ਧਰਤੀ ‘ਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਂਝੇ ਹੰਭਲੇ ਦੀ ਜ਼ਰੂਰਤ : ਸਾਬਕਾ ਜਸਟਿਸ ਜਸਬੀਰ ਸਿੰਘ
-ਕਿਹਾ, ਹਵਾ ਤੇ ਪਾਣੀ ਨੂੰ ਸਾਫ਼ ਰੱਖਣਾ ਮਾਨਵਤਾ ਲਈ ਬਹੁਤ ਜ਼ਰੂਰੀ
-ਐਨ.ਜੀ.ਟੀ. ਦੀ ਕਮੇਟੀ ਨੇ ਕੀਤੀ ਸਾਲਿਡ ਵੇਸਟ ਮੈਨੇਜਮੈਂਟ ਤੇ ਵੱਖ-ਵੱਖ ਵਿਸ਼ਿਆਂ ‘ਤੇ ਅਧਿਕਾਰੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, 27 ਜਨਵਰੀ: (ADESH)
ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਵਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਈ ਗਈ ਨਿਗਰਾਨ ਕਮੇਟੀ ਦੇ ਚੇਅਰਮੈਨ ਸਾਬਕਾ ਜਸਟਿਸ ਜਸਬੀਰ ਸਿੰਘ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਦੇ ਪ੍ਰਬੰਧਨ ਤੇ ਹੋਰ ਵਿਸ਼ਿਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ•ਾਂ ਨਾਲ ਸੇਵਾਮੁਕਤ ਮੁੱਖ ਸਕੱਤਰ ਪੰਜਾਬ ਸ੍ਰੀ ਐਸ.ਸੀ. ਅਗਰਵਾਲ, ਸੰਤ ਬਾਬਾ ਬਲਵੀਰ ਸਿੰਘ ਸੀਂਚੇਵਾਲ, ਐਨ.ਜੀ.ਟੀ. ਕਮੇਟੀ ਦੇ ਟੈਕਨੀਕਲ ਐਕਸਪਰਟ ਡਾ. ਬਾਬੂ ਰਾਮ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੀ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਚੇਅਰਮੈਨ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਸਾਡੀ ਅਗਿਆਨਤਾ ਕਾਰਨ ਹਵਾ, ਪਾਣੀ ਤੇ ਧਰਤੀ ਵਿੱਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਮਿਲਜੁਲ ਕੇ ਸਾਂਝੇ ਯਤਨ ਕਰਨ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਪਾਣੀ ਤੇ ਹਵਾ ਇਸ ਤਰ•ਾਂ ਦੀਆਂ ਚੀਜਾਂ ਹਨ, ਜਿਸ ਨੂੰ ਸਾਫ਼-ਸੁਥਰਾ ਰੱਖਣਾ ਮਾਨਵਤਾ ਦੇ ਹਿੱਤ ਵਿੱਚ ਹੈ। ਉਨ•ਾਂ ਕਿਹਾ ਕਿ ਹਵਾ ਤੇ ਪਾਣੀ ਦੀ ਸ਼ੁੱਧਤਾ ਲਈ ਸਾਨੂੰ ਆਪਣੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਜ਼ਰੂਰਤ ਹੈ। ਇਸ ਦੌਰਾਨ ਉਨ•ਾਂ ਨਗਰ ਨਿਗਮ ਤੋਂ ਇਲਾਵਾ ਜ਼ਿਲ•ੇ ਦੀਆਂ ਸਾਰੀਆਂ ਨਗਰ ਪ੍ਰੀਸ਼ਦਾਂ ਨੂੰ ਡੋਰ ਟੂ ਡੋਰ ਕੂੜਾ ਇਕੱਠਾ ਕਰਨ ਅਤੇ ਉਸ ਦੀ ਸੈਗ੍ਰੀਗੇਸ਼ਨ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ•ਾਂ ਹਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤ ਅਨੁਸਾਰ ਨਿਸ਼ਚਿਤ ਸਮੇਂ ਵਿੱਚ ਪੂਰੇ ਜ਼ਿਲ•ੇ ਵਿੱਚ ਨਗਰ ਨਿਗਮ ਤੇ ਨਗਰ ਪ੍ਰੀਸ਼ਦ 100 ਫੀਸਦੀ ਡੋਰ ਟੂ ਡੋਰ ਕੂੜਾ ਇਕੱਤਰ ਕਰਨ ਅਤੇ ਇਸ ਦੀ ਸੈਗ੍ਰੀਗੇਸ਼ਨ ਨੂੰ ਯਕੀਨੀ ਬਣਾਵੇ।
ਚੇਅਰਮੈਨ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਅਸੀਂ ਠੋਸ ਕੂੜੇ ਨਾਲ ਖਾਦ ਬਣਾ ਕੇ ਸਾਫ਼ ਪਾਣੀ ਨੂੰ ਸਿੰਚਾਈ ਲਈ ਪ੍ਰਯੋਗ ਕਰਕੇ ਆਪਣੀ ਸਮੱਸਿਆ ਦਾ ਆਪਣੇ ਪੱਧਰ ‘ਤੇ ਹੱਲ ਕਰ ਸਕਦੇ ਹਨ। ਉਨ•ਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਵਿਭਾਗ ਆਪਣੇ ਪੱਧਰ ‘ਤੇ ਅਹਿਮ ਯਤਨ ਕਰ ਸਕਦੇ ਹਨ, ਜਿਸ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਬੰਧੀ ਹਰ ਤਰ•ਾਂ ਦੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਸ਼ੁੱਧ ਵਾਤਾਵਰਣ ਨੂੰ ਆਉਣ ਵਾਲੀਆਂ ਪੀੜ•ੀ ਲਈ ਸੰਭਾਲ ਕੇ ਰੱਖਿਆ ਜਾ ਸਕੇ।
ਇਸ ਦੌਰਾਨ ਉਨ•ਾਂ ਸਿੰਗਲ ਯੂਜ ਪਲਾਸਿਟਕ ਦਾ ਪ੍ਰਯੋਗ ਨਾ ਕਰਨ, ਕੂੜੇ ਦੇ ਡੰਪ, ਕੂੜਾ ਉਠਾਉਣ ਵਾਲੇ ਵਾਹਨ ਤੇ ਨਿਗਰਾਨੀ ਲਈ ਉਸ ‘ਤੇ ਲਗਾਏ ਗਏ ਜੀ.ਪੀ.ਐਸ. ਸਿਸਟਮ, ਜਨਤਕ ਸਥਾਨਾਂ ਦੀ ਸਫ਼ਾਈ, ਪੋਲੀਥੀਨ ਦਾ ਪ੍ਰਯੋਗ ਨਾ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ•ਾਂ ਬਾਇਓ ਮੈਡੀਕਲ ਵੇਸਟ ਸਬੰਧੀ ਹਸਪਤਾਲਾਂ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਸਮੇਂ-ਸਮੇਂ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੰਤ ਵਿੱਚ ਐਨ.ਜੀ.ਟੀ. ਕਮੇਟੀ ਦੇ ਸਾਰੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਨਿਸ਼ਚਿਤ ਸਮੇਂ ਵਿੱਚ ਪਾਲਣ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਪਹਿਲਾਂ ਹੀ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਨੂੰ ਪੋਲੀਥੀਨ ਬੈਗ ਫਰੀ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਜ਼ਿਲ•ੇ ਵਿੱਚ ਵੀ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੇਅਰ ਸ੍ਰੀ ਸ਼ਿਵ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਬੀਰ ਰਾਜ ਸਿੰਘ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ, ਡਾ. ਪੂਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp