ਬਟਾਲਾ, 27 ਜਨਵਰੀ ( SHARMA, NYYAR )- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਪੰਜਾਬ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ। ਪੰਜਾਬ ਸਰਕਾਰ ਵਲੋਂ ਆਪਣੇ ਨਿਵਾਸੀਆਂ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਗਈਆਂ ਹਨ ਜਿਨ੍ਹਾਂ ਦੀ ਬਦੌਲਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਸਹੂਲਤ ਮਿਲੀ ਹੈ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਵਿਚ ਆਸ਼ੀਰਵਾਦ ਸਕੀਮ ਰਾਹੀਂ ਡੇਢ ਲੱਖ ਤੋਂ ਜ਼ਿਆਦਾ ਲੜਕੀਆਂ ਦੇ ਵਿਆਹ ਮੌਕੇ 302 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਦਾ 2.2 ਕਰੋੜ ਰੁਪਏ ਨਾਲ ਮੁਫਤ ਸਿਹਤ ਬੀਮਾ ਕਰਵਾਇਆ ਗਿਆ ਹੈ।
ਚੇਅਰਮੈਨ ਸ. ਬਾਜਵਾ ਨੇ ਕਿਹਾ ਕਿ ਹਰੇ-ਭਰੇ ਪੰਜਾਬ ਲਈ ਹੁਣ ਤੱਕ 76 ਲੱਖ ਬੂਟੇ ਲਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅਪ੍ਰੈਲ 2017 ਤੋਂ ਬਾਅਦ ਸੂਬੇ ਦੇ ਹਰਿਆਲੀ ਖੇਤਰ ਵਿਚ ਇਕ ਹਜ਼ਾਰ 363 ਹੈਕਟੇਅਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ 23.90 ਲੱਖ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 11 ਲੱਖ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਚੇਅਰਮੈਨ ਸ. ਰਵੀਨੰਦਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਅਧੀਨ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 5 ਲੱਖ 83 ਹਜ਼ਾਰ ਕਿਸਾਨਾਂ ਦਾ 4 ਹਜ਼ਾਰ 736 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਇਹ ਸਕੀਮ ਅੱਗੋਂ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਅਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements