-ਕੈਬਨਿਟ ਮੰਤਰੀ ਨੇ ਸਕੀਮ ਨੰਬਰ 11 ਦੇ ਪਾਰਕ ਦੀ ਬਾਉਂਡਰੀ ਵਾਲ ‘ਤੇ ਗਰਿੱਲ ਲਗਾਉਣ ਲਈ ਕਮੇਟੀ ਨੂੰ ਸੌਂਪਿਆ ਦੋ ਲੱਖ ਰੁਪਏ ਦਾ ਚੈਕ
HOSHIARPUR (ADESH PARMINDER SINGH)
ਕਿਸੇ ਵੀ ਸ਼ਹਿਰ ਦੀ ਸੁੰਦਰਤਾ ਦਾ ਅੰਦਾਜ਼ਾ ਉਥੇ ਬਣੇ ਪਾਰਕਾਂ ਤੋਂ ਲਗਾਇਆ ਜਾ ਸਕਦਾ ਹੈ, ਇਸ ਲਈ ਹੁਸ਼ਿਆਰਪੁਰ ਦੇ ਪਾਰਕਾਂ ਨੂੰ ਵੀ ਖੂਬਸੂਰਤ ਬਣਾ ਕੇ ਉਥੇ ਹਰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਵਿਚਾਰ ਉਦਯੋਗ ਤੇ ਵਜਣ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਡਿਵੈਲਪਮੈਂਟ ਐਂਡ ਵੈਲਫੇਅਰ ਕਮੇਟੀ ਸੰਤ ਹਰਚਰਨ ਸਿੰਘ ਲੌਂਗੋਵਾਲ ਨਗਰ ਸਕੀਮ ਨੰਬਰ 11 ਦੇ ਪ੍ਰਤੀਨਿਧੀਆਂ ਨੂੰ ਪਾਰਕ ਦੀ ਬਾਉਂਡਰੀ ਵਾਲ ‘ਤੇ ਗਰਿੱਲ ਲਗਾਉਣ ਲਈ ਦੋ ਲੱਖ ਰੁਪਏ ਦਾ ਚੈਕ ਸੌਂਪਦੇ ਹੋਏ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕਾਂ ਵਿੱਚ ਲੋਕਾਂ ਨੂੰ ਸਾਫ-ਸੁਥਰਾ ਮਾਹੌਲ ਦੇਣ ਲਈ ਆਊਟਡੋਰ ਜਿੰਮ ਵੀ ਲਗਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਕਰਾਰ ਲੋਕਾਂ ਨੂੰ ਸੂਬੇ ਵਿੱਚ ਸਾਫ-ਸੁਥਰਾ ਅਤੇ ਸਿਹਤਮੰਦ ਸਮਾਜ ਦੇਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਕਿਸੇ ਤਰ•ਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਕਰਾਰ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ।
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਇਨ•ਾਂ ਯੋਜਨਾਵਾਂ ਦਾ ਫਾਇਦਾ ਚੁੱਕਿਆ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਯੋਗ ਵਿਅਕਤੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਉਦੇਸ਼ ਉਨ•ਾਂ ਯੋਗ ਵਿਅਕਤੀਆਂ ਨੂੰ ਲਾਭ ਦੇਣਾ ਹੈ, ਜਿਨ•ਾਂ ਨੇ ਹੁਣ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਨਹੀਂ ਕੀਤਾ। ਉਨ•ਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਹਰ ਮਹੀਨੇ ਵੱਖ-ਵੱਖ ਸਥਾਨਾਂ ‘ਤੇ ਕੈਂਪ ਵੀ ਲਗਾਏ ਜਾ ਰਹੇ ਹਨ, ਤਾਂ ਜੋ ਮੌਕੇ ‘ਤੇ ਹੀ ਸਬੰਧਤ ਯੋਗ ਵਿਅਕਤੀਆਂ ਨੂੰ ਸਬੰਧਤ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਨੂੰ ਹੁਣ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਨਹੀਂ ਮਿਲਿਆ, ਤਾਂ ਉਹ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਜ਼ਰੂਰ ਲਾਭ ਲੈਣ।
ਇਸ ਮੌਕੇ ਕੌਂਸਲਰ ਸ਼੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਬਲਜੀਤ ਸਿੰਘ, ਸ਼੍ਰੀ ਦਲਜੀਤ ਸਿੰਘ ਭੱਟੀ, ਸ੍ਰੀ ਮਨਮਿੰਦਰ ਸਿੰਘ, ਸ਼੍ਰੀ ਹਰਮਨਜੀਤ ਸਿੰਘ, ਸ਼੍ਰੀ ਸੁਰਿੰਦਰ ਸੈਣੀ, ਸ੍ਰੀ ਦਵਿੰਦਰ ਕੁਮਾਰ, ਸ਼੍ਰੀ ਕਮਾਨ ਸਿੰਘ, ਸ਼੍ਰੀਮਤੀ ਸੁਰਜਨ ਕੌਰ, ਸ਼੍ਰੀਮਤੀ ਹਰਵਿੰਦਰ ਕੌਰ, ਸ਼੍ਰੀਮਤੀ ਦਰਸ਼ਨਜੀਤ ਕੌਰ, ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਪੂਨਮ ਕਹੋਲ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp