ਬਟਾਲਾ, (ਸ਼ਰਮਾ , ਨਈਅਰ) – ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਰਕ ਪ੍ਰੋਗਰਾਮ ਦੀ ਦੂਸਰੀ ਰਿਹਰਸਲ ਅੱਜ ਸਥਾਨਕ ਆਰ.ਡੀ. ਖੋਸਲਾ ਸਕੂਲ ਵਿਖੇ ਕੀਤੀ ਗਈ। ਇਸ ਰਿਹਰਸਲ ਵਿੱਚ ਨਾਇਬ ਤਹਿਸੀਲਦਾਰ ਵਰਿਆਮ ਸਿੰਘ, ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਬਾਜਵਾ, ਮਾਸਟਰ ਕੁਲਦੀਪ ਰਾਜ ਸ਼ਰਮਾਂ ਅਤੇ ਸ਼ਸ਼ੀ ਭੂਸ਼ਨ ਵਰਮਾ ਨੇ ਭਾਗ ਲਿਆ।
ਰਿਹਰਸਲ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲਾ ਟੇਕ ਸਿੰਘ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਸਾਣੀਆਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਿਰਜਾਜਾਨ, ਸਰਕਾਰੀ ਹਾਈ ਸਕੂਲ ਸ਼ੁਕਰਪੁਰਾ, ਆਰ.ਡੀ. ਖੋਸਲਾ ਸਕੂਲ, ਸਿਲਵਰ ਕਰੀਕ ਸਕੂਲ, ਆਰੀਆ ਸਕੂਲ, ਸੇਂਟ ਸਲੋਜਰ ਸਕੂਲ, ਦਾ ਮਿਲੇਨੀਅਮ ਸਕੂਲ, ਸੰਸਕਿ੍ਰਤੀ ਸਾਹਨੀ ਸਕੂਲ, ਬੀ.ਪੀ.ਓ. ਦਫ਼ਤਰ ਬਟਾਲਾ-1 ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦੇ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਭਾਵ ਨੂੰ ਬਹੁਤ ਚੰਗੇ ਢੰਗ ਨਾਲ ਆਪਣੀ ਕਲਾ ਰਾਹੀਂ ਪੇਸ਼ ਕੀਤਾ।
ਇਸ ਮੌਕੇ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਨੂੰ ਦੇਖਿਆ ਅਤੇ ਲੋੜੀਂਦੇ ਸੁਝਾਅ ਦਿੱਤੇ। ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਹੋਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements