ਵਿਧਾਇਕ ਲਾਡੀ ਨੇ ਪਿੰਡ ਹਰਦਾਨ ਤੋਂ ਸਸਤਾ ਅਨਾਜ ਵੰਡਣ ਦੀ ਕੀਤੀ ਸ਼ੁਰੂਆਤ
ਬਟਾਲਾ, 4 ਫਰਵਰੀ (SHARMA,NYYAR) ਪੰਜਾਬ ਸਰਕਾਰ ਵਲੋਂ ਹਰ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਸਸਤੇ ਅਨਾਜ ਦੀ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਹ ਸਹੂਲਤ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਭ ਲੋੜਵੰਦਾਂ ਲਈ ਲਾਗੂ ਕੀਤੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਅੱਜ ਹਲਕੇ ਦੇ ਪਿੰਡ ਹਰਦਾਨ ਤੋਂ ਸਮਾਰਟ ਕਾਰਡਾਂ ਰਾਹੀਂ ਸਸਤਾ ਅਨਾਜ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮਾਜ ਦੇ ਕਮਜੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੰਮ ਕਰ ਰਹੀ ਹੈ ਅਤੇ ਸਸਤਾ ਅਨਾਜ ਦੇਣਾ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਰਾਜ ਸਰਕਾਰ ਨੇ ਹਰ ਲੋੜਵੰਦ ਪਰਿਵਾਰ ਦਾ ਸਮਾਰਟ ਕਾਰਡ ਬਣਾ ਕੇ ਉਸ ਨੂੰ ਸਸਤੇ ਅਨਾਜ ਦੀ ਯੋਜਨਾ ਹੇਠ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਆਟਾ-ਦਾਲ ਸਕੀਮ ਵਿੱਚ ਬਹੁਤ ਬੇਨਿਯਮੀਆਂ ਹੋਈਆਂ ਸਨ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਵਲੋਂ ਠੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਅਨਾਜ ਵੰਡਣ ਦੀ ਪ੍ਰੀਕ੍ਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਅਨਾਜ ਲੈਣ ਵਾਲੇ ਪਰਿਵਾਰ ਦੇ ਮੈਂਬਰ ਦੀ ਪਹਿਲਾਂ ਬਾਇਓ-ਮੈਟ੍ਰਿਕ ਪਛਾਣ ਕੀਤੀ ਜਾਂਦੀ ਹੈ ਅਤੇ ਫਿਰ ਉਸਨੂੰ ਤੋਲ ਕੇ ਅਨਾਜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਹਰਦਾਨ ਤੋਂ ਨਵੇਂ ਸਮਾਰਟ ਕਾਰਡਾਂ ਰਾਹੀਂ ਅਨਾਜ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਹਲਕੇ ਦੇ ਹਰ ਪਿੰਡ ਦੇ ਲਾਭਪਾਤਰੀ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸਸਤਾ ਅਨਾਜ ਸਕੀਮ ਨੂੰ ਦੁਬਾਰਾ ਸਰਵੇ ਕਰਕੇ ਲਾਗੂ ਕੀਤਾ ਗਿਆ ਹੈ ਤਾਂ ਜੋ ਇੱਕ ਵੀ ਲੋੜਵੰਦ ਪਰਿਵਾਰ ਇਸਤੋਂ ਵਾਂਝਾ ਨਾ ਰਹੇ। ਉਨ੍ਹਾਂ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਪਿੰਡ ਵਿੱਚ ਆਪਣੀ ਨਿਗਰਾਨੀ ਹੇਠ ਅਨਾਜ ਦੀ ਵੰਡ ਕਰਵਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਨਾਜ ਲੈਂਦੇ ਸਮੇਂ ਉਸਦੇ ਨਾਪ-ਤੋਲ ਦਾ ਪੂਰਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਜ ਸਰਕਾਰ ਦੀ ਇਸ ਯੋਜਨਾ ਨੂੰ ਹਰ ਲੋੜਵੰਦ ਤੱਕ ਪਹੁੰਚਾਣ ਲਈ ਵਚਨਬੱਧ ਹੈ।
ਇਸ ਮੌਕੇ ਪਿੰਡ ਹਰਦਾਨ ਦੇ ਲਾਭਪਾਤਰੀਆਂ ਨੂੰ ਵਿਧਾਇਕ ਬਲਵਿੰਦਰ ਸਿੰਘ ਲਾਡੀ, ਏ.ਡੀ.ਸੀ. ਜਤਿੰਜਦਰਪਾਲ ਸਿੰਘ ਸੰਧੂ, ਡੀ.ਐੱਫ਼.ਐੱਸ.ਓ. ਮੈਡਮ ਸੰਯੋਗਤਾ, ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ, ਸ. ਗੁਰਦੀਪ ਸਿੰਘ ਬਾਜਵਾ ਸਰਪੰਚ ਪਿੰਡ ਹਰਦਾਨ, ਵਾਈਸ ਚੇਅਰਮੈਨ ਮਾਰਕਿਟ ਕਮੇਟੀ ਅੰਗਰੇਜ਼ ਸਿੰਘ ਵਿੱਠਵਾਂ ਅਤੇ ਪਰਮਜੀਤ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਸਸਤੇ ਅਨਾਜ ਦੀ ਵੰਡ ਕੀਤੀ ਗਈ।
ਇਸ ਮੌਕੇ ਐੱਸ.ਪੀ. ਓਪਰੇਸ਼ਨ ਵਰਿੰਦਰਪ੍ਰੀਤ ਸਿੰਘ, ਡੀ.ਐੱਸ.ਪੀ. ਸੰਜੀਵ ਕੁਮਾਰ, ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਬਾਜਵਾ, ਏ.ਐੱਫ.ਐੱਸ.ਓ. ਵਿਸ਼ਵਾ ਮਿੱਤਰ, ਫੂਡ ਇੰਸਪੈਕਟਰ ਸ਼ਹਿਤਾਜ ਸਿੰਘ, ਸਰਪੰਚ ਸਿਕੰਦਰ ਸਿੰਘ ਕਰਨਾਮਾ, ਸਰਪੰਚ ਕੁਲਦੀਪ ਮੀਰਪੁਰ, ਵਰਿੰਦਰਜੀਤ ਸਿੰਘ ਅੰਮੋਨੰਗਲ, ਪੰਚ ਹਰਜਿੰਦਰ ਸਿੰਘ, ਪੰਚ ਤਰਸੇਮ ਸਿੰਘ ਬੱਬੂ, ਪੰਚ ਅਮਰੀਕ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਜਗਮੋਹਨ ਸਿੰਘ, ਨੰਬਰਦਾਰ ਗੁਲਜ਼ਾਰ ਸਿੰਘ, ਪੀ.ਏ. ਰਾਜਦੇਵ ਸਿੰਘ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements