ਪਠਾਨਕੋਟ, (RAJINDER RAJAN BUREAU)–ਅੱਜ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ ਸ. ਗੁਰਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਸਬਜੀ ਮੰਡੀ ਪਠਾਨਕੋਟ ਵਿੱਚ ਮੰਡੀ ਦੀ ਕੀਤੀ ਜਾ ਰਹੀ ਕਾਇਆ ਕਲਪ ਦੀ ਮੋਜੂਦਾ ਸਥਿਤੀ ਦੇਖਣ ਲਈ ਅਤੇ ਕਾਲੀ ਮਾਤਾ ਮੰਦਿਰ ਨਜਦੀਕ ਪੁਰਾਣੇ ਲੋਕ ਨਿਰਮਾਣ ਵਿਭਾਗ ਦੇ ਦਫਤਰ ਦਾ ਵੀ ਦੋਰਾ ਕੀਤਾ। ਇਸ ਮੋਕੇ ਤੇ ਉਨ•ਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਜਿਨ•ਾਂ ਵਿੱਚ ਸਰਵਸ੍ਰੀ ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਵਿਧਾਇਕ ਹਲਕਾ ਪਠਾਨਕੋਟ ਸ੍ਰੀ ਅਮਿਤ ਵਿੱਜ ਨੇ ਦੱਸਿਆ ਕਿ ਪਠਾਨਕੋਟ ਵਿੱਚ ਮੰਡੀ ਦੀ ਬਹੁਤ ਹੀ ਤਰਸਯੋਗ ਹਾਲਤ ਸੀ ਜਿਸ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜ ਜਾਰੀ ਹਨ ਅਤੇ ਜਲਦੀ ਹੀ ਇੱਕ ਸਾਫ ਸੁਥਰੀ ਮੰਡੀ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ ਜਿਸ ਵਿੱਚ ਹਰੇਕ ਸੁਵਿਧਾ ਦਿੱਤੀ ਜਾਵੇਗੀ।
ਇਸ ਮੋਕੇ ਤੇ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਮੰਡੀ ਵਿੱਚ ਬਣਾਈ ਜਾ ਰਹੀ ਸੜਕ ਵਿੱਚ ਵਿਸ਼ੇਸ ਧਿਆਨ ਰੱਖਿਆ ਜਾਵੇਗਾ ਕਿ ਸਟਰੀਟ ਲਾਈਟ ਸੜਕਾਂ ਦੇ ਬਾਹਰੀ ਕਿਨਾਰਿਆਂ ਤੇ ਲਗਾਈਆਂ ਜਾਣ। ਇਸ ਤੋਂ ਬਾਅਦ ਉਨ•ਾਂ ਵੱਲੋਂ ਕਾਲੀ ਮਾਤਾ ਮੰਦਿਰ ਨਜਦੀਕ ਸਥਿਤ ਲੋਕ ਨਿਰਮਾਣ ਵਿਭਾਗ ਦੇ ਪੁਰਾਣੇ ਦਫਤਰ ਦਾ ਵੀ ਦੋਰਾ ਕੀਤਾ ਗਿਆ , ਜਿਸ ਦੋਰਾਨ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਇਸ ਸਥਾਨ ਤੇ ਲੋਕਾਂ ਦੀ ਸੁਵਿਧਾ ਦੇ ਲਈ ਪਾਰਕ ਬਣਾਏ ਜਾਣ ਦੀ ਯੋਜਨਾ ਤਿਆਰ ਕੀਤੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp