LATEST : 25 ਜਨਵਰੀ, ਨੂੰ ਪੰਡਿਤ ਦੀਨ ਦਿਆਲ  ਆਡੀਟੋਰੀਅਮ ਵਿਖੇ  ਮਨਾਇਆ ਜਾਵੇਗਾ 10ਵਾਂ ਰਾਸ਼ਟਰੀ ਵੋਟਰ ਦਿਵਸ  – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ 

ਪਠਾਨਕੋਟ  (RAJINDER RAJAN BUREAU CHIEF )  ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਚੋਣ ਦਫ਼ਤਰ, ਪਠਾਨਕੋਟ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ-ਕਮ-ਉਪ ਮੰਡਲ ਮੈਜਿਸਟ੍ਰੇਟ, ਪਠਾਨਕੋਟ ਵੱਲੋਂ ਸਾਂਝੇ ਤੌਰ ਤੇ 10ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ•ਾ ਪੱਧਰੀ ਸਮਾਰੋਹ 25 ਜਨਵਰੀ, 2020, ਦਿਨ ਸ਼ਨੀਵਾਰ ਨੂੰ ਪੰਡਿਤ ਦੀਨ ਦਿਆਲ ਉਪਾਦਿਆਏ ਆਡੀਟੋਰੀਅਮ, ਸਿਆਲੀ ਰੋਡ, ਨੇੜੇ ਟਰੱਕ ਯੂਨੀਅਨ, ਪਠਾਨਕੋਟ ਵਿਖੇ ਸਵੇਰੇ 11 ਵਜੇ ਤੋਂ 12 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ, ਪਠਾਨਕੋਟ ਨੇ ਕੀਤਾ।

 

ਉਨ•ਾਂ ਦੱਸਿਆ ਕਿ ਇਸ ਸਮਾਰੋਹ ਵਿੱਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੋਟ ਅਧਿਕਾਰ ਦੀ ਸਹੀ ਵਰਤੋਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਭਾਸ਼ਣ ਦਿੱਤੇ ਜਾਣਗੇ ਅਤੇ ਸਮੂਹ ਵੋਟਰਾਂ/ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ ਜਾਵੇਗੀ। ਰਾਸ਼ਟਰੀ ਵੋਟਰ ਦਿਵਸ ਦੇ ਸਮਾਰੋਹ ਵਿੱਚ ਜਿੱਥੇ ਪਹਿਲੀ ਵਾਰ 18 ਸਾਲ ਦੀ ਉਮਰ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੰਡੇ ਜਾਣਗੇ। ਇਸ ਮੌਕੇ ਤੇ ਸਾਲ 2019-20 ਦੌਰਾਨ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕਰਵਾਏ ਗਏ ਭਾਸ਼ਣ ਪ੍ਰਤੀਯੋਗਤਾ, ਰੰਗੋਲੀ, ਡਰਾਇੰਗ ਕੰਪੀਟੀਸ਼ਨ ਅਤੇ ਹੋਰ ਗਤੀਵਿਧੀਆਂ ਵਿੱਚ ਪਹਿਲੇ-ਦੂਜੇ ਅਤੇ ਤੀਜੇ ਸਥਾਨ ਤੇ ਰਹੇ  ਵਿਦਿਆਰਥੀਆਂ ਅਤੇ ਕੌਮੀਕੁਇਜ ਮੁਕਾਬਲੇ ਵਿੱਚੋਂ ਜ਼ਿਲ•ਾ ਪੱਧਰ ਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਮਿਤੀ 25 ਜਨਵਰੀ, 2020 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਜ਼ਿਲ•ੇ ਦੇ ਸਮੂਹ ਵਿਦਿਅਕ ਅਦਾਰਿਆਂ/ਸੰਸਥਾਵਾਂ, ਦਫ਼ਤਰਾਂ, ਵਿਭਾਗਾਂ ਦੇ ਮੁੱਖੀਆਂ ਵੱਲੋਂ ਉਨ•ਾਂ ਦੇ ਅਧੀਨ ਸਮੁੱਚੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਾਈ ਜਾਵੇਗੀ। ਉਨ•ਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, 002-ਭੋਆ (ਅ.ਜ.) ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੀ ਵਿਧਾਨ ਸਭਾ ਚੋਣ ਹਲਕਾ ਪੱਧਰ, ਤਹਿਸੀਲ ਪੱਧਰ ਅਤੇ ਜ਼ਿਲ•ੇ ਦੇ ਸਮੁੱਚੇ 553 ਪੋਲਿੰਗ ਸਟੇਸ਼ਨਾਂ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਿਤੀ 25 ਜਨਵਰੀ, 2020ਦਿਨ ਸ਼ਨੀਵਾਰ ਨੂੰ ਮਨਾਇਆ ਜਾਵੇਗਾ। ਉਨ•ਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਸ਼ਟਰੀ ਦਿਵਸ ਦੇ ਸਮਾਰੋਹ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਵੋਟਰਾਂ/ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply