-ਪਿੰਡਾਂ ‘ਚ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਅਰੋੜਾ
-ਕਿਹਾ, ਹੁਸ਼ਿਆਰਪੁਰ ਦੇ ਹਰ ਪਿੰਡ ‘ਚ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ•ੇ ਜਾਣਗੇ ਬਿਊਟੀ ਪਾਰਲਰ ਅਤੇ ਸਿਲਾਈ ਸੈਂਟਰ
HOSHIARPUR (ADESH PARMINDER SINGH)
ਪੰਜਾਬ ਸਰਕਾਰ ਪਿੰਡਾਂ ਵਿੱਚ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਆਦਮਵਾਲ ਵਿੱਚ ਆਯੋਜਿਤ ਸਮਾਰੋਹ ਦੌਰਾਨ ਪ੍ਰਗਟ ਕੀਤੇ। ਇਸ ਦੌਰਾਨ ਉਨ•ਾਂ ਪਿੰਡ ਦੇ ਵਿਕਾਸ ਕਾਰਜਾਂ ਲਈ 54 ਲੱਖ ਦੇ ਪ੍ਰੋਜੈਕਟ ਨੂੰ ਮੰਜ਼ੂਰੀ ਦਿੱਤੀ। ਇਸ ਮੌਕੇ ਉਨ•ਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਵੀ ਮੌਜੂਦ ਸਨ। ਉਨ•ਾਂ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਲੜਕੀਆਂ ਲਈ ਬਿਊਟੀ ਪਾਰਲਰ ਅਤੇ ਸਿਲਾਈ ਸੈਂਟਰ ਖੋਲ•ੇ ਜਾਣਗੇ, ਤਾਂ ਜੋ ਇਥੋਂ ਕੋਰਸ ਕਰਕੇ ਉਹ ਆਤਮ ਨਿਰਭਰ ਹੋ ਕੇ ਆਰਥਿਕ ਤੌਰ ‘ਤੇ ਮਜ਼ਬੂਤ ਹੋ ਸਕਣ।
ਕੈਬਨਿਟ ਮੰਤਰੀ ਸ਼੍ਰੀ ਸ਼ੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡ ਆਦਮਵਾਲ ਦੀ ਜ਼ਰੂਰਤ ਨੂੰ ਦੇਖਦਿਆਂ ਹੋਇਆ ਇਥੇ ਲੱਖਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ, 8 ਲੱਖ ਰੁਪਏ ਪਿੰਡ ਦੇ ਪਾਰਕ ਲਈ, 8 ਲੱਖ ਰੁਪਏ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਲਈ, 5 ਲੱਖ ਰੁਪਏ ਸਰਕਾਰੀ ਸਕੂਲ ਲਈ, 4 ਲੱਖ ਸ਼ਮਸ਼ਾਨਘਾਟ ਲਈ ਅਤੇ ਪਿੰਡ ਵਿੱਚ 25 ਪਖਾਨਿਆਂ ਦੇ ਨਿਰਮਾਣ ਲਈ 15 ਹਜ਼ਾਰ ਰੁਪਏ ਪ੍ਰਤੀ ਪਖਾਨਿਆਂ ਦੀ ਮਨਜੂਰੀ ਪ੍ਰਦਾਨ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਲਈ 8 ਲੱਖ ਰੁਪਏ ਪੰਚਾਇਤ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਪਿੰਡ ਵਾਸੀਆਂ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਦੀ ਜ਼ਰੂਰਤ ਨੂੰ ਦੇਖਦਿਆਂ ਹੋਇਆ ਪਹਿਲਾਂ ਹੀ ਵਿਧਾਨ ਸਭਾ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਜਾ ਚੁੱਕੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਸੁਖ-ਦੁੱਖ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਪਾਣੀ ਸਬੰਧੀ ਕੋਈ ਸਮੱਸਿਆ ਨਾ ਆਵੇ। ਸ਼੍ਰੀ ਅਰੋੜਾ ਨੇ ਕਿਹਾ ਕਿ ਹੁਣ ਇਲਾਕੇ ਦੇ ਸਾਰੇ 60 ਪਿੰਡਾਂ ਕੋਲ ਪਾਣੀ ਦੇ ਟੈਂਕਰ ਹਨ ਅਤੇ ਉਨ•ਾਂ ਨੂੰ ਆਪਣੇ ਕੰਮਾਂ ਲਈ ਕਿਸੇ ਹੋਰ ਤੋਂ ਪਾਣੀ ਮੁਹੱਈਆਂ ਕਰਵਾਉਣ ਲਈ ਦੇਖਣ ਦੀ ਜ਼ਰੂਰਤ ਨਹੀਂ ਹੈ।
ਇਸ ਮੌਕੇ ‘ਤੇ ਦਿਹਾਤੀ ਕਾਂਗਰਸ ਪ੍ਰਧਾਲ ਕੈਪਟਨ ਕਰਮ ਚੰਦ, ਸਰਪੰਚ ਸ਼੍ਰੀਮਤੀ ਰਮਾ ਦੇਵੀ, ਸ਼੍ਰੀ ਸਤਵੀਰ ਸੱਤੀ, ਸ਼੍ਰੀ ਵਿਕਰਮਜੀਤ ਸਾਧੂ, ਸ਼੍ਰੀ ਨੱਥਾ ਸਿੰਘ, ਸ਼੍ਰੀਮਤੀ ਸੁਰਿੰਦਰ ਕੌਰ, ਸ਼੍ਰੀ ਸੁਨੀਲ ਕੁਮਾਰ, ਸ਼੍ਰੀ ਰਾਜ ਕੁਮਾਰ, ਸ਼੍ਰੀ ਅਨਿਲ ਕੁਮਾਰ, ਐਡਵੋਕੇਟ ਵਿਕਰਮਜੀਤ, ਸ਼੍ਰੀ ਬੂਟੀ ਰਾਮ, ਸ਼੍ਰੀ ਕੁਲਦੀਪ ਅਰੋੜਾ ਤੋਂ ਇਲਾਵਾ ਹੋਰ ਵੀ ਪਤਵੰਤੇ ਵੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp