breaking : 3 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ, ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਵਿਖੇ ਸਥਾਪਤ ਹੋਣਗੀਆਂ ਹਾਈਟੈਕ ਲੈਬਾਂ-ਤ੍ਰਿਪਤ ਬਾਜਵਾ

ਰਾਜ ਸਰਕਾਰ ਸੂਬੇ ਅੰਦਰ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਯਤਨਸ਼ੀਲ – ਤ੍ਰਿਪਤ ਬਾਜਵਾ
ਬਟਾਲਾ ( SHARMA ) – ਰਾਜ ਸਰਕਾਰ ਸੂਬੇ ਅੰਦਰ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਯਤਨ ਕਰ ਰਹੀ ਹੈ ਤਾਂ ਜੋ ਇਸ ਕਿੱਤੇ ਨਾਲ ਜੁੜ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਪਸ਼ੂ ਸੰਸਥਾਵਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ ਕਰਵਾਉਣ ਹਿੱਤ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਸ਼ੂ ਸੰਸਥਾਵਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ ਕਰਾਉਣ ਲਈ ਪੰਜਾਬ ਪਸ਼ੂ ਧੰਨ ਵਿਕਾਸ ਬੋਰਡ ਵਲੋਂ ਆਪਣੇ ਫੰਡਾਂ ਵਿਚੋਂ ਖਰਚ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੂਜੇ ਰਾਜਾਂ ਵਿੱਚ ਪਸ਼ੂਆਂ ਦੀ ਢੋਆ-ਢੁਆਈ ਅਤੇ ਆਵਾਜਾਈ ਨੂੰ ਸੁਖਾਲਾ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਸਮੂਹ ਡਿਪਟੀ ਡਾਇਰੈਕਟਰਾਂ ਨੂੰ ਆਪਣੇ ਪੱਧਰ ’ਤੇ ਹੀ ਪਸ਼ੂਆਂ ਦੇ ਐਕਸਪੋਰਟ ਸਰਟੀਫਿਕੇਟ ਜਾਰੀ ਕਰਨ ਦੇ ਅਧਿਕਾਰ ਦਿੱਤੇ ਜਾ ਰਹੇ ਹਨ, ਜਿਸ ਨਾਲ ਰਾਜ ਦੇ ਉੱਤਮ ਪਸ਼ੂਧੰਨ ਦੀ ਵਿਕਰੀ ਨੂੰ ਹੋਰ ਹੁੰਗਾਰਾ ਮਿਲੇਗਾ ਅਤੇ ਪਸ਼ੂ ਪਾਲਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਸ. ਬਾਜਵਾ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਸੂਬੇ ਦੇ ਤਿੰਨ ਜ਼ਿਲਿਆਂ ਗੁਰਦਾਸਪੁਰ, ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਹਾਈਟੈਕ ਲੈਬਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਰਾਜ ਅੰਦਰ ਪੀ.ਐੱਲ.ਡੀ.ਬੀ. ਵਲੋਂ ਪਸ਼ੂ ਪਾਲਣ ਵਿਭਾਗ ਦੀ ਸਕੀਮਾਂ ਨੂੰ ਲਾਗੂ ਕਰਨ ਅਤੇ ਉਨਾਂ ਦੀ ਮੋਨੀਟਰਿੰਗ ਕਰਨ ਹਿੱਤ 33 ਗੱਡੀਆਂ ਦੀ ਖ੍ਰੀਦ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਰਾਜ ਦੇ ਪਸ਼ੂਆਂ ਨੂੰ ਹੋਰ ਵਧੀਆ ਸਿਹਤ ਸੇਵਾਵਾਂ ਦੇਣ ਲਈ ਪਸ਼ੂ ਪਾਲਣ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ। ਉਨਾਂ ਕਿਹਾ ਕਿ ਵਿਭਾਗ ਵਿੱਚ 117 ਵੈਟਨਰੀ ਅਫ਼ਸਰ ਅਤੇ 599 ਵੈਟਨਰੀ ਇੰਸਪੈਕਟਰਾਂ ਦੀ ਭਰਤੀ ਸਬੰਧੀ ਕਾਰਵਾਈ ਅਮਲ ਅਧੀਨ ਹੈ। ਸ. ਬਾਜਵਾ ਨੇ ਕਿਹਾ ਕਿ ਵਿਭਾਗ ਵਲੋਂ ਵੱਖ-ਵੱਖ ਅਹੁਦਿਆਂ ਲਈ ਤਰੱਕੀਆਂ ਕਰਨ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਵੀ ਜਲਦ ਕੀਤੀ ਜਾਵੇਗੀ
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply