ਹੁਸ਼ਿਆਰਪੁਰ 8 ਜਨਵਰੀ 2020 (ADESH PARMINDER SINGH, AMANDEEP SINGH) ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਨਗਰ ਨਿਗਮ ਵਿੱਚ ਪੈਂਦੇ ਭੰਗੀ ਚੋਅ ਵਿੱਚ ਸ਼ਹਿਰ ਵਾਸੀਆਂ ਵੱਲੋਂ ਆਪਣੇ ਘਰਾਂ ਦਾ ਮਲਬਾ ਅਤੇ ਕਚਰਾ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਚੋਅ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਆਂਉਦੀ ਹੈ ਅਤੇ ਗੰਦਗੀ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ
ਇਸ ਦੇ ਨਾਲ ਹੀ ਸ਼ਹਿਰ ਦੀ ਦਿੱਖ ਵੀ ਖਰਾਬ ਹੋ ਰਹੀ ਹੈ. ਉਹਨਾਂ ਕਿਹਾ ਕਿ ਚੋਅ ਵਿੱਚ ਮਲਬਾ ਅਤੇ ਕਚਰਾ ਸੁੱਟਣ ਵਾਲੇ ਸ਼ਹਿਰ ਵਾਸੀਆਂ ਦੇ ਚਲਾਨ ਕੱਟ ਕੇ ਜੁਰਮਾਨੇ ਵੀ ਕੀਤੇ ਜਾਣਗੇ. ਉਹਨਾਂ ਦੱਸਿਆ ਕਿ ਚਲਾਨ ਕੱਟਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ, ਉਹਨਾਂ ਵੱਲੋਂ ਅੱਜ ਇੱਕ ਰੇਹੜੀ ਰਾਹੀਂ ਭੰਗੀ ਚੋਅ ਵਿੱਚ ਮਲਬਾ ਸੁੱਟਣ ਵਾਲੇ ਵਿਅਕਤੀ ਨੂੰ ਇੱਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ.
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements