ਕਿਹਾ, ਜ਼ਿਲ•ੇ ਦੇ 2 ਲੱਖ 15 ਹਜ਼ਾਰ 632 ਪਰਿਵਾਰਾਂ ਨੂੰ ਦਿੱਤਾ ਜਾ ਰਿਹੈ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ
-4620 ਲਾਭਪਾਤਰੀਆਂ ਨੇ ਵੱਖ-ਵੱਖ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ 4 ਕਰੋੜ ਰੁਪਏ ਤੋਂ ਵੱਧ ਦਾ ਕਰਵਾਇਆ ਕੈਸ਼ਲੈਸ ਇਲਾਜ
ਹੁਸ਼ਿਆਰਪੁਰ (ADESH)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਜ਼ਿਲ•ਾ ਹੁਸ਼ਿਆਰਪੁਰ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ•ੇ ਦੇ 4620 ਲਾਭਪਾਤਰੀਆਂ ਵਲੋਂ ਕਰੀਬ 4 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈਸ ਇਲਾਜ ਕਰਵਾਇਆ ਜਾ ਚੁੱਕਾ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ 2 ਲੱਖ 15 ਹਜ਼ਾਰ 632 ਪਰਿਵਾਰ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ। ਉਨ•ਾਂ ਦੱਸਿਆ ਕਿ ਇਸ ਬੀਮਾ ਯੋਜਨਾ ਅਧੀਨ ਮਰਦਮ ਸ਼ੁਮਾਰੀ-2011 ਅਨੁਸਾਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਕਾਰਡ ਹੋਲਡਰ, ਛੋਟੇ ਵਪਾਰੀ ਤੇ ਕਿਰਤ ਵਿਭਾਗ ਵਿਚ ਰਜਿਸਟਰਡ ਉਸਾਰੀ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਨੂੰ ਵੀ ਇਸ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ•ੇ ਵਿਚ 30 ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚੋਂ 5 ਲੱਖ ਰੁਪਏ ਤੱਕ ਦਾ ਆਪਣਾ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਸਰਕਾਰੀ ਹਸਪਤਾਲਾਂ ਵਿਚ 3896 ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 724 ਸਮੇਤ 4620 ਕਾਰਡ ਧਾਰਕਾਂ ਵਲੋਂ ਮੁਫਤ ਇਲਾਜ ਕਰਵਾਇਆ ਜਾ ਚੁੱਕਾ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 102 ਕਾਮਨ ਸਰਵਿਸ ਸੈਂਟਰ ਹਨ, ਇਸ ਲਈ ਜਿਹੜੇ ਪਰਿਵਾਰਾਂ ਨੇ ਅਜੇ ਤੱਕ ਈ-ਕਾਰਡ ਪ੍ਰਾਪਤ ਨਹੀਂ ਕੀਤਾ, ਉਹ ਇਨ•ਾਂ ਸੈਂਟਰਾਂ ਵਿਚੋਂ ਪ੍ਰਾਪਤ ਕਰ ਸਕਦੇ ਹਨ। ਸ਼੍ਰੀਮਤੀ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ‘ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਜਿਹੜੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਉਸਦੀ ਡਿਟੇਲ ਹਸਪਤਾਲਾਂ ਵਿੱਚ ਲਗਾਉਣੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਕਾਰਡ ਹੋਲਡਰ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਮੈਡੀਕਲ ਕਮਿਸ਼ਨਰ ਅਤੇ ਨੋਡਲ ਅਫ਼ਸਰ ਡਾ. ਸਤਪਾਲ ਗੋਜਰਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1351 ਤਰ•ਾਂ ਦੇ ਇਲਾਜ ਦੇ ਪੈਕੇਜ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਛੋਟੀਆਂ-ਛੋਟੀਆਂ ਬਿਮਾਰੀਆਂ ਤੋਂ ਲੈ ਕੇ ਮਹਿੰਗੇ ਅਪਰੇਸ਼ਨ ਵੀ ਮੁਫਤ ਕੀਤੇ ਜਾ ਰਹੇ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਪਰਿਵਾਰਾਂ ਨੇ ਅਜੇ ਤੱਕ ਈ-ਕਾਰਡ ਪ੍ਰਾਪਤ ਨਹੀਂ ਕੀਤਾ, ਉਹ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਚ ਜਾ ਕੇ ਆਪਣਾ ਕਾਰਡ ਜਰੂਰ ਬਣਵਾਉਣ। ਉਨ•ਾਂ ਦੱਸਿਆ ਕਿ ਲਾਭਪਾਤਰੀ ਵੈਬ ਸਾਈਟ www.shapunjab.in ‘ਤੇ ਆਪਣਾ ਨਾਮ ਚੈਕ ਕਰਕੇ ਕਾਮਨ ਸਰਵਿਸ ਸੈਂਟਰਾਂ ਤੋਂ ਈ-ਕਾਰਡ ਬਣਵਾ ਸਕਦੇ ਹਨ ਅਤੇ ਇਸ ਯੋਜਨਾ ਦਾ ਫਾਇਦਾ ਚੁੱਕ ਸਕਦੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp