ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਗਠਨ
ਹੁਸ਼ਿਆਰਪੁਰ, 5 ਫਰਵਰੀ ( ADESH) ਸੂਬੇ ਦੀਆਂ ਦੋ ਸੰਘਰਸ਼ਸ਼ੀਲ ਮੁਲਾਜ਼ਮ ਫੈਡਰੇਸ਼ਨਾਂ ਅਤੇ ਆਜ਼ਾਦ ਜੱਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਮੋੜਾ ਦੇਣ ਲਈ “ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਅਨਰਜ਼ ਸੰਘਰਸ਼ ਕਮੇਟੀ” ਦਾ ਗਠਨ ਕਰਕੇ ਕੀਤੀ ਗਈ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਸੰਘਰਸ਼ਾਂ ਦੀ ਸਫਲਤਾ ਲਈ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਗਠਨ ਕਰਨ ਲਈ ਨਹਿਰ ਕਲੋਨੀ ਹੁਸ਼ਿਆਰਪੁਰ ਵਿਖੇ ਇੱਕ ਮੀਟਿੰਗ ਕੀਤੀ ਗਈ। ਮੁਲਾਜ਼ਮ ਆਗੂ ਰਾਮ ਪ੍ਰਸ਼ਾਦ ਢੀਮਰੇ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਦੌਰਾਨ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਵਲੋਂ ਜਲੰਧਰ ਵਿਖੇ ਹੋਈ ਸੂਬਾਈ ਕਨਵੈਨਸ਼ਨ ਦੀ ਰਿਪੋਟਟਿੰਗ ਕੀਤੀ ਗਈ ਅਤੇ ਐਲਾਨੇ ਗਏ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ।
ਸੰਘਰਸ਼ਾਂ ਨੂੰ ਨੇਪਰੇ ਚਾੜ੍ਹਨ ਦੀ ਰੂਪ-ਰੇਖਾ ਉਲੀਕਣ ਲਈ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿੱਚ ਪ.ਸ.ਸ.ਫ. (1406, 22-ਬੀ) ਵਲੋਂ ਰਾਮਜੀਦਾਸ ਚੌਹਾਨ ਨੂੰ ਕਨਵੀਨਰ ਅਤੇ ਇੰਦਰਜੀਤ ਵਿਰਦੀ, ਮੱਖਣ ਸਿੰਘ ਵਾਹਿਦਪੁਰੀ, ਸੁਨੀਲ ਸ਼ਰਮਾ, ਪਵਨ ਕੁਮਾਰ ਨੂੰ ਮੈਂਬਰ ਚੁਣਿਆ ਗਿਆ, ਪ.ਸ.ਸ.ਫ. (ਸੱਜਣ) ਵਲੋਂ ਰਾਮ ਪ੍ਰਸ਼ਾਦ ਢੀਮਰੇ ਨੂੰ ਕਨਵੀਨਰ ਅਤੇ ਨਿਤਿਨ ਮਹਿਰਾ, ਜੀਵਨ ਰਾਮ, ਲਖਵਿੰਦਰ ਸਿੰਘ, ਨਿਰਮਲ ਕੁਮਾਰ ਨੂੰ ਮੈਂਬਰ ਚੁਣਿਆ ਗਿਆ, ਪੰਜਾਬ ਪੈਂਸ਼ਨਰਜ਼ ਯੂਨੀਅਨ ਵਲੋਂ ਮੋਹਣ ਸਿੰਘ ਮਰਵਾਹਾ, ਓਂਕਾਰ ਸਿੰਘ, ਪੰਜਾਬ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਕੁਲਵਰਨ ਸਿੰਘ ਅਤੇ ਕਿਰਪਾਲ ਸਿੰਘ ਨੂੰ ਮੈਂਬਰ ਚੁਣਿਆ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੂਬਾਈ ਫੈਸਲੇ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਹੀ ਵਿਧਾਇਕਾਂ ਨੂੰ ਮਾਸ-ਡੈਪੂਟੇਸ਼ਨਾਂ ਰਾਹੀਂ ਮੰਗ ਪੱਤਰ ਸੌਂਪੇ ਜਾਣਗੇ ਅਤੇ ਵਿਧਾਨ ਸਭਾ ਦੇ ਬੱਜਟ ਸੇਸ਼ਨ ਦੌਰਾਨ ਵਿਧਾਨ ਸਭਾ ਅੰਦਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਆਵਾਜ਼ ਉਠਾਉਣ ਦੀ ਅਪੀਲ ਕੀਤੀ ਜਾਵੇਗੀ।ਮਿਤੀ 24 ਫਰਵਰੀ ਨੂੰ ਮੁਹਾਲੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਕੇ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਸਬੰਧੀ ਵੀ ਤਿਆਰੀ ਕੀਤੀ ਗਈ ਅਤੇ ਜ਼ਿਲ੍ਹੇ ਵਿੱਚੋਂ ਇਸ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।ਆਗੂਆਂ ਵਲੋਂ ਇਸ ਘੇਰੇ ਤੋਂ ਬਾਹਰ ਰਹਿ ਗਈਆਂ ਜੱਥੇਬੰਦੀਆਂ ਨੂੰ ਵੀ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਮਨਜੀਤ ਸਿੰਘ ਸੈਣੀ, ਅਸ਼ਵਨੀ ਕੁਮਾਰ, ਸੁਖਦੇਵ ਜਾਜਾ, ਕੇਵਲ ਦਾਸ, ਅਮਰਜੀਤ ਸਿੰਘ ਗਰੋਵਰ, ਜਸਵਿੰਦਰ ਸਿੰਘ, ਨਰਜੀਤ ਸਿਰਮਾਲੀ, ਲੇਖ ਰਾਜ ਆਦਿ ਆਗੂ ਵੀ ਹਾਜਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp