-ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੀਤਾ ਯਾਦ
—ਵੱਖ ਵੱਖ ਜ਼ਿਲ•ਾ ਅਧਿਕਾਰੀਆਂ ਨੇ ਰਾਸ਼ਟਰ ਪਿਤਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ
ਪਠਾਨਕੋਟ, 30 ਜਨਵਰੀ ( RAJINDER RAJAN BUREAU CHIEF )
ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ•ਾ ਪ੍ਰਸ਼ਾਸ਼ਨ ਪਠਾਨਕੋਟ ਵੱਲੋਂ ਉਨਾਂ ਨੂੰ ਉਚੇਚੇ ਤੌਰ ‘ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨਾਂ ਨੂੰ ਆਪਣੇ ਚੇਤਿਆਂ ਵਿਚ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਕੂਰਬਾਨ ਕਰਨ ਵਾਲੇ ਸੂਰਬੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ•ਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।
ਇਸ ਮੌਕੇ ਸਰਵਸ੍ਰੀ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਮਨੋਜ ਕੁਮਾਰ ਐਸ.ਪੀ. ਪਠਾਨਕੋਟ, ਲਲਿਤ ਕੁਮਾਰ ਡੀ.ਐਸ.ਪੀ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp