-ਨੈਸ਼ਨਲ ਡੀ-ਵਾਰਮਿੰਗ ਡੇਅ 10 ਨੂੰ, ਤਿਆਰੀਆਂ ਮੁਕੰਮਲ
– ਕਿਹਾ, ਪੇਟ ਦੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲਣ ਨਾਲ ਬੱਚੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਹੁੰਦੇ ਨੇ ਤੰਦਰੁਸਤ
ਹੁਸ਼ਿਆਰਪੁਰ, 5 ਫਰਵਰੀ : (ADESH)
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 10 ਫਰਵਰੀ ਨੂੰ ਨੈਸ਼ਨਲ ਡੀ-ਵਾਰਮਿੰਗ ਡੇਅ (ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮਨਾਇਆ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ•ਾਂ ਕਿਹਾ ਕਿ ਇਸ ਦਿਨ ਜ਼ਿਲ•ੇ ਦੇ ਕਰੀਬ 388521 ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੈਂਡਾਜੋਲ ਗੋਲੀ ਖੁਆਈ ਜਾਵੇਗੀ। ਉਨ•ਾਂ ਕਿਹਾ ਕਿ ਖਾਲੀ ਪੇਟ ਅਤੇ ਬਿਮਾਰ ਬੱਚਿਆਂ ਨੂੰ ਇਹ ਗੋਲੀ ਨਾ ਖੁਆਈ ਜਾਵੇ, ਪਰ ਤੰਦਰੁਸਤ ਬੱਚਿਆਂ ਨੂੰ ਇਹ ਗੋਲੀ ਖੁਆਉਣਾ ਬਹੁਤ ਜ਼ਰੂਰੀ ਹੈ। ਉਨ•ਾਂ ਦੱਸਿਆ ਕਿ ਇਸ ਗੋਲੀ ਦਾ ਕੋਈ ਵੀ ਮਾੜਾ ਪ੍ਰਭਾਵ ਨਹੀਂ ਅਤੇ ਇਹ ਪੂਰੀ ਤਰ•ਾਂ ਨਾਲ ਬੱਚਿਆਂ ਅਤੇ ਵੱਡਿਆਂ ਲਈ ਸੁਰੱਖਿਅਤ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਲਬੈਂਡਾਜੋਲ ਨਾਲ ਜਿਥੇ ਬੱਚਿਆਂ ਨੂੰ ਪੇਟ ਦੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ, ਉਥੇ ਉਨ•ਾਂ ਦਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਪੜ•ਾਈ ਵਿੱਚ ਵੀ ਮਨ ਲੱਗਦਾ ਹੈ। ਉਨ•ਾਂ ਦੱਸਿਆ ਕਿ 1 ਤੋਂ 19 ਸਾਲ ਦੇ ਬੱਚੇ ਹੀ ਪੇਟ ਦੇ ਕੀੜਿਆਂ ਦੀ ਬਿਮਾਰੀ ਦੇ ਜ਼ਿਆਦਾ ਸ਼ਿਕਾਰ ਹੁੰਦੇ ਹਨ। ਇਸ ਬਿਮਾਰੀ ਤੋਂ ਪੀੜਤ ਬੱਚਿਆਂ ਨੂੰ ਭੁੱਖ ਨਾ ਲੱਗਣਾ, ਕੁਪੋਸ਼ਣ ਤੇ ਖੂਨ ਦੀ ਕਮੀ, ਸੰਪੂਰਨ ਮਾਨਸਿਕ ਤੇ ਸਰੀਰਕ ਵਿਕਾਸ ਵਿੱਚ ਰੁਕਾਵਟ, ਖੂਨ ਦੀ ਕਮੀ ਕਾਰਨ ਥਕਾਵਟ ਰਹਿਣੀ, ਪੜ•ਾਈ ਵਿੱਚ ਮਨ ਨਾ ਲੱਗਣਾ ਆਦਿ ਕਮੀਆਂ ਨਾਲ ਜੂਝਣਾ ਪੈਂਦਾ ਹੈ। ਉਨ•ਾਂ ਦੱਸਿਆ ਕਿ ਇਹ ਦਵਾਈ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਹੀ ਬੱਚਿਆ ਨੂੰ ਦਿੱਤੀ ਜਾਵੇ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇਅ ‘ਤੇ ਵਿਸ਼ੇਸ਼ ਰਿਸਪੌਂਸ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਅਤੇ ਐਮਰਜੈਂਸੀ ਇਲਾਜ ਲਈ ਫੋਨ ਨੰਬਰ 104 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ਾ ਹੁਸ਼ਿਆਰਪੁਰ ਦੇ 1726 ਸਰਕਾਰੀ, 41 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, 511 ਪ੍ਰਾਈਵੇਟ ਸਕੂਲਾਂ ਅਤੇ 1915 ਆਂਗਣਵਾੜੀ ਕੇਂਦਰਾਂ ਵਿੱਚ ਪੜ• ਰਹੇ 1 ਤੋਂ 19 ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਗੋਲੀਆਂ ਖੁਆਈਆਂ ਜਾਣਗੀਆਂ। ਇਸ ਤੋਂ ਇਲਾਵਾ 97 ਆਈਲੈਟਸ, ਕੋਚਿੰਗ ਅਤੇ ਇੰਟਰ ਕਾਲਜ ਨਰਸਿੰਗ ਸਕੂਲਾਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨ•ਾਂ ਸਕੂਲੀ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਗੋਲੀਆਂ ਆਪਣੀ ਨਿਗਰਾਨੀ ਵਿੱਚ ਹੀ ਖੁਆਈਆਂ ਜਾਣ। ਉਨ•ਾਂ ਦੱਸਿਆ ਕਿ ਇਹ ਗੋਲੀਆਂ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਮੁਫ਼ਤ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।
ਜ਼ਿਲ•ਾ ਟੀਕਾਕਰਨ ਅਫ਼ਸਰ ਡਾ. ਜੀ.ਐਸ. ਕਪੂਰ ਨੇ ਦੱਸਿਆ ਕਿ ਐਲਬੈਂਡਾਜੋਲ ਗੋਲੀ ਦੁਪਹਿਰ ਦੇ ਖਾਣਾ ਖਾਣ ਤੋਂ ਬਾਅਦ 1 ਤੋਂ 2 ਸਾਲ ਦੇ ਬੱਚਿਆਂ ਨੂੰ 5 ਐਮ.ਐਲ ਸਿਰਪ, 2 ਤੋਂ 5 ਸਾਲ ਵਾਲੇ ਨੂੰ ਅੱਧੀ ਗੋਲੀ ਅਤੇ 6 ਤੋਂ 19 ਸਾਲ ਵਾਲੇ ਬੱਚੇ ਨੂੰ ਪੂਰੀ ਗੋਲੀ ਖੁਆਈ ਜਾਵੇਗੀ। ਉਨ•ਾਂ ਦੱਸਿਆ ਕਿ ਜੇਕਰ ਕੋਈ ਵੀ ਬੱਚਾ ਨੈਸ਼ਨਲ ਡੀ-ਵਾਰਮਿੰਗ ਡੇਅ ‘ਤੇ ਦਵਾਈ ਲੈਣ ਤੋਂ ਵਾਂਝਾ ਰਹਿ ਜਾਂਦਾ ਹੈ, ਤਾਂ 17 ਫਰਵਰੀ ਨੂੰ ਮੋਪ-ਅਪ ਦਿਵਸ ‘ਤੇ ਦੁਬਾਰਾ ਗੋਲੀ ਖੁਆਈ ਜਾਵੇਗੀ। ਉਨ•ਾਂ ਦੱਸਿਆ ਕਿ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਨਹੁੰ ਸਾਫ ਤੇ ਛੋਟੇ ਰੱਖਣੇ, ਖਾਣ-ਪੀਣ ਦੇ ਸਾਮਾਨ ਨੂੰ ਢੱਕ ਕੇ ਰੱਖਣਾ, ਆਸ-ਪਾਸ ਦੀ ਸਫਾਈ ਰੱਖਣੀ, ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਸਾਬਣ ਨਾਲ ਧੋਣੇ, ਫਲਾਂ ਅਤੇ ਸਬਜ਼ੀਆਂ ਨੂੰ ਸਾਫ ਪਾਣੀ ਵਿੱਚ ਧੋਣਾ, ਖੁੱਲ•ੇ ਥਾਵਾਂ ਦੀ ਬਜਾਏ ਹਮੇਸ਼ਾ ਪਖਾਨੇ ਦੀ ਵਰਤੋਂ ਕਰਨੀ ਆਦਿ ਸਾਵਧਾਨੀਆਂ ਵਰਤਣੀਆਂ ਵੀ ਬਹੁਤ ਜ਼ਰੂਰੀ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp