ਹੁਸ਼ਿਆਰਪੁਰ, 5 ਫਰਵਰੀ : (ADESH)
ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਫਰਵਰੀ 2020 ਨੂੰ ਜ਼ਿਲ•ਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ. ਕੇਸ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਰੈਵੀਨਿਊ ਕੇਸ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਿਲੀ ਮੈਟਰ, ਲੇਬਰ ਮੈਟਰ, ਬੈਂਕ ਕੇਸ, ਟੈਲੀਕਾਮ ਕੰਪਨੀਆਂ ਸਬੰਧੀ ਅਤੇ ਹੋਰ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ। ਇਸ ਲੋਕ ਅਦਾਲਤ ਵਿੱਚ ਕਚਿਹਰੀਆਂ ਵਿੱਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਹੀ ਨਿਪਟਾਰੇ ਲਈ ਰਖਵਾਏ ਜਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ•ਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ ਲਗਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿੱਚ 10, ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ•ਸ਼ੰਕਰ ਵਿਖੇ 7 ਬੈਂਚਾਂ ਦਾ ਗਠਨ ਕੀਤਾ ਗਿਆ ਹੈ, ਜ਼ਿਨ•ਾਂ ਵਿੱਚ 850 ਦੇ ਕਰੀਬ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ ਅਤੇ ਇਨ•ਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਖਿਲਾਫ ਕਿਤੇ ਵੀ ਕੋਈ ਵੀ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ। ਉਨ•ਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp