ਪਠਾਨਕੋਟ ( RAJINDER RAJAN BUREAU )
ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ•ਾ ਅਤ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਦੱਸਿਆ ਗਿਆ ਕਿ 8 ਫਰਵਰੀ 2020 ਨੂੰ ਜਿਲ•ਾ ਕਚਹਿਰੀਆਂ ਪਠਾਨਕੋਟ ਦੀਆ ਸਾਰੀਆ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵੱਧ ਸਕੇ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।ਉਨ•ਾਂ ਦੱਸਿਆ ਕਿ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਮ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ । ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ•ਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ । ਉਨ•ਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ ।
ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ । ਉਨ•ਾਂ ਦੱਸਿਆ ਕਿ ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ । ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦੇ ਫੈਸਲੇ ਅੰਤਿਮ ਹੁੰਦੇ ਹਨ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp