DOABA TIMES : —ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਜ਼ਰੂਰੀ : ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭਨਵਾਲ ਵਿੱਚ ਨਦੀਨਾਸ਼ਕਾਂ ਦੀ ਸੁਚੱਜੀ ਵਰਤੋਂ ਅਤੇ ਛਿੜਕਾਅ ਤਕਨੀਕਾਂ ਬਾਰੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ।
ਪਠਾਨਕੋਟ 6 ਜਨਵਰੀ  (GYANI RAJINDER SINGH RAJAN ) ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ । ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿਖੇ ਅਗਾਂਹਵਧੂ ਕਿਸਾਨ ਸੱਤ ਪਾਲ ਸਿੰਘ ਦੇ ਫਾਰਮ ਤੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ (ਆਤਮਾ), ਬਲਵਿੰਦਰ ਸਿੰਘ,ਮਹਿਲ ਸਿੰਘ ਮੈਰਾ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨਦੀਨਨਾਸ਼ਕ ਦੀਆਂ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਤ ਕਰਕੇ ਸਿਖਲਾਈ ਦਿੱਤੀ ਗਈ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ । ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ।  ਉਨਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ ਬੀ ਡਬਲਿਯੂ 550 ਅਤੇ ਉੱਨਤ ਪੀ ਬੀ ਡਬਲਿਯੂ 550 ਉੱਪਰ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਕਦੇ ਵੀ ਕਿਸੇ ਦੇ ਕਹੇ ਤੇ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾਂ ਕਰੋ। ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।

Advertisements

ਉਨਾਂ ਨੇ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ,ਕੰਡਿਆਲੀ ਪਾਲਕ,ਰਿਵਾੜੀ/ਰਾਰੀ,ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਿਯੂ ਡੀ ਜੀ(ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਿਯੂ ਜੀ(ਟੋਟਲ) ਜਾਂ ਫਿਨੌਕਸਾਪ੍ਰੋਪ+ਮੈਟਰੀਬਿਊਜ਼ਿਨ 22 ਈ ਸੀ(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11(ਕਲੋਡਿਨੋਫਾਪ + ਮੈਟਰੀਬਿਊਜਿਨ )ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਬੁੱਕ/ਘੂੰ•ਈ  ਨਾਮਕ ਨਦੀਨ ਦੀ ਰੋਕਥਾਮ ਲਈ 200 ਗ੍ਰਾਮ ਸ਼ਗੁਨ 21-11 ਪ੍ਰਤੀ ਏਕੜ  ਨਾਮਕ ਨਦੀਨਨਾਸ਼ਕ ਨੂੰ ਬਿਜਾਈ ਤੋਂ 35-45 ਦਿਨਾਂ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਅਗਾਂਹਵਧੂ ਕਿਸਾਨ ਸੱਤਪਾਲ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਮਜ਼ਦੂਰਾਂ ਦੀ ਘਾਟ ਹੋਣ ਕਾਰਨ ਖੇਤੀ ਲਾਗਤ ਖਰਚੇ ਬਹੁਤ ਵਧ ਜਾਂਦੇ ਹਨ ਅਤੇ ਛਿੜਕਾਅ ਦਾ ਮਿਆਰੀਪਨ ਵੀ ਬਹੁਤ ਘਟੀਆ ਹੁੰਦਾ ਹੈ। ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖੇਤੀਬਾੜੀ ਤੋਂ ਆਮਦਨ ਵਿੱਚ ਵਾਧਾ ਕਰਨ ਲਈ ਖੇਤੀ ਮਾਹਿਰਾਂ ਵੱਲੋਂ ਕੀਤੀਆਂ ਸਿਫਾਰਸ਼ਾਂ ਮੁਤਾਬਕ ਹੀ ਖੇਤੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।  ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਨਦੀਨਾਸ਼ਕਾਂ ਦੀ ਛਿੜਕਾਅ ਤਕਨੀਕ ਨੂੰ ਵਿਹਾਰਕ ਤੌਰ ਤੇ ਪ੍ਰਦਰਸ਼ਤ ਕਰਕੇ ਜਾਣਕਾਰੀ ਦਿੱਤੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply