆ 2 ਲੱਖ ਰੁਪਏ ਦਾ ਚੈਕ
HOSHIARPUR (ADESH PARMINDER SINGH)
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਜਿਥੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਕੂਲਾਂ ਦੀ ਕਾਇਆ-ਕਲਪ ਵੀ ਕੀਤੀ ਜਾ ਰਹੀ ਹੈ। ਇਹ ਸ਼ਬਦ ਉਨ•ਾਂ ਐਸ.ਡੀ. ਕਾਲਜ ਦੇ ਹਾਲ ਲਈ ਮੈਨੇਜਮੈਂਟ ਕਮੇਟੀ ਨੂੰ 2 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਪ੍ਰਗਟਾਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ•ਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਇਸ ਲਈ ਸਰਕਾਰ ਵਲੋਂ ਵਿਦਿਆਰਥੀਆਂ ਲਈ ਇਕ ਉਸਾਰੂ ਮਾਹੌਲ ਸਿਰਜਿਆ ਜਾ ਰਿਹਾ ਹੈ, ਤਾਂ ਜੋ ਉਹ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਸਕਣ। ਉਨ•ਾਂ ਕਿਹਾ ਕਿ ਮੌਜੂਦਾ ਤੌਰ ‘ਤੇ ਸੂਬੇ ਵਿੱਚ ਸਰਕਾਰੀ ਸਮਾਰਟ ਸਕੂਲ ਅਤੇ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਲਈ ਕਾਫ਼ੀ ਸਹਾਈ ਸਾਬਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸਾਰੇ ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ.ਓਜ਼ ਵੀ ਲਗਾਏ ਜਾ ਚੁੱਕੇ ਹਨ।
ਸ੍ਰੀ ਅਰੋੜਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਜ਼ਿਲ ਤੱਕ ਪਹੁੰਚਣ ਲਈ ਸਖਤ ਮਿਹਨਤ ਹੀ ਇਕੋ ਇਕ ਰਸਤਾ ਹੈ। ਉਨ•ਾਂ ਕਿਹਾ ਕਿ ਸਖਤ ਮਿਹਨਤ ਕਰਕੇ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਨ•ਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ•ਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲ•ਾਂ ਮਾਰਨ ਲਈ ਕਿਹਾ। ਉਨ•ਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਵੀ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਐਸ.ਡੀ. ਕਾਲਜ ਡਾ. ਨੰਦ ਕਿਸ਼ੋਰ, ਪ੍ਰਧਾਨ ਐਸ.ਡੀ. ਕਾਲਜ ਮੈਨੇਜਮੈਂਟ ਕਮੇਟੀ ਮੈਡਮ ਹੇਮਾ ਸ਼ਰਮਾ ਤੋਂ ਇਲਾਵਾ ਸ੍ਰੀ ਗੋਪਾਲ ਅਤੇ ਸ੍ਰੀ ਅਸ਼ਵਨੀ ਕਪੂਰ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp