-ਕੈਬਨਿਟ ਮੰਤਰੀ ਨੇ ਵਾਰਡ ਨੰਬਰ 29 ‘ਚ ਸੜਕ ਨਿਰਮਾਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 27 ਜਨਵਰੀ : (ADESH)
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀ ਹਰ ਛੋਟੀ ਤੇ ਵੱਡੀ ਸਮੱਸਿਆ ਦਾ ਸਮਾਂ ਬੱਧ ਵਿੱਚ ਹੱਲ ਕੀਤਾ ਜਾਵੇਗਾ। ਇਹ ਵਿਚਾਰ ਉਨ•ਾਂ ਅੱਜ ਵਾਰਡ ਨੰ: 29 ਦੇ ਉਪਲ ਹਸਪਤਾਲ ਦੀ ਬੈਕ ਸਾਈਡ ਸੜਕ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਪ੍ਰਗਟ ਕੀਤੇ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਇਸ ਦੌਰਾਨ ਸੰਬੋਧਨ ਕਰਦਿਆ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਦੇ ਨਿਰਮਾਣ ਦੇ ਕੰਮਾਂ ਵਿੱਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ•ਾਂ ਕਿਹਾ ਕਿ ਸੜਕ ਨਿਰਮਾਣ ਦੇ ਕੰਮ ਵਿੱਚ ਕਿਸੇ ਤਰ•ਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ•ਾਂ ਖੁਦ ਸੜਕ ਨਿਰਮਾਣ ਵਿੱਚ ਪ੍ਰਯੋਗ ਹੋਣ ਵਾਲੀ ਸਮੱਗਰੀ ਦੀ ਮਾਤਰਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ•ਾਂ ਕਿਹਾ ਕਿ ਸੜਕ ਨਿਰਮਾਣ ਦੇ ਕੰਮ ਵਿੱਚ ਕਿਸੇ ਤਰ•ਾਂ ਦੀ ਲਾਪ੍ਰਵਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ੍ਰੀ ਰਾਕੇਸ਼ ਮਰਵਾਹਾ, ਸ੍ਰੀ ਗੁਰਦੀਪ ਕਟੋਚ, ਸ੍ਰੀ ਗੁਲਸ਼ਨ ਰਾਏ ਅਰੋੜਾ, ਸ੍ਰੀ ਹਰੀਸ਼ ਆਨੰਦ, ਸ੍ਰੀ ਰਜਿੰਦਰ ਸਿੰਘ ਪਰਮਾਰ, ਸ੍ਰੀ ਸ਼ਿਵਦੇਵ ਸਿੰਘ ਬਾਜਵਾ, ਸ੍ਰੀ ਅਜਵਿੰਦਰ ਸਿੰਘ, ਸ੍ਰੀ ਜਸਵੰਤ ਸਿੰਘ, ਸ੍ਰੀ ਜਸਕਿਰਤ ਕਲਸੀ, ਸ੍ਰੀ ਹਰਜਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਰਮਨੀਤ ਸਿੰਘ, ਸ੍ਰੀਮਤੀ ਦਲਜਿੰਦਰ ਕੌਰ, ਸ੍ਰੀਮਤੀ ਨਰਿੰਦਰ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp