ਬਾਬਾ ਭਕਨਾ ਦੇ ਪੜਪੋਤੇ ਜਸਵੀਰ ਸਿੰਘ ਗਿੱਲ ਨੂੰ ਕੀਤਾ ਸਨਮਾਨਿਤ
ਮੁਕੇਰੀਆਂ (ਹਰਦੀਪ ਸਿੰਘ ਭੰਮਰਾ) : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਵੱਲੋਂ ਪ੍ਰਧਾਨ ਨਰਿੰਦਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਮਹਾਨ ਸੁਤੰਤਰਤਾ ਸੈਨਾਨੀ ਗਦਰੀ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਬਾਬਾ ਸੋਹਣ ਸਿੰਘ ਭਕਨਾ ਦੇ ਜੀਵਨ ਅਤੇ ਆਜ਼ਾਦੀ ਦੇ ਘੋਲ ਵਿੱਚ ਪਾਏ ਯੋਗਦਾਨ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ।
ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਬਾਬਾ ਸੋਹਣ ਸਿੰਘ ਭਕਨਾ ਦੇ ਪੜਪੋਤੇ ਜਸਵੀਰ ਸਿੰਘ ਗਿੱਲ ਨੇ ਕਮੇਟੀ ਵੱਲੋਂ ਕੀਤੇ ਯਤਨ ਦੀ ਸ਼ਲਾਘਾ ਕਰਦੇ ਹੋਏ ਖੁਸ਼ੀ ਜਾਹਰ ਕੀਤੀ ਕਿ ਸਮਾਰੋਹ ਦਾ ਆਯੋਜਨ ਵਿਦਿਆਰਥੀਆਂ ਦੇ ਵਿਚਕਾਰ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਬਾਬਾ ਸੋਹਣ ਸਿੰਘ ਭਕਨਾ ਨੇ ਦੇਸ਼ ਦੀ ਆਜ਼ਾਦੀ ਵਿੱਚ ਜ਼ਿਕਰਯੋਗ ਯੋਗਦਾਨ ਪਾਇਆ ਅਤੇ ਬਾਅਦ ਵਿੱਚ ਵੀ ਲੋਕਾਂ ਦੀਆਂ ਵੱਖ-ਵੱਖ ਮੰਗਾਂ ਖ਼ਾਤਰ ਅਨੇਕਾਂ ਵਾਰ ਜੇਲ•ਾਂ ਕੱਟੀਆਂ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ•ਾਂ ਦੇ ਯੋਗਦਾਨ ਨੂੰ ਵਿਸਾਰ ਦਿੱਤਾ ਹੈ। ਉਨ•ਾਂ ਦੱਸਿਆ ਕਿ ਬਾਬਾ ਭਕਨਾ ਦਾ ਪਰਿਵਾਰ ਚਾਹੁੰਦਾ ਹੈ ਕਿ ਆਦਮਕੱਦ ਬੁੱਤ ਅੰਮ੍ਰਿਤਸਰ-ਅਟਾਰੀ ਕੌਮੀ ਮਾਰਗ ‘ਤੇ ਖਾਸਾ ਚੌਕ ਵਿਚ ਸਥਾਪਤ ਕੀਤਾ ਜਾਵੇ ਤਾਂ ਜੋ ਸਰਹੱਦ ‘ਤੇ ਆਉਣ ਵਾਲੇ ਸੈਲਾਨੀ ਇਸ ਆਜ਼ਾਦੀ ਘੁਲਾਟੀਏ ਦੇ ਇਤਿਹਾਸ ਤੋਂ ਜਾਣੂ ਹੋ ਸਕਣ। ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤੇ ਜਾਣ ਕਾਰਨ ਪਰਿਵਾਰ ਦੀ ਮੰਗ ਅਜੇ ਤੱਕ ਪੂਰੀ ਨਹੀਂ ਹੋ ਸਕੀ। ਉਨ•ਾਂ ਵਿਦਿਆਰਥੀਆਂ ਪ੍ਰੇਰਿਤ ਕਰਦੇ ਹੋਏ ਅਜ਼ਾਦੀ ਸੰਘਰਸ਼ ਦੇ ਪਰਵਾਨਿਆਂ ਦੀਆਂ ਜੀਵਨੀਆਂ ਪੜ•ਣ ਅਤੇ ਉਨ•ਾਂ ਦੀ ਵਿਚਾਰਧਾਰਾ ਬਾਰੇ ਵਿਚਾਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰੋ. ਗੁਰਮੀਤ ਸਿੰਘ ਸਰਾਂ ਤੇ ਮੈਨੇਜਰ ਰਾਮ ਰਤਨ ਨੇ ਵੀ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ ਨੇ ਆਏ ਹੋਏ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕਰਦੇ ਹੋਏ ਜਸਵੀਰ ਸਿੰਘ ਗਿੱਲ ਨੂੰ ਯਾਦਗਾਰੀ ਚਿੰਨ• ਅਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp