ਹੁਸ਼ਿਆਰਪੁਰ, 23 ਜਨਵਰੀ: (ADESH)
ਡਿਪਟੀ ਕਮਿਸ਼ਨਰ ਕਮ ਜ਼ਿਲ•ਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਵੇਰੇ ਸਾਢੇ 9 ਵਜੇ ਗਾਰਡਨ ਕੋਰਟ ਪੈਲੇਸ, ਚੰਡੀਗੜ• ਰੋਡ, ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦਾ ਥੀਮ ‘5lectoral Literacy for Stronger 4emocracy’ ਹੈ।
ਉਨ•ਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮੰਤਵ ਹੈ ਕਿ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਨਿਡਰ ਅਤੇ ਕਿਸੇ ਪ੍ਰਭਾਵ ਤੋਂ ਬਿਨ•ਾਂ ਇਸਤੇਮਾਲ ਕਰਨ। ਉਨ•ਾਂ ਦੱਸਿਆ ਕਿ ਵੋਟਰ ਦਿਵਸ ਸਮਾਗਮ ਦੌਰਾਨ 18 ਤੋਂ 19 ਸਾਲ ਦੀ ਉਮਰ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜ਼ਿਲ•ੇ ਦੇ ਸਮੂਹ ਕਾਲਜਾਂ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਚੋਣ ਹਲਕਾ ਪੱਧਰ ‘ਤੇ ਕਰਵਾਉਣ ਉਪਰੰਤ ਜ਼ਿਲ•ਾ ਪੱਧਰ ‘ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਸ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਵਲੋਂ ਨਾਟਕ, ਗੀਤ, ਭੰਗੜਾ, ਗਿੱਧਾ ਆਦਿ ਪੇਸ਼ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵੀ ਬੂਥ ਲੈਵਲ ਅਫ਼ਸਰਾਂ ਵਲੋਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp