ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਬਟਾਲਾ ਵਿਖੇ 27 ਫਰਵਰੀ ਤੋਂ 2 ਮਾਰਚ, 2020 ਤੱਕ : ਤਿ੍ਪਤ ਬਾਜਵਾ
ਕੈਬਨਿਟ ਮੰਤਰੀ ਬਾਜਵਾ ਅਤੇ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਕੀਤਾ ਬਟਾਲਾ ਦੀ ਪੁੱਡਾ ਗਰਾਊਂਡ ਦਾ ਦੌਰਾ
ਬਟਾਲਾ, 24 ਜਨਵਰੀ ( SHARMA ,Nyyar ) – ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵੱਲੋਂ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ, 2020 ਤੋਂ 2 ਮਾਰਚ, 2020 ਤੱਕ ਬਟਾਲਾ ਦੇ ਪੁੱਡਾ ਮੈਦਾਨ ਵਿਖੇ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਦੀ ਪੁੱਡਾ ਗਰਾਊਂਡ ਵਿਖੇ ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ ਅਤੇੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਦੀ ਥਾਂ ਦਾ ਮੁਆਇਨਾ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਮਿਲ ਕੇ ਕਿਸਾਨਾਂ, ਪਸ਼ੂਧਨ ਮਾਲਕਾਂ, ਵੈਟਰਨਰੀਜ, ਪੋਸ਼ਣ ਮਾਹਰ ਅਤੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਸਾਇੰਸ ਤੋਂ ਵੱਖ-ਵੱਖ ਭਾਈਵਾਲਾਂ ਲਈ ਬਟਾਲਾ ਵਿਖੇ ਇਸ ਵਿਸ਼ਾਲ ਸਮਾਰੋਹ ਦੇ 11ਵੇਂ ਅਡੀਸ਼ਨ ਦਾ ਆਯੋਜਨ ਕਰ ਰਹੇ ਹਨ। ਸ. ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਟਾਲਾ ਵਿਖੇ ਹੋਣ ਵਾਲੀ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਨੂੰ ਕਾਮਯਾਬ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਨਾਂ ਕਿਹਾ ਕਿ ਸਮਾਗਮ ਦੌਰਾਨ ਸਾਰਿਆਂ ਲਈ ਵਧੇਰੇ ਉਤਪਾਦਕਤਾ ਅਤੇ ਮੁਨਾਫਾ ਪ੍ਰਾਪਤ ਕਰਨ ਦੇ ਤਰੀਕਿਆਂ ਅਤੇ ਸਾਧਨਾਂ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਇਹ 11ਵੀਂ ਰਾਸਟਰੀ ਪਸੂਧਨ ਚੈਂਪੀਅਨਸਪਿ 2020 ਪੰਜ ਦਿਨਾਂ ਤੱਕ ਚੱਲੇਗੀ। ਇਸ ਵਿੱਚ ਵੱਖ ਵੱਖ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਗਾਵਾਂ, ਮੱਝਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲੇ ਹਨ ਅਤੇ ਨਾਲ ਹੀ ਘੋੜੇ, ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ, ਕੁੱਤੇ, ਪੋਲਟਰੀ ਦੇ ਨਸਲਾਂ ਦੇ ਮੁਕਾਬਲੇ ਕਰਵਾਏ ਜਾਣਗੇ।
ਸ. ਬਾਜਵਾ ਨੇ ਦੱਸਿਆ ਕਿ ਬਟਾਲਾ ਵਿਖੇ ਹੋਣ ਵਾਲੇ ਦੁੱਧ ਚੋਆਈ ਅਤੇ ਨਸਲ ਦੇ ਮੁਕਾਬਲਿਆਂ ਵਿੱਚ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ ਨਾਲ ਹੀ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਨਾਲ ਹੀ ਪੁਰਸਕਾਰ ਜੇਤੂਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵੀ ਸਾਮਲ ਹਨ। ਇਹ ਮੁਕਾਬਲਾ ਮਾਲਕਾਂ ਨੂੰ ਉਨਾਂ ਦੇ ਪਸ਼ੂਆਂ ਦੀ ਦੇਖਭਾਲ ਅਤੇ ਪ੍ਰਬੰਧਨ ਲਈ ਵਿਗਿਆਨਕ ਅਤੇ ਤਕਨੀਕੀ ਜਾਣਨ ਸਬੰਧੀ ਉਤਸਾਹਤ ਕਰੇਗਾ ਤਾਂ ਜੋ ਦੁੱਧ ਦੀ ਪੈਦਾਵਾਰ ਨੂੰ ਵਧਾਇਆ ਜਾ ਸਕੇ ਅਤੇ ਪਸੂਆਂ ਦੀ ਨਸਲ ਵਿੱਚ ਸੁਧਾਰ ਕੀਤਾ ਜਾ ਸਕੇ।
ਸ. ਬਾਜਵਾ ਨੇ ਕਿਹਾ ਕਿ ਰਾਸਟਰੀ ਪਸੂਧਨ ਚੈਂਪੀਅਨਸਪਿ ਅਤੇ ਐਕਸਪੋ 2020 ਦੌਰਾਨ ਤਕਨੀਕੀ ਸੈਸਨ ਕਰਵਾਉਣ ਦੀ ਯੋਜਨਾ ਵੀ ਬਣਾਈ ਗਈ ਹੈ ਜੋ ਐਕਸਪੋ ਦੇ ਨਾਲ-ਨਾਲ ਚੱਲੇਗੀ। ਨਾਮਵਰ ਅਕਾਦਮਿਕ, ਵਿਗਿਆਨੀ, ਨੀਤੀ ਘਾੜੇ ਅਤੇ ਹੋਰ ਮਾਹਰ ਖੇਤੀਬਾੜੀ ਅਤੇ ਪਸੂ ਪਾਲਣ ਦੇ ਖੇਤਰ ਵਿਚ ਨਵੀਨਤਮ ਤਕਨੀਕਾਂ ਨੂੰ ਸਾਂਝਾ ਕਰਨ ਵਾਲੇ ਵੱਖ-ਵੱਖ ਸੈਸਨਾਂ ਨੂੰ ਸੰਬੋਧਿਤ ਕਰਨਗੇ ਜੋ ਕਿਸਾਨਾਂ ਦੀ ਉਤਪਾਦਕਤਾ ਨੂੰ ਵਧਾਉਣ ਵਿਚ ਸਹਾਇਤਾ ਕਰ ਸਕਦੇ ਹਨ। ਮੁੱਖ ਸੈਸਨ ਵੱਖ-ਵੱਖ ਮੁੱਦਿਆਂ ‘ਤੇ ਆਯੋਜਿਤ ਕੀਤੇ ਜਾਣਗੇ ਜਿਨਾਂ ਵਿਚ ਪਹਿਲੇ ਦਿਨ ‘ਵੇਅ ਫਾਰਵਰਡ ਇੰਨ ਪਿਗ ਐਂਡ ਗੋਟ ਫਾਰਮਿੰਗ‘, ਦੂਜੇ ਦਿਨ ‘ ਡੇਅਰੀ ਫਾਰਮਿੰਗ ਦਾ ਭਵਿੱਖ: ਮੱਝ, ਦੇਸੀ ਗਾਂ ਅਤੇ ਵਿਦੇਸ਼ੀ ਪਸੂ, ਉੱਦਮਤਾ ਵਿਕਾਸ ਅਤੇ ਵਿੱਤ ਅਤੇ ਪਸ਼ੂਧਨ ਖੇਤਰ ਵਿਚ ਨਿਵੇਸ਼ ਵਿਸ਼ੇ ’ਤੇ ਸ਼ੈਸ਼ਨ ਕਰਵਾਏ ਜਾਣਗੇ। ਇਸ ਤੋਂ ਇਲਾਵਾ ਤੀਜੇ ਦਿਨ ‘ਕਿਸਾਨਾਂ ਦੀ ਵਧ ਰਹੀ ਆਮਦਨੀ: ਐਫਪੀਓਐਸ ਅਤੇ ਮਾਰਕੀਟਿੰਗ ਦੀ ਭੂਮਿਕਾ, ਐਕੂਆ ਕਲਚਰ ਅਤੇ ਏਕੀਕਿ੍ਰਤ ਖੇਤੀ ਅਤੇ ਕਨਵਰਜੈਂਸ ਇੰਨ ਐਨੀਮਲ ਹਸਬੈਂਡਰੀ ਐਕਸ਼ਟੈਂਸ਼ਨ ਬਾਰੇ ਸੈਸਨ, ਚੌਥੇ ਦਿਨ ‘ਵਨ-ਹੈਲਥ ਐਂਡ ਐਨੀਮਲ ਵੈਲਫੇਅਰ ਅਤੇ ਆਖਰੀ ਦਿਨ ਵਿਦਾਇਗੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਡਾ. ਸਤਬੀਰ ਸਿੰਘ ਬਾਜਵਾ, ਡਾ. ਸੁਰਜੀਤ ਸਿੰਘ ਮੱਕੜ (ਦੋਵੇਂ ਜਾਇੰਟ ਡਾਇਰੈਕਟਰ), ਡਿਪਟੀ ਡਾਇਰੈਕਟਰ ਗੁਰਦਾਸਪੁਰ ਡਾ. ਸ਼ਾਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਸ. ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ ਪਠਾਨਕੋਟ ਡਾ. ਕੁਲ ਭੂਸ਼ਨ, ਡਾ. ਐੱਚ.ਐੱਸ. ਕਾਹਲੋਂ, ਡਾ. ਸਰਬਜੀਤ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ, ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ ਵੀ ਮੌਜੂਦ ਸਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements