ਪਠਾਨਕੋਟ: 24 ਦਸੰਬਰ (ਰਾਜਿੰਦਰ ਰਾਜਨ ) ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਭਾਰਤ ਦੇ ਪੰਜਵੇਂ ਪ੍ਰਧਾਨ ਮੰਤਰੀ ਸਵਰਗਵਾਸੀ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਕਿਸਾਨ ਦਿਵਸ ਬਲਾਕ ਪਠਾਨਕੋਟ ਵਿੱਚ ਪਿੰਡ ਚੱਕ ਨਾਰਾਇਣੀ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾ ਕੇ ਮਨਾਇਆ ਗਿਆ,ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਸ਼੍ਰੀ ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਰਾਸ਼ਟਰੀ ਕਿਸਾਨ ਦਿਵਸ ਹਰ ਸਾਲ 23 ਦਸੰਬਰ ਨੂੰ ਆਜ਼ਾਦ ਭਾਰਤ ਦੇ ਪੰਜਵੇਂ ਪ੍ਰਧਾਨ ਮੰਤਰੀ ਸਵਰਗੀ ਚੌਧਰੀ ਚਰਨ ਸਿੰਘ ਜੀ ਦੀ ਯਾਦ ਵਿੱਚ ਮਨਾਇਆ ਜਾਦਾ ਹੈ। ਉਨਾਂ ਕਿਹਾ ਕਿ ਚੌਧਰੀ ਚਰਨ ਸਿੰਘ ਖੁਦ ਕਿਸਾਨੀ ਨਾ ਜੁੜੇ ਹੋਏ ਸਨ ਅਤੇ ਕਿਸਾਨਾਂ ਵਿੱਚ ਬਹੁਤ ਹਰਮਨ ਪਿਆਰੇ ਆਗੂ ਸਨ। ਉਨਾਂ ਕਿਹਾ ਕਿ ਚੌਧਰੀ ਚਰਨ ਸਿੰਘ ਜੀ ਦੀ ਜਿੰਦਗੀ ਬਹੁਤ ਹੀ ਸਾਧਾਰਣ ਸੀ ਜਿੰਨਾਂ ਦੇਸ਼ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦੇਸ਼ ਭਰ ਵਿੱਚ ਕਈ ਕਿਸਾਨ ਭਲਾਈ ਸਕੀਮਾਂ ਸ਼ੁਰੂ ਕੀਤੀਆਂ । ਉਨਾਂ ਕਿਹਾ ਕਿ ਚੌਧਰੀ ਚਰਨ ਸਿੰਘ ਜੀ ਵੱਲੋਂ ਕੀਤੇ ਸਿਰਤੋੜ ਯਤਨਾਂ ਸਦਕਾ ਹੀ ਭੂਮੀ ਸੁਧਾਰ ਐਕਟ 1952 ਵਿੱਚ ਪਾਸ ਹੋਇਆ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਈ ਕਿਸਾਨ ਭਲਾਈ ਪ੍ਰੋਗਰਾਮ ਉਲੀਕੇ ਗਏ ਹਨ। ਉਨਾਂ ਕਿਹਾ ਕਿ ਪ੍ਰਤੀ ਹੈਕਟੇਅਰ ਕਣਕ ਦੀ ਪੈਦਾਵਾਰ ਵਿੱਚ ਵਾਧਾ ਕਰਨ ਲਈ ਕਣਕ ਦੀ ਕਟਾਈ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ,ਜਿਸ ਤਹਿਤ ਬਲਾਕ ਪਠਾਨਕੋਟ ਦੇ ਸਮੂਹ ਪਿੰਡਾਂ ਦੇ ਕਿਸਾਨਾਂ ਤੱਕ ਕਿਸਾਨ ਸਿਖਲਾਈ ਕੈਂਪਾਂ,ਪਿੰਟ ਮੀਡੀਆ,ਸ਼ੋਸ਼ਲ ਮੀਡੀਆ (ਵਟਸਐਪ) ਰਾਹੀਂ ਫਸਲਾਂ ਦੀ ਕਾਸਤ ਸੰਬੰਧੀ ਸੁਧਰੀਆਂ ਨਵੀਨਤਮ ਤਕਨੀਕਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕਿਸਾਨ ਨੂੰ ਫਸਲਾਂ ਦੀਆਂ ਕਾਸਤਕਾਰੀ ਤਕਨੀਕਾਂ ਦੇ ਨਾਲ ਨਾਲ ਮੰਡੀਕਰਨ ਦੇ ਗੁਰ ਵੀ ਸਿੱਖਣੇ ਚਾਹੀਦੇ ਹਨ ਤਾਂ ਜੋ ਕਿਸਾਨ ਆਪਣੀ ਪੈਦਾ ਕੀਤੀ ਖੇਤੀ ਜਿਨਸ(ਦਾਲਾਂ,ਸ਼ਹਿਦ,ਗੁੜ,ਤੇਲ ਬੀਜ
ਫਸਲਾਂ,ਬਾਸਮਤੀ,ਹਲਦੀ,ਸਬਜੀਆਂ ਅਤੇ ਫਲ ) ਦਾ ਖੁਦ ਮੁੱਲ ਤਹਿ ਕਰਕੇ ਖੁਦ ਮੰਡੀਕਰਨ ਕਰੇ। ਉਨਾਂ ਕਿਹਾ ਕਿ ਇਸ ਮਕਸਦ ਵਾਸਤੇ ਜ਼ਿਲਾ ਅਤੇ ਤਹਿਸੀਲ ਪੱਧਰ ਤੇ ਕਿਸਾਨ ਬਾਜ਼ਾਰ ਵਿਕਸਿਤ ਕੀਤੇ ਜਾ ਸਕਦੇ ਹਨ ,ਜਿਥੇ ਖਪਤਕਾਰ ਅਤੇ ਕਿਸਾਨਾਂ ਵਿੱਚ ਸਿੱਧਾ ਰਾਬਤਾ ਬਣੇ। ਉਨਾਂ ਕਿਹਾ ਕਿ ਅਜਿਹਾ ਹੋਣ ਨਾਲ ਜਿਥੇ ਖਪਤਕਾਰ ਨੂੰ ਵਾਜ਼ਬ ਭਾਅ ਤੇ ਸ਼ੁੱਧ ਖੇਤੀ ਵਸਤਾਂ ਮਿਲ ਸਕਣਗੀਆਂ ਉਥੇ ਕਿਸਾਨ ਨੂੰ ਆਪਣੀ ਕੀਤੀ ਮਿਹਨਤ ਦਾ ਢੁਕਵਾਂ ਭਾਅ ਮਿਲ ਸਕੇਗਾ। ਉਨਾਂ ਕਿਹਾ ਕਿ ਨੌਜਵਾਨ ਕਿਸਾਨ ਖੇਤੀ ਜਿਨਸਾਂ ਦੇ ਸਿੱਧੇ ਮੰਡੀਕਰਨ ਲਈ ਆਪਸੀ ਸਮੂਹ ਵੀ ਬਣਾ ਸਕਦੇ ਹਨ। ਉਨਾਂ ਕਿਸਾਨਾਂ ਨੂੰ ਰਵਾਇਤੀ ਸੋਚ ਨੂੰ ਤਿਆਗ ਕੇ ਵਿਉਪਾਰਕ ਅਤੇ ਵਿਗਿਆਨਕ ਸੋਚ ਦਾ ਧਾਰਨੀ ਬਨਣ ਦੀ ਸਲਾਹ ਦਿੱਤੀ। ਡਾ ਮਨਦੀਪ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਾਗਤ ਖਰਚੇ ਘਟਾਉਣ ਲਈ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਉਨਾਂ ਕਿਹਾ ਕਿ ਕਣਕ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜਦੋਂ ਵੀ ਕਿਸੇ ਕਿਸਮ ਦੀ ਸਮੱਸਿਆ ਆਵੇ ਤਾਂ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਰਸਾਇਣਕ ਖਾਦਾਂ ਦੀ ਵਰਤੋਂ ਭੌਂ ਸਿਹਤ ਕਾਰਡ ਦੀ ਰਿਪੋਰਟ ਦੇ ਅਧਾਰਤ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਪੀਲਕਾਂ,ਬਟਨਬੂਟੀ,ਕਾਇਆਂਕੋਠੀ ਅਤੇ ਬੁੱਕ/ਘੂੰਈ ਦੀ ਰੋਕਥਾਮ ਲਈ ਵਰਤੀ ਜਾਣ ਵਾਲੀ 20 ਗ੍ਰਾਮ ਕਾਰਪੈਂਟਰਜ਼ੋਲ (ਅਫਿਨਟੀ) ਨਦੀਨਨਾਸ਼ਕ ਦੀ ਵਰਤੋਂ ਲਈ ਪ੍ਰਤੀ ਏਕੜ 200 ਲਿਟਰ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ ਕਿਉਂਕਿ ਘੱਟ ਪਾਣੀ ਵਰਤਣ ਨਾਲ ਕਣਕ ਉਪਰ ਮਾੜਾ ਪ੍ਰਭਾਵ ਪੈਂਦਾ ਹੈ। ਸੁਦੇਸ਼ ਕੁਮਾਰ ਨੇ ਅਖੀਰ ਵਿੱਚ ਕਿਸਾਨਾਂ ਅਤੇ ਆਏ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨਾਂ ਨੂੰ ਨਦੀਨਾਸ਼ਕਾਂ ਦੀਆਂ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਤ ਕਰ ਕੇ ਜਾਣਕਾਰੀ ਦਿੱਤੀ ਗਈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements