LATEST : 19 ਜਨਵਰੀ ਨੂੰ ਹੋਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੇ ਸਾਰੇ ਪ੍ਰਬੰਧ ਮੁਕੰਮਲ

ਰੋਲ ਨੰਬਰ ਸਲਿੱਪ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਅੰਦਰ ਲੈ ਜਾ ਸਕਣਗੇ ਪ੍ਰੀਖਿਆਰਥੀ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੰਕੈਂ. ਸਿੱ/ਐ.ਸਿੱ) ਨੇ ਲਿਆ ਪ੍ਰੀਖਿਆ ਕੇਂਦਰਾਂ ਦੇ  ਪ੍ਰਬੰਧਾਂ ਦਾ ਜਾਇਜ਼ਾ।
ਪਠਾਨਕੋਟ 17 ਜਨਵਰੀ ( RAJINDER RAJAN BUREAU CHIEF) ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ ।
ਇਸ ਦੇ ਸਬੰਧ ਵਿੱਚ  ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਂਡਰੀ ਸਿੱਖਿਆ ਬਲਬੀਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜੀ. ਸੰਜੀਵ ਗੌਤਮ ਨੇ ਜ਼ਿਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ 19 ਜਨਵਰੀ ਨੂੰ ਹੋਣ ਵਾਲ਼ੇ ਅਧਿਆਪਕ ਯੋਗਤਾ ਟੈਸਟ ਲਈ ਰੋਲ ਨੰਬਰ ਦੁਬਾਰਾ ਨਵੇਂ ਸਿਰੇ ਤੋਂ ਜਾਰੀ ਕੀਤੇ ਗਏ ਹਨ , ਇਸ ਲਈ ਸਮੂਹ ਉਮੀਦਵਾਰ ਦਿੱਤੀ ਗਈ ਵੈਬਸਾਈਟ www.pstet.net ਅਤੇ pseb.ac.in ਤੋਂ ਆਪਣੇ-ਆਪਣੇ ਨਵੇਂ ਰੋਲ ਨੰਬਰ ਪ੍ਰਾਪਤ ਕਰ ਲੈਣ।
ਉਹਨਾਂ ਅਧਿਆਪਕ ਯੋਗਤਾ ਟੈਸਟ ਦੇ ਪ੍ਰੀਖਿਆ ਕੇਂਦਰਾਂ ਦੇ ਪ੍ਰਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਪ੍ਰੀਖਿਆ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਪ੍ਰੀਖਿਆ ਕੇਂਦਰਾਂ ਦੁਆਲੇ ਦਫ਼ਾ 144 ਲਗਾਈਂ ਗੲੀ ਹੈ। ਉਹਨਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀ ਰੋਲ਼ ਨੰਬਰ ਸਲਿੱਪ ਅਤੇ ਆਪਣੇ ਪਹਿਚਾਣ ਪੱਤਰ ਤੋਂ ਇਲਾਵਾ ਹੋਰ ਕੋਈ ਸਮਾਨ ਅੰਦਰ ਨਹੀਂ ਲੈ ਕੇ ਜਾਂ ਸਕਣਗੇ। ਪ੍ਰੀਖਿਆਰਥੀਆਂ ਨੂੰ ਪੈਨ ਵੀ ਵਿਭਾਗ ਵੱਲੋਂ ਹੀ ਦਿੱਤੇ ਜਾਣਗੇ। ੳੁਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ  8 ਪ੍ਰੀਖਿਆ ਕੇਂਦਰ ਬਣੇ ਹਨ, ਜਿਨ੍ਹਾਂ ਵਿੱਚ ਕੁੱਲ 6830 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ, ਜਿਨ੍ਹਾਂ ਵਿੱਚੋਂ ਪੇਪਰ-1 ਵਿੱਚ 2368 ਅਤੇ ਪੇਪਰ-2 ਵਿੱਚ 3472 ਪ੍ਰੀਖਿਆਰਥੀ ਬੈਠਣਗੇ। ਉਹਨਾਂ ਸਮੂਹ ਉਮੀਦਵਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਨਕਲ ਅਤੇ ਹੋਰ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਹਰਕਤ ਕਰਨ ਤੋਂ ਗ਼ੁਰੇਜ਼ ਕਰਨ ਕਿਉਂਕਿ ਅਜਿਹੀ ਸਥਿਤੀ ਵਿੱਚ ਉਮੀਦਵਾਰ ਪ੍ਰਤੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਮੂਹ ਮਾਪਿਆਂ ਨੂੰ ਵੀ ਸੰਬੋਧਿਤ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਨਕਲ ਰਹਿਤ ਸਾਫ਼-ਸੁਥਰਾ ਇਮਤਿਹਾਨ ਦੇਣ ਲਈ ਪ੍ਰੇਰਿਤ ਕਰਨ ਜਿਸ ਨਾਲ਼ ਕਿਸੇ ਵੀ ਉਮੀਦਵਾਰ ਦਾ ਭਵਿੱਖ ਖ਼ਰਾਬ ਨਾ ਹੋਵੇ। ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਰਿੰਦਰ ਕੁਮਾਰ, ਸਟੈਨੋਂ ਅਰੁਣ ਮਹਾਜਨ, ਨਰਿੰਦਰ ਕੁਮਾਰ, ਵੋਕੇਸ਼ਨਲ ਕੋਆਰਡੀਨੇਟਰ ਅਮਰੀਕ ਸਿੰਘ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਫੋਟੋ ਕੈਪਸਨ, 1, ਪੀਐਸਟੀਈਟੀ ਪ੍ਰੀਖਿਆ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਂਡਰੀ ਬਲਵੀਰ ਸਿੰਘ
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply