CHANDIGARH (HARDEV SINGH MAAN) ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੀਆਂ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ 54 ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ 54 ਪੋਲਿੰਗ ਸਟੇਸ਼ਨਾਂ ‘ਤੇ 21 ਸਤੰਬਰ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਜਾਣਕਾਰੀ ਮੁਤਾਬਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲੇ ‘ਚ 10, ਮੋਗਾ ‘ਚ 1, ਫਾਜ਼ਿਲਕਾ ‘ਚ 1, ਪਟਿਆਲਾ ‘ਚ 2, ਫਰੀਦਕੋਟ ‘ਚ 1, ਬਠਿੰਡਾ ‘ਚ 1, ਲੁਧਿਆਣਾ 2 ਅਤੇ ਸ੍ਰੀ ਮੁਕਤਸਰ ਸਾਹਿਬ ਦੇ 36 ਬੂਥ ਹਨ। ਲੁਧਿਆਣਾ ਜ਼ਿਲੇ ਦੇ ਢੋਲਣਵਾਲ ਦੇ ਬੂਥ ਨੰ 222 ਅਤੇ 223 ‘ਤੇ ਵੀ ਵੋਟਿੰਗ ਹੋਵੇਗੀ।।
EDITOR
CANADIAN DOABA TIMES
Email: editor@doabatimes.com
Mob:. 98146-40032 whtsapp