ਪਠਾਨਕੋਟ 6 ਜਨਵਰੀ 2020 ( ਰਾਜਨ ) ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ, ਪਠਾਨਕੋਟ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਇਸ ਜ਼ਿਲ•ੇ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚਲਾਇਆ ਜਾ ਰਿਹਾ ਹੈ। ਭਾਰਤ ਚੋਣ ਕਮਿਸ਼ਨ ਪਾਸੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਏਕਾਕ੍ਰਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 16 ਦਸੰਬਰ, 2019 ਨੂੰ ਕਰਵਾਈ ਗਈ ਸੀ ਅਤੇ 16 ਦਸੰਬਰ 2019 ਤੋਂ 15 ਜਨਵਰੀ, 2020 ਤੱਕ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ ਬੀ.ਐਲ.ਓਜ./ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾਣਗੇ ਅਤੇ ਮਿਤੀ 07 ਫਰਵਰੀ, 2020 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ•ੇ ਦੇ ਅਜਿਹੇ ਨੌਜਵਾਨ ਜਿਨ•ਾਂ ਦੀ ਉਮਰ ਮਿਤੀ 01 ਜਨਵਰੀ 2020 ਨੂੰ 18 ਤੋਂ 19/20 ਸਾਲ ਦੀ ਹੋ ਗਈ ਹੈ ਅਤੇ ਉਨ•ਾਂ ਨੇ ਹਾਲ•ਾ ਤੱਕ ਆਪਣੀ ਵੋਟ ਨਹੀਂ ਬਣਵਾਈ ਗਈ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਆਨਲਾਈਨ ਵਿਧੀ ਦਾ ਵੱਧ ਤੋਂ ਵੱਧ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ NVSP Portal (www.nvsp.in) ਤੇ ਫਾਰਮ ਨੰਬਰ 6 ਆਨ ਲਾਈਨ ਅਪਲਾਈ ਕਰਕੇ ਆਪਣੀ ਵੋਟ ਅਪਲਾਈ ਕਰਨ ਅਤੇ ਭਾਰਤ ਦੇ ਜਿੰਮੇਵਾਰ ਨਾਗਰਿਕ ਹੋਣ ਦਾ ਆਪਣਾ ਫਰਜ ਨਿਭਾਉਣ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ•ੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ-ਮੰਡਲ ਮੈਜਿਸਟ੍ਰੇਟ, ਧਾਰਕਲਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਤਹਿਸੀਲਦਾਰ ਧਾਰਕਲਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸੁਜਾਨਪੁਰ ਹਨ ਅਤੇ ਇਸੇ ਤਰ•ਾਂ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਠਾਨਕੋਟ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਨਰੋਟ ਜੈਮਲ ਸਿੰਘ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਘਰੋਟਾ ਅਤੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਪਠਾਨਕੋਟ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਤਹਿਸੀਲਦਾਰ ਪਠਾਨਕੋਟ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਨਾਇਬ ਤਹਿਸੀਲਦਾਰ, ਪਠਾਨਕੋਟ ਹਨ ਅਤੇ ਆਮ ਜਨਤਾ ਇਨ•ਾਂ ਦੇ ਦਫ਼ਤਰਾਂ ਵਿੱਚ ਵੀ ਦਾਅਵੇ/ਇਤਰਾਜ ਜਮ•ਾਂ ਕਰਵਾਏ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਵਲੋਂ ਜ਼ਿਲ•ੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਪ੍ਰਸ਼ਾਸ਼ਨ, ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp