—
—ਪਠਾਨਕੋਟ ਦੇ ਜੀ. ਐਨ. ਡੀ. ਯੂ ਕਾਲਜ ਵਿੱਚ ਕੀਤਾ ਗਿਆ ਉੱਚ ਪੱਧਰੀ ਪ੍ਰੋਗਰਾਮ ਦਾ ਆਯੋਜਨ
—-ਐੱਸ ਡੀ ਐਮ ਨਿਧੀ ਕਲੋਤਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ
—-ਬੱਚਿਆਂ ਲਈ ਲਗਾਇਆ ਗਿਆ ਮੁਫਤ ਮੈਡੀਕਲ ਚੈੱਕਅਪ ਕੈਂਪ
—ਕੱਪੜੇ ਦੇ ਥੈਲੇ ਵੰਡ ਕੇ ਕੀਤਾ ਗਿਆ ਪਲਾਸਟਿਕ ਦੀ ਵਰਤੋਂ ਖਿਲਾਫ ਮੁਹਿੰਮ ਦਾ ਆਗਾਜ
ਪਠਾਨਕੋਟ 23 ਜਨਵਰੀ 2020 (RAJINDER RAJAN BUREAU CHIEF ) ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਪਠਾਨਕੋਟ ਦੇ ਜੀ. ਐਨ. ਡੀ. ਯੂ ਕਾਲਜ ਵਿੱਚ ਸਵੱਛ ਭਾਰਤ ਅਭਿਆਨ ਅਤੇ ਫਿਟ ਇੰਡੀਆ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਸ. ਡੀ. ਐਮ. ਨਿਧੀ ਕਲੋਤਰਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਫਿਟ ਇੰਡੀਆ ਉੱਤੇ ਆਧਾਰਿਤ ਇਸ ਪ੍ਰੋਗਰਾਮ ਦਾ ਆਗਾਜ ਬੱਚਿਆਂ ਲਈ ਮੁਫਤ ਹੈਲਥ ਚੈੱਕ ਅਪ ਅਤੇ ਐਜੂਕੇਸਨ ਕੈਂਪ ਲਾ ਕੇ ਕੀਤਾ ਗਿਆ।
ਇਸ ਮੌਕੇ ਮੰਚ ਤੋਂ ਬੋਲਦਿਆਂ ਐੱਸ. ਡੀ. ਐਮ. ਨਿਧੀ ਕਲੋਤਰਾ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸਲਾਘਾਯੋਗ ਉਪਰਾਲਾ ਹੈ। ਉਨ•ਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਸਾਹਮਣੇ ਆਉਣਾ ਪਵੇਗਾ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਅਹਿਦ ਲੈਣਾ ਪਵੇਗਾ। ਐੱਸ. ਡੀ. ਐਮ. ਡਾ. ਨਿਧੀ ਕਲੋਤਰਾ ਨੇ ਕਿਹਾ ਕਿ ਐਮ. ਸੀ. ਵਿਭਾਗ ਵਲੋਂ ਵੱਖੋ ਵੱਖ ਥਾਵਾਂ ‘ਤੇ ਸਾਫ ਸਫਾਈ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾ ਰਿਹਾ ਹੈ, ਪਰ ਉਸ ਮੁਹਿੰਮ ਨੂੰ ਉਦੋਂ ਤਕ ਸਫਲ ਨਹੀਂ ਬਣਾਇਆ ਜਾ ਸਕਦਾ, ਜਦੋਂ ਤੱਕ ਆਮ ਲੋਕ ਅੱਗੇ ਨਹੀਂ ਆਉਣਗੇ। ਇਸਦੇ ਨਾਲ ਹੀ ਓਹਨਾਂ ਕਿਹਾ ਕਿ ਸਾਡੇ ਮੁਲਕ ਵਿਚ ਫਿਟ ਇੰਡੀਆ ਨੂੰ ਸਫਲ ਬਣਾਉਣ ਲਈ ਹਰ ਕਿਸੇ ਨੂੰ ਖੇਡਾਂ ਵਿਚ ਖਾਸ ਤੌਰ ‘ ਤੇ ਰੂਚੀ ਰੱਖਣੀ ਚਾਹੀਦੀ ਹੈ। ਤੰਦਰੂਸਤ ਸਰੀਰ ਹੀ ਤੰਦਰੂਸਤ ਮੁਲਕ ਦੇ ਨਿਰਮਾਣ ਵਿਚ ਸਹਾਇਤਾ ਕਰ ਸਕਦਾ ਹੈ।
ਮਿਨਿਸਟਰੀ ਆਫ ਆਈ ਐਂਡ ਬੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ•ਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ ਕੀਤਾ ਗਿਆ ਸੀ। ਸ਼ਾਸਤਰੀ ਜੀ ਨੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ, ਜਿਸ ਨੂੰ ਦੇਸ਼ ਵਾਸੀਆਂ ਨੇ ਵੱਡੇ ਪੱਧਰ ‘ਤੇ ਹੁੰਗਾਰਾ ਦਿੱਤਾ ਸੀ। ਇਸੇ ਤਰ•ਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦੇਸ ਦੀ ਆਜਾਦੀ ਲਈ ਜੋ ਯੋਗਦਾਨ ਮੰਗਿਆ ਗਿਆ, ਉਸ ਵਿੱਚ ਵੀ ਦੇਸ਼ ਵਾਸੀਆਂ ਨੇ ਵੱਧ ਚੜ• ਕੇ ਹੁੰਗਾਰਾ ਦਿੱਤਾ। ਕੁਝ ਇਸੇ ਤਰ•ਾਂ ਹੁਣ ਸਵੱਛਤਾ ਅਭਿਆਨ ਨੂੰ ਵੀ ਜਨ ਅੰਦੋਲਨ ਬਣਾਉਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਜਿਸ ਤਰ•ਾਂ ਕਈ ਮੁਲਕਾਂ ਨੇ ਆਪਣੇ ਦੇਸ਼ ਵਾਸੀਆਂ ਦੇ ਯੋਗਦਾਨ ਨਾਲ ਤਰੱਕੀ ਕੀਤੀ ਹੈ, ਉਸੇ ਤਰ•ਾਂ ਹਰ ਭਾਰਤ ਵਾਸੀ ਨੂੰ ਇਸ ਅਭਿਆਨ ਵਿਚ ਯੋਗਦਾਨ ਪਾ ਕੇ ਦੇਸ਼ ਨੂੰ ਸਵੱਛਤਾ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ•ਾਂ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਈ ਭਾਰਤ ਸਰਕਾਰ ਦੀ ਮੁਹਿੰਮ ਨੂੰ ਸਫਲ ਬਣਾਉਣ ਸੰਬੰਧੀ ਅਪੀਲ ਵੀ ਮੰਚ ਤੋਂ ਕੀਤੀ। ਉਨ•ਾਂ ਕਿਹਾ ਕਿ ਯੂਨੀਸੈੱਫ ਦੀ ਰਿਪੋਰਟ ਦੇ ਮੁਤਾਬਿਕ ਜੇ ਭਾਰਤ ਵਿੱਚ ਸਵੱਛ ਭਾਰਤ ਅਭਿਆਨ ਸਹੀ ਮਾਇਨੇ ਵਿੱਚ ਸਫ਼ਲ ਹੁੰਦਾ ਹੈ ਤਾਂ ਹਰ ਪਰਿਵਾਰ ਨੂੰ 50 ਹਜਾਰ ਰੁਪਏ ਸਾਲਾਨਾ ਦਾ ਫਾਇਦਾ ਹੋਵੇਗਾ ।
ਉਧਰ ਜੀ. ਐਨ. ਡੀ. ਯੂ ਕਾਲਜ ਦੇ ਪ੍ਰਿੰਸੀਪਲ ਰਾਕੇਸ ਮੋਹਨ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੂੰ ਜਨ ਮੁਹਿੰਮ ਬਣਾਉਣ ਵਿੱਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਵੱਡਾ ਯੋਗਦਾਨ ਪਾਇਆ ਹੈ, ਜਿਸ ਦੇ ਤਹਿਤ ਨਾ ਸਿਰਫ ਪੰਜਾਬ ਬਲਕਿ ਦੇਸ਼ ਭਰ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਉਨ•ਾਂ ਦਾ ਕਾਲਜ ਪਹਿਲਾਂ ਹੀ ਸਵੱਛ ਭਾਰਤ ਅਭਿਆਨ ਨੂੰ ਭਰਵਾਂ ਹੁੰਗਾਰਾ ਦੇ ਰਿਹਾ ਹੈ। ਉਹਨਾਂ ਕਿਹਾ ਕਿ ਉਹ ਚਾਹੁੰਦੇ ਨੇ ਕਿ ਅਜਿਹੇ ਪ੍ਰੋਗਰਾਮਾਂ ਦਾ ਭਵਿੱਖ ਵਿੱਚ ਵੀ ਆਯੋਜਨ ਕੀਤਾ ਜਾਵੇ ਤਾਂ ਜੋ ਵਿਦਿਆਥੀਆਂ ਵਿਚ ਜਾਗਰੂਕਤਾ ਵਧਾਈ ਜਾ ਸਕੇ।
ਇਸ ਦੇ ਨਾਲ ਹੀ ਸਸਟੇਨੇਬਲ ਵੇਸਟ ਮੈਨੇਜਮੈਂਟ ਉੱਤੇ ਐਮ.ਸੀ. ਵਿਭਾਗ ਦੇ ਅਧਿਕਾਰੀ ਨਵਨੀਤ ਸਰਮਾ, ਸਵੱਛ ਭਾਰਤ ਉੱਤੇ ਚੀਫ ਸਨਿਟਰੀ ਇੰਸਪੈਕਟਰ ਜਾਨੂ ਚਲੋਤਰਾ, ਡਾਕਟਰ ਹਾਕਮ ਸਿੰਘ ਨੇ ਫਿਟ ਇੰਡੀਆ ਅਤੇ ਡਾਕਟਰ ਅਸਵਿਨੀ ਨੇ ਬੱਚਿਆਂ ਦੇ ਸਹੀ ਸਮੇਂ ਟੀਕਾਕਰਨ ਬਾਰੇ ਮੰਚ ਤੋਂ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਮੌਕੇ ਇਕ ਪਾਣੀ ਦੀ ਬੱਚਤ ਦਾ ਸੁਨੇਹਾ ਦਿੰਦੀ ਇਕ ਹਸਤਾਖਰ ਮੁਹਿੰਮ ਦਾ ਵੀ ਆਗਾਜ ਕੀਤਾ ਗਿਆ, ਜਿਸ ਤਹਿਤ ਸਾਰੀਆਂ ਉੱਘੀਆਂ ਸਖਸੀਅਤਾਂ ਨੇ ਹਸਤਾਖਰ ਕਰਦਿਆਂ ਪਾਣੀ ਦੀ ਸਾਂਭ ਸੰਭਾਲ ਲਈ ਲੋਕਾਂ ਨੂੰ ਵੀ ਪ੍ਰੇਰਿਆ। ਇਸ ਮੌਕੇ ਮੰਚ ਤੋਂ ਤਕਰੀਬਨ 200 ਕੱਪੜੇ ਦੇ ਥੈਲੇ ਵੀ ਲੋਕਾਂ ਵਿੱਚ ਵੰਡੇ ਗਏ ਅਤੇ ਅਪੀਲ ਕੀਤੀ ਗਈ ਕਿ ਨਿੱਜੀ ਜੀਵਨ ਵਿੱਚ ਪਲਾਸਟਿਕ ਦੇ ਇਸਤੇਮਾਲ ਨੂੰ ਪੂਰੀ ਤਰ•ਾਂ ਨਾਲ ਬੰਦ ਕਰ ਦਿੱਤਾ ਜਾਵੇ। ਇਸਦੇ ਨਾਲ ਹੀ ਮੰਚ ਤੋਂ ਸਾਰੇ ਹੀ ਲੋਕਾਂ ਨੂੰ ਸਵੱਛ ਭਾਰਤ ਦੇ ਨਿਰਮਾਣ ਵਿਚ ਯੋਗਦਾਨ ਦੇਣ ਲਈ ਸੰਹੁ ਚੁਕਾਈ ਗਈ। ਵਿਦਿਆਥੀਆਂ ਅਤੇ ਅਧਿਆਪਕਾਂ ਵੱਲੋਂ ਇਹ ਵਾਅਦਾ ਕੀਤਾ ਗਿਆ ਕਿ ਉਹ ਭਵਿੱਖ ਵਿੱਚ ਨਾ ਸਿਰਫ ਆਪਣਾ ਘਰ ਬਲਕਿ ਪੂਰੇ ਦੇਸ ਨੂੰ ਸਾਫ ਰੱਖਣ ਦਾ ਸੰਕਲਪ ਲੈਂਦੇ ਨੇ। ਬਹਿਰਹਾਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਸਾਬਿਤ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp