LATEST : ਨੌਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ 8 ਫਰਵਰੀ ਨੂੰ- ਪ੍ਰਿੰਸੀਪਲ ਸੰਦੀਪ ਕੁਮਾਰ

Advertisements

ਹੁਸ਼ਿਆਰਪੁਰ, 17 ਜਨਵਰੀ: (ADESH, HIRA AMAN)
ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਨੌਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ (2019-20)  8 ਫਰਵਰੀ 2020 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਹੋਵੇਗੀ। ਇਹ ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ-2020 ਲਈ ਆਨਲਾਈਨ ਫਾਰਮ ਭਰੇ ਹਨ, ਉਹ ਵਿਦਿਆਰਥੀ ਆਪਣਾ ਪ੍ਰੀਖਿਆ ਪ੍ਰਵੇਸ਼ ਪੱਤਰ ਨਵੋਦਿਆਂ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvsadmissionclassline.in or www.navodaya.gov.in ’ਤੇ ਦਿੱਤੇ ਗਏ ਲੰਕ ਤੋਂ ਆਪਣਾ ਰਜਿਸਟਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 94176-19578 ਅਤੇ 94636-46719 ’ਤੇ ਸੰਪਰਕ ਕਰ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply